ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਦੌਰਾਨ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਬੰਧੀ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਮੁਤਾਬਕ ਸਮਝੌਤੇ ਦੇ ਘੇਰੇ ਤੋਂ ਭਾਰਤ ਦੀ ਖੇਤੀ, ਖੇਤੀ ਕਾਰੋਬਾਰ, ਡੇਅਰੀ, ਪੋਲਟਰੀ ਅਤੇ ਮੱਛੀ ਪਾਲਣ ਨੂੰ ਬਾਹਰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ’ਚ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕੇਂਦਰੀ ਮੰਤਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ 10 ਮੰਗਾਂ ਦਾ ਇਕ ਲਿਖਤੀ ਪੱਤਰ ਸੌਂਪਿਆ ਹੈ। ਜਿਸ ਵਿਚ ਅਮਰੀਕੀ ਵਪਾਰ ਸਮਝੌਤੇ ਤੋਂ ਇਲਾਵਾ ਐਮ.ਐੱਸ.ਪੀ. ਦੀ ਕਾਨੂੰਨੀ ਗਰੰਟੀ, ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਕਿਸਾਨਾਂ ਦੀ ਕਰਜ਼ਾ ਮੁਕਤੀ, ਫ਼ਸਲ ਬੀਮਾ ਯੋਜਨਾ, ਗੰਨੇ ਦੀ ਖੇਤੀ ਲਈ ਐੱਫ਼.ਆਰ.ਪੀ. ਬਾਰੇ ਬਿਜਲੀ ਦੇ ਵੱਡੇ ਲੱਗ ਰਹੇ ਟਾਵਰਾਂ ਨਾਲ ਕਿਸਾਨਾਂ ਦੀ ਜ਼ਮੀਨ ਦੀ ਮਾਰਕੀਟ ਵੈਲਿਊ ਘਟਣ, 2013 ਵਾਲੇ ਭੂਮੀ ਗ੍ਰਹਿਣ ਬਿੱਲ, ਬਿਜਲੀ ਸੋਧ ਬਿੱਲ ਬਾਰੇ ਅਤੇ ਕਿਸਾਨ ਅੰਦੋਲਨਾਂ ਦੌਰਾਨ ਦਰਜ ਕੀਤੇ ਕੇਸ ਵਾਪਸ ਲੈਣ ਸਮੇਤ ਹੋਰਨਾ ਮੰਗਾ ਸ਼ਾਮਿਲ ਸਨ। ਬਹਿਰੂ ਨੇ ਦੱਸਿਆ ਕਿ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਉਪਰੋਕਤ ਮੰਗਾਂ ਬਾਰੇ ਸਰਕਾਰ ਵੱਲੋਂ ਜਲਦੀ ਹੀ ਇਸ ਮਾਮਲੇ ’ਤੇ ਆਪਣੀ ਸਥਿਤੀ ਜਨਤਕ ਤੌਰ ’ਤੇ ਸਪੱਸ਼ਟ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੇ ਹਿੱਸਾ ਲਿਆ।
ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਕਿਸਾਨੀ ਮੁੱਦਿਆਂ ਬਾਰੇ ਚਰਚਾ ਪ੍ਰਧਾਨ ਮੰਤਰੀ ਦੇ ਨਾਂਅ 10 ਮੰਗਾਂ ਦਾ ਪੱਤਰ ਸੌਂਪਿਆ
ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਦੌਰਾਨ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਬੰਧੀ ਕਿਸਾਨਾਂ ...
ਅਜੀਤ ਡੈਸਕ
06-09-2026