ਸੰਗਰੂਰ, 4 ਸਤੰਬਰ (ਫੁੱਲ)- ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਤਸ਼ੱਦਦ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਚੰਦੂਮਾਜਰਾ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਕਿਸੇ ਨਾਗਰਿਕ ਨਾਲ ਤਸ਼ੱਦਦ ਅਤੇ ਉਸਦੇ ਧਾਰਮਿਕ ਕਕਾਰਾਂ ਨਾਲ ਬੇਅਦਬੀ ਕੀਤੇ ਜਾਣ ਦੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ। ਇਹ ਸਿਰਫ਼ ਇੱਕ ਵਿਅਕਤੀ ਨਾਲ ਹੋਈ ਜ਼ਿਆਦਤੀ ਦਾ ਮਾਮਲਾ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਕਾਨੂੰਨ ਦੇ ਰਾਜ ਨਾਲ ਜੁੜਿਆ ਗੰਭੀਰ ਸਵਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਕੁਚਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।
ਪੰਜਾਬ ਸਰਕਾਰ ਦਾ ਲੋਕ-ਵਿਰੋਧੀ ਚਿਹਰਾ ਬੇਨਕਾਬ ਕੀਤਾ-ਚੰਦੂਮਾਜਰਾ
ਸੰਗਰੂਰ, 4 ਸਤੰਬਰ (ਫੁੱਲ)- ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਤਸ਼ੱਦਦ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਚੰਦੂਮਾਜਰਾ ਨੇ ਕਿਹਾ ਕਿ ...
ਅਜੀਤ ਡੈਸਕ
05-09-2026