03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਾਈ ਕੋਰਟ ਨੇ ਭਾਈ ਰਾਜੋਆਣਾ ਦੀਆਂ ਅੱਖਾਂ ਦਾ ਇਲਾਜ ਪੀ.ਜੀ.ਆਈ. ’ਚੋਂ ਕਰਵਾਉਣ ਦੀ ਦਿੱਤੀ ਮਨਜ਼ੂਰੀ

ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ) - ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦੇ ਇਲਾਜ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ) - ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦੇ ਇਲਾਜ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਦੀ ਜਾਂਚ ਅਤੇ ਲੋੜ ਪੈਣ ’ਤੇ ਆਪ੍ਰੇਸ਼ਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਹੀ ਕਰਵਾਇਆ ਜਾਵੇਗਾ । ਅਦਾਲਤ ਨੇ ਪਟਿਆਲਾ ਦੇ ਨਿੱਜੀ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ’ਚ ਆਪ੍ਰੇਸ਼ਨ ਕਰਵਾਉਣ ਦੀ ਰਾਜੋਆਣਾ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ ।

ਅਦਾਲਤ ਨੇ ਕਿਹਾ ਕਿ ਪਹਿਲਾਂ ਹੀ ਪੀ.ਜੀ.ਆਈ. ’ਚ ਉਸ ਦੀਆਂ ਅੱਖਾਂ ਦੀ ਜਾਂਚ ਹੋ ਚੁੱਕੀ ਹੈ ਤੇ ਜੇ ਮਾਹਿਰ ਡਾਕਟਰ ਸਰਜਰੀ ਦੀ ਲੋੜ ਮਹਿਸੂਸ ਕਰਦੇ ਹਨ ਤਾਂ ਇਹ ਇਲਾਜ ਪੀ.ਜੀ.ਆਈ. ’ਚ ਹੀ ਕੀਤਾ ਜਾਵੇਗਾ । ਪਟੀਸ਼ਨ ’ਚ ਦੱਸਿਆ ਗਿਆ ਕਿ ਰਾਜੋਆਣਾ ਨੂੰ ਜਨਵਰੀ 2026 ’ਚ ਪੁਲਿਸ ਸੁਰੱਖਿਆ ਹੇਠ ਪੀ.ਜੀ.ਆਈ. ਚੰਡੀਗੜ੍ਹ ਲਿਆਂਦਾ ਗਿਆ ਸੀ, ਜਿੱਥੇ ਉਸ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਦੋਵਾਂ ਅੱਖਾਂ ’ਚ ਮੋਤੀਆਬਿੰਦ ਹੋਣ ਦੀ ਗੱਲ ਸਾਹਮਣੇ ਆਈ ਸੀ।

ਸੁਣਵਾਈ ਦੌਰਾਨ ਵਧੀਕ ਸਾਲਿਸਟਰ ਜਨਰਲ ਵਲੋਂ ਪੇਸ਼ ਕੀਤੀਆਂ ਦਲੀਲਾਂ ’ਤੇ ਗੌਰ ਕਰਦਿਆਂ ਅਦਾਲਤ ਨੇ ਨਿੱਜੀ ਹਸਪਤਾਲ ’ਚ ਇਲਾਜ ਕਰਵਾਉਣ ਦੀ ਮੰਗ ਨੂੰ ਜ਼ਰੂਰੀ ਆਧਾਰ ਤੋਂ ਰਹਿਤ ਮੰਨਿਆ । ਅਦਾਲਤ ਨੇ ਕਿਹਾ ਕਿ ਜਦੋਂ ਪੀ.ਜੀ.ਆਈ. ਵਰਗੀ ਮਾਹਿਰ ਸੰਸਥਾ ’ਚ ਜਾਂਚ ਹੋ ਚੁੱਕੀ ਹੈ, ਤਾਂ ਨਿੱਜੀ ਹਸਪਤਾਲ ’ਚ ਆਪ੍ਰੇਸ਼ਨ ਕਰਵਾਉਣ ਦਾ ਕੋਈ ਠੋਸ ਕਾਰਨ ਨਹੀਂ ਬਣਦਾ। ਰੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਕੇਂਦਰੀ ਟੀਮ ਵਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਅਹਿਮ ਰਣਨੀਤਕ ਮੀਟਿੰਗ ਟਿਕਟਾਂ ਦੀ ਵੰਡ ਨਾਲ ਸੰਬੰਧਿਤ ਨੀ... ਅਗਲੀ ਖ਼ਬਰ ਅੰਮ੍ਰਿਤਸਰ ਦੇ ਪਿੰਡ ਮੱਤੇਵਾਲ ’ਚ ਅਣਖ਼ ਖਾਤਰ ਪਿਓ ਵਲੋਂ ਧੀ ਦਾ ਕਤਲ ਦੋਸ਼ੀ ਪਿਤਾ ਮੌਕੇ ਤੋਂ ਫਰਾਰ
Ad Position 24