04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਯੂਕਰੇਨ-ਰੂਸ ਜੰਗ ਖ਼ਤਮ ਕਰਨ ਲਈ ਭਾਰਤ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ-ਜੈਸ਼ੰਕਰ ਕੀਵ ’ਚ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਤੇ ਵਿਦੇਸ਼ ਮੰਤਰੀ ਸਿਬਿਹਾ ਨਾਲ ਵਿਆਪਕ ਗੱਲਬਾਤ

ਕੀਵ, 3 ਸਤੰਬਰ (ਪੀ.ਟੀ.ਆਈ)-ਯੂਕਰੇਨ ਦੀ ਰਾਜਧਾਨੀ ਕੀਵ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਯੂਕਰੇਨ-ਰੂਸ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ’ਚ ਭਾਰਤ ਕਿਸੇ ਵੀ ਤਰੀਕੇ ਨਾਲ ਕਿਸੇ ਵੀ ਤਰ੍ਹਾਂ ਦੀ ਮਦਦ ਲਈ ...

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਕੀਵ, 3 ਸਤੰਬਰ (ਪੀ.ਟੀ.ਆਈ)-ਯੂਕਰੇਨ ਦੀ ਰਾਜਧਾਨੀ ਕੀਵ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ  ਯੂਕਰੇਨ-ਰੂਸ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ’ਚ ਭਾਰਤ ਕਿਸੇ ਵੀ ਤਰੀਕੇ ਨਾਲ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਜੈਸ਼ੰਕਰ ਨੇ ਕੀਵ ਵਿਚ ਆਪਣੇ ਯੂਕਰੇਨੀ ਹਮਰੁਤਬਾ ਐਂਡਰੀ ਸਿਬਿਹਾ ਨਾਲ ਵਿਆਪਕ ਗੱਲਬਾਤ ਕੀਤੀ। ਦੁਵੱਲੀ ਗੱਲਬਾਤ ਤੋਂ ਬਾਅਦ ਸਿਬਿਹਾ ਨਾਲ ਸਾਂਝੀ ਪ੍ਰੈੱਸ ਬਿਆਨ ਵਿੱਚ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਲਗਾਤਾਰ ਇਹ ਗੱਲ ਕਹੀ ਹੈ ਕਿ ਇਹ ਜੰਗ ਦਾ ਯੁੱਗ ਨਹੀਂ ਹੈ ਅਤੇ ਹੱਲ ਜੰਗ ਦੇ ਮੈਦਾਨ ਤੋਂ ਨਹੀਂ ਨਿਕਲਣਗੇ। ਉਨ੍ਹਾਂ ਯਾਦ ਕਰਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਰਫ਼ ਦੋ ਦਿਨ ਪਹਿਲਾਂ ਬਿਸ਼ਕੇਕ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ) ਸੰਮੇਲਨ ਤੋਂ ਇਲਾਵਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਦੌਰਾਨ ਕਿਹਾ ਸੀ ਕਿ ਅੰਤਹੀਣ ਜੰਗ ਤੋਂ ਹੁਣ ਯੁੱਧ ਦੀ ਸਮਾਪਤੀ ਵੱਲ ਵਧਣਾ ਪਵੇਗਾ, ਜੋ ਮਨੁੱਖਤਾ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹੈ।

ਜੈਸ਼ੰਕਰ ਨੇ ਕਿਹਾ ਕਿ ਬੇਸ਼ੱਕ, ਇਸ ਦਾ ਰਾਹ ਲੱਭਣਾ ਸੰਬੰਧਿਤ ਧਿਰਾਂ ਦੀ ਜ਼ਿੰਮੇਵਾਰੀ ਹੈ। ਪਰ ਜੇ ਭਾਰਤ ਕਿਸੇ ਵੀ ਤਰੀਕੇ ਨਾਲ ਕੋਈ ਮਦਦ ਕਰ ਸਕਦਾ ਹੈ ਤਾਂ ਅਸੀਂ ਤਿਆਰ ਹਾਂ। ਬਾਅਦ ਵਿਚ ਜੈਸ਼ੰਕਰ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਹਿਯੋਗ ਨੂੰ ਡੂੰਘਾ ਕਰਨ ਬਾਰੇ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਸਾਡੀ ਗੱਲਬਾਤ ਦਾ ਕੇਂਦਰ ਚੱਲ ਰਹੇ ਸੰਘਰਸ਼ ਨੂੰ ਖ਼ਤਮ ਕਰਨ ਦੇ ਤਰੀਕਿਆਂ ’ਤੇ ਰਿਹਾ। ਇਸ ਤੋਂ ਪਹਿਲਾਂ ਯੂਕਰੇਨ ਦੇ ਵਿਦੇਸ਼ ਮੰਤਰੀ ਸਿਬਿਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੰਤਹੀਣ ਜੰਗ ਤੋਂ ਯੁੱਧ ਦੀ ਸਮਾਪਤੀ ਅੰਤ ਵੱਲ ਵਧਣ ਦੇ ਸੱਦੇ ਦਾ ਸਵਾਗਤ ਕਰਦਿਆ ਕਿਹਾ ਕਿ ਉਨ੍ਹਾਂ ਦਾ ਦੇਸ਼ ਕੂਟਨੀਤੀ ਲਈ ਤਿਆਰ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਦੇ ਬਾਅਦ ਕਿਹਾ ਕਿ ਕੀਵ ਰੂਸ-ਯੂਕਰੇਨ ਵਿਚਾਲੇ ਜਾਰੀ ਜੰਗ ਨੂੰ ਖ਼ਤਮ ਕਰਨ ਲਈ ਭਾਰਤ ਦੀ ਵਚਨਬੱਧਤਾ ਲਈ ਧੰਨਵਾਦੀ ਹੈ।

Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਆਈ. ਚੇਅਰਮੈਨ ਕੋਲ ਕਾਨੂੰਨ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਦੀ ਕੋਈ ਸ਼ਕਤੀ ਨਹੀਂ-ਸੁਪਰੀਮ ਕੋਰਟ ਅਗਲੀ ਖ਼ਬਰ ਰਾਜਨਾਥ ਸਿੰਘ ਵਲੋਂ ਰੱਖਿਆ ਕੂਟਨੀਤੀ ’ਤੇ ਭਾਰਤ ਦਾ ਪ੍ਰਮੁੱਖ ਰੋਡਮੈਪ ਜਾਰੀ
Ad Position 24