ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਨੂੰ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ । ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਰਾਹੀਂ ਕਿਹਾ ਕਿ ਤਾਨਾਸ਼ਾਹੀ ਤਾਕਤਾਂ ਭਾਵੇਂ ਕਿੰਨਾ ਵੀ ਜ਼ੋਰ ਲਗਾ ਲੈਣ, ਪਰ ਸੱਚ ਨੂੰ ਕਦੇ ਵੀ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੂਠੇ ਮੁਕੱਦਮਿਆਂ ਤੇ ਸਾਜ਼ਿਸ਼ਾਂ ਦਾ ਅੰਤ ਹਮੇਸ਼ਾਂ ਸੱਚ ਦੀ ਜਿੱਤ ਨਾਲ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਨਿਆਂਪਾਲਿਕਾ ’ਤੇ ਪੂਰਾ ਅਤੇ ਅਟੁੱਟ ਵਿਸ਼ਵਾਸ ਹੈ। ਉਨ੍ਹਾਂ ਆਪਣੇ ਸੰਦੇਸ਼ ਦੇ ਅੰਤ ’ਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਲਿਖਿਆ।
ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ-ਭਗਵੰਤ ਮਾਨ
ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਨੂੰ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ । ਮੁੱਖ ..
ਅਜੀਤ ਡੈਸਕ
04-09-2026