04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 4 ਸਤੰਬਰ (ਜੱਸ)- ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਅੰਮ੍ਰਿਤਸਰ, 4 ਸਤੰਬਰ (ਜੱਸ)- ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਿਚ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਿਲ ਸਨ। ਮੁੱਖ ਸਕੱਤਰ ਮੰਨਣ ਨੇ ਦੱਸਿਆ ਕਿ ਅੱਜ ਪੀੜਤ ਨੌਜਵਾਨ ਨੂੰ ਮਿਲ ਕੇ ਸ਼੍ਰੋਮਣੀ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜ੍ਤ ਦਾ ਇਲਾਜ ਵੀ ਸ਼੍ਰੋਮਣੀ ਕਮੇਟੀ ਵਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮਦਦ ਵੀ ਕੀਤੀ ਜਾਵੇਗੀ। ਇਸੇ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਨੂੰ ਬੇਹੱਦ ਮੰਦਭਾਗਾ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

 

Ad Position 22
No active advertisement
ਪਿਛਲੀ ਖ਼ਬਰ ਵਪਾਰਕ ਸੰਬੰਧਾਂ ਲਈ ਨਵੇਂ ਮੌਕਿਆਂ ਦੀ ਭਾਲ ’ਚ ਭਾਰਤ ਪੁੱਜਾ ਆਸਟ੍ਰੇਲੀਆਈ ਵਫਦ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਲੋਕ-ਵਿਰੋਧੀ ਚਿਹਰਾ ਬੇਨਕਾਬ ਕੀਤਾ-ਚੰਦੂਮਾਜਰਾ
Ad Position 24