04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ੀਤਲ ਅੰਗੁਰਾਲ ਨੇ ਸੰਭਾਲੀ ਭਾਜਪਾ ਐਸ.ਸੀ. ਮੋਰਚਾ ਪੰਜਾਬ ਦੀ ਕਮਾਨ ਕੇਵਲ ਸਿੰਘ ਢਿੱਲੋਂ ਵਲੋਂ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਸਰਗਰਮੀ ਵਧਾਉਣ ਦਾ ਸੱਦਾ

ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ)-ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ)-ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਦਫ਼ਤਰ ’ਚ ਕੁਰਸੀ ’ਤੇ ਬਿਠਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਐੱਸ.ਸੀ. ਮੋਰਚੇ ਨੂੰ ਪਿੰਡ-ਪਿੰਡ ਤੇ ਵਾਰਡ-ਵਾਰਡ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਇਸ ਮੌਕੇ ਐਸ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਜੇ ਨਿਰਮਲ, ਸਾਬਕਾ ਕੇਂਦਰੀ ਮੰਤਰੀ ਤੇ ਕੌਮੀ ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ, ਐਸ.ਸੀ. ਮੋਰਚਾ ਪੰਜਾਬ ਦੇ ਸਾਬਕਾ ਪ੍ਰਧਾਨ ਐਸ.ਆਰ. ਲੱਧੜ, ਕੌਮੀ ਸਕੱਤਰ ਸੰਤੋਖ ਸਿੰਘ ਗੁੰਮਟਾਲਾ, ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਤੋਂ ਇਲਾਵਾ ਮੋਰਚੇ ਦੇ ਅਹੁਦੇਦਾਰ, ਜ਼ਿਲ੍ਹਾ ਪੱਧਰੀ ਆਗੂ ਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ।

ਸ਼ੀਤਲ ਅੰਗੁਰਾਲ ਨੂੰ ਵਧਾਈ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਮਿਹਨਤੀ, ਸਰਗਰਮ ਤੇ ਜ਼ਮੀਨੀ ਪੱਧਰ ਨਾਲ ਜੁੜਿਆ ਆਗੂ ਕਰਾਰ ਦਿੰਦਿਆਂ ਭਰੋਸਾ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਐਸ.ਸੀ. ਮੋਰਚਾ ਪੰਜਾਬ ਦੇ ਹਰ ਹਿੱਸੇ ’ਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ। ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਹਰ ਪੱਖੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਕਰਵਾਏ ਜਾਣ ਵਾਲੇ ਹਰ ਪ੍ਰੋਗਰਾਮ ’ਚ ਐਸ.ਸੀ. ਮੋਰਚੇ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸ਼ੁਰੂ ਕੀਤੇ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ’ਚ ਵੀ ਐੱਸ.ਸੀ. ਮੋਰਚੇ ਦੀ ਅਹਿਮ ਭੂਮਿਕਾ ਰਹੇਗੀ। ਉਨ੍ਹਾਂ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਗਰੀਬ ਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਮੈਦਾਨ ’ਚ ਉੱਤਰੇ ਤੇ ਪੂਰੀ ਵਚਨਬੱਧਤਾ ਨਾਲ ਕੰਮ ਕਰੇ। ਇਸ ਮੌਕੇ ਸ਼ੀਤਲ ਅੰਗੁਰਾਲ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਐਸ.ਸੀ. ਮੋਰਚਾ ਪਾਰਟੀ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਤਾਕਤ ਨਾਲ ਕੰਮ ਕਰੇਗਾ ਤੇ 2027 ’ਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਏਗਾ।

Ad Position 22
No active advertisement
ਪਿਛਲੀ ਖ਼ਬਰ ਹਾਰਪਰਕਾਲਿੰਜ਼ ਛਾਪੇਗਾ ਸੋਨੀਆ ਗਾਂਧੀ ਦੀ ਆਤਮਕਥਾ-10 ਨਵੰਬਰ ਨੂੰ ਆਏਗੀ ਕਿਤਾਬ ਅਗਲੀ ਖ਼ਬਰ ਬਡਗਾਮ ਮੁਕਾਬਲੇ ਦੌਰਾਨ ਅੱਤਵਾਦੀ ਹਲਾਕ
Ad Position 24