05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਏਅਰ ਇੰਡੀਆ ਵਲੋਂ ਨਸ਼ੀਲੇ ਪਦਾਰਥ ਵਰਤਣ ਕਾਰਨ ਫੁਕੇਟ-ਦਿੱਲੀ ਉਡਾਣ ਦੇ ਪਾਇਲਟ ਦੀਆਂ ਸੇਵਾਵਾਂ ਖ਼ਤਮ

ਨਵੀਂ ਦਿੱਲੀ, 4 ਸਤੰਬਰ (ਉਪਮਾ ਡਾਗਾ ਪਾਰਥ)-ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਫੁਕੇਟ-ਦਿੱਲੀ ਉਡਾਣ ਦੇ ਪਾਇਲਟ-ਇਨ-ਕਮਾਂਡ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ, ਜਿਸ ਦਾ ਨਸ਼ੀਲੇ ਪਦਾਰਥ ਦੀ ਵਰਤੋਂ ਲਈ ਟੈਸਟ ਪਾਜ਼ਿਟਿਵ ਆਇਆ ਸੀ। ਏਅਰਲਾਈਨ ਵੱਲੋਂ ਇਹ ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਨਵੀਂ ਦਿੱਲੀ, 4 ਸਤੰਬਰ (ਉਪਮਾ ਡਾਗਾ ਪਾਰਥ)-ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਫੁਕੇਟ-ਦਿੱਲੀ ਉਡਾਣ ਦੇ ਪਾਇਲਟ-ਇਨ-ਕਮਾਂਡ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ, ਜਿਸ ਦਾ ਨਸ਼ੀਲੇ ਪਦਾਰਥ ਦੀ ਵਰਤੋਂ ਲਈ ਟੈਸਟ ਪਾਜ਼ਿਟਿਵ ਆਇਆ ਸੀ। ਏਅਰਲਾਈਨ ਵੱਲੋਂ ਇਹ ਐਲਾਨ ਜਾਂਚ ਏਜੰਸੀ ਏ.ਏ.ਆਈ.ਬੀ. ਦੀ ਫੁਕੇਟ ਉਡਾਣ ਘਟਨਾ ਬਾਰੇ ਮੁੱਢਲੀ ਰਿਪੋਰਟ ਦੇ ਕੁਝ ਘੰਟਿਆਂ ਬਾਅਦ ਆਇਆ, ਜਿਸ ਵਿੱਚ ਕਿਹਾ ਗਿਆ ਸੀ ਕਿ ਪਾਇਲਟ ਵੱਲੋਂ ਨਸ਼ੀਲੇ ਪਦਾਰਥ ਦੀ ਵਰਤੋਂ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਰੈਗੂਲੇਟਰ ਡੀ.ਜੀ.ਸੀ.ਏ. ਨੂੰ ਉਚਿਤ ਕਾਰਵਾਈ ਕਰਨ ਲਈ ਕਿਹਾ ਗਿਆ ਸੀ।ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੁਕੇਟ-ਦਿੱਲੀ ਉਡਾਣ ਦੇ ਪਾਇਲਟ-ਇਨ-ਕਮਾਂਡ ਦਾ ਟੈਸਟ ਇੱਕ ਮਨੋਰੋਗ ਪਦਾਰਥਾਂ (ਨਸ਼ੀਲੇ ਪਦਾਰਥਾਂ) ਲਈ ਪਾਜ਼ਿਟਿਵ ਆਇਆ। ਸੁਰੱਖਿਆ, ਫਿਟਨੈੱਸ ਜਾਂ ਰੈਗੂਲੇਟਰੀ ਲੋੜਾਂ ਦੀ ਉਲੰਘਣਾ ਪ੍ਰਤੀ ਏਅਰ ਇੰਡੀਆ ਦੀ ਜ਼ੀਰੋ-ਟੋਲਰੈਂਸ ਪਹੁੰਚ ਦੇ ਅਨੁਸਾਰ, ਪਾਇਲਟ ਦੀ ਨੌਕਰੀ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਕੇਂਦਰ ਤੇ ਐਨ.ਟੀ.ਏ. ਕੋਲੋਂ ਮੰਗਿਆ ਜਵਾਬ ਯੂ.ਜੀ.ਸੀ-ਨੈੱਟ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੁਬਾਰਾ ਕ... ਅਗਲੀ ਖ਼ਬਰ ਵਪਾਰਕ ਸੰਬੰਧਾਂ ਲਈ ਨਵੇਂ ਮੌਕਿਆਂ ਦੀ ਭਾਲ ’ਚ ਭਾਰਤ ਪੁੱਜਾ ਆਸਟ੍ਰੇਲੀਆਈ ਵਫਦ
Ad Position 24