05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਸ਼ਮੀਰ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ

ਸ੍ਰੀਨਗਰ, 5 ਸਤੰਬਰ (ਏਜੰਸੀ)-ਕਸ਼ਮੀਰ ਦੇ ਉੱਚੇ ਇਲਾਕਿਆਂ ਵਿਚ ਇਸ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ ਹੈ, ਜਦਕਿ ਮੈਦਾਨੀ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ ਅਤੇ ਕੁਝ ਥਾਵਾਂ ’ਤੇ ਗੜ੍ਹੇ ਵੀ ਪਏ। ਗੁਲਮਰਗ, ਸੋਨਮਰਗ ਅਤੇ ਗੁਮਰੀ ਦੇ ਪਹਾੜੀ ਇਲਾਕਿਆਂ ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਸ੍ਰੀਨਗਰ, 5 ਸਤੰਬਰ (ਏਜੰਸੀ)-ਕਸ਼ਮੀਰ ਦੇ ਉੱਚੇ ਇਲਾਕਿਆਂ ਵਿਚ ਇਸ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ ਹੈ, ਜਦਕਿ ਮੈਦਾਨੀ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ ਅਤੇ ਕੁਝ ਥਾਵਾਂ ’ਤੇ ਗੜ੍ਹੇ ਵੀ ਪਏ। ਗੁਲਮਰਗ, ਸੋਨਮਰਗ ਅਤੇ ਗੁਮਰੀ ਦੇ ਪਹਾੜੀ ਇਲਾਕਿਆਂ ਵਿਚ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਦਰਜ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਿਕ ਸ੍ਰੀਨਗਰ ਸ਼ਹਿਰ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਸਵੇਰੇ ਅਤੇ ਦੁਪਹਿਰ ਵੇਲੇ ਮੀਂਹ ਪਿਆ, ਜਿਸ ਨਾਲ ਦਿਨ ਦਾ ਤਾਪਮਾਨ ਕੁਝ ਡਿਗਰੀ ਹੇਠਾਂ ਆ ਗਿਆ। ਸ਼ਹਿਰ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਵੀ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਆਉਣ ਵਾਲੇ ਕੁਝ ਦਿਨਾਂ ਵਿਚ ਮੌਸਮ ਆਮ ਤੌਰ ’ਤੇ ਖੁਸ਼ਕ ਰਹਿਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਪਿਆਜ਼ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਵਾਧਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਕਿਸਾਨੀ ਮੁੱਦਿਆਂ ਬਾਰੇ ਚਰਚਾ ਪ੍ਰ...
Ad Position 24