06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਹਨਜੀਤ ਸਿੰਘ ਮਾਮਲੇ ’ਚ ਡੀ.ਐਸ.ਪੀ. ਦੀ ਬਦਲੀ ਥਾਣਾ ਮੁਖੀ ਸਮੇਤ 3 ਪੁਲਿਸ ਅਧਿਕਾਰੀ ਲਾਈਨ ਹਾਜ਼ਰ

ਸੰਗਰੂਰ, 5 ਸਤੰਬਰ (ਫੁੱਲ, ਦਮਨ)-ਪੰਜਾਬ ’ਚ ਕਾਨੂੰਨ ਵਿਵਸਥਾ, ਪ੍ਰਸ਼ਾਸਨਿਕ ਕਾਰਜਪ੍ਰਣਾਲੀ ਤੇ ਪੁਲਿਸ ਵਿਭਾਗ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ’ਚ ਸੂਬਾ ਸਰਕਾਰ ਵਲੋਂ ਇਕ ਬੇਹੱਦ ਸਖ਼ਤ ਤੇ ਅਹਿਮ ਕਦਮ ਚੁੱਕਿਆ ਗਿਆ ਹੈ। ਚਰਚਿਤ ਮੋਹਨਜੀਤ ਸਿੰਘ ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਸੰਗਰੂਰ, 5 ਸਤੰਬਰ (ਫੁੱਲ, ਦਮਨ)-ਪੰਜਾਬ ’ਚ ਕਾਨੂੰਨ ਵਿਵਸਥਾ, ਪ੍ਰਸ਼ਾਸਨਿਕ ਕਾਰਜਪ੍ਰਣਾਲੀ ਤੇ ਪੁਲਿਸ ਵਿਭਾਗ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ’ਚ ਸੂਬਾ ਸਰਕਾਰ ਵਲੋਂ ਇਕ ਬੇਹੱਦ ਸਖ਼ਤ ਤੇ ਅਹਿਮ ਕਦਮ ਚੁੱਕਿਆ ਗਿਆ ਹੈ। ਚਰਚਿਤ ਮੋਹਨਜੀਤ ਸਿੰਘ ਸ਼ੇਰੋ ਮਾਮਲੇ ’ਚ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਖ ਦਫ਼ਤਰ ਵਲੋਂ ਵੱਡੀ ਕਾਰਵਾਈ ਕਰਦਿਆਂ ਡੀ.ਐਸ.ਪੀ. ਹਰਵਿੰਦਰ ਸਿੰਘ ਦਾ ਡੀ.ਐਸ.ਪੀ. ਕਮਾਂਡੋ ਬਹਾਦਰਗੜ੍ਹ ਵਜੋ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਪੂਰੇ ਸੰਵੇਦਨਸ਼ੀਲ ਮਾਮਲੇ ’ਚ ਗੰਭੀਰ ਲਾਪਰਵਾਹੀ, ਡਿਊਟੀ ਪ੍ਰਤੀ ਕੋਤਾਹੀ ਤੇ ਸ਼ੱਕੀ ਭੂਮਿਕਾ ਦੇ ਮੱਦੇਨਜ਼ਰ ਤਿੰਨ ਹੋਰ ਪੁਲਿਸ ਅਧਿਕਾਰੀਆਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਸਥਾਨਕ ਹੁਕਮਾਂ ਤਹਿਤ ਸੰਗਰੂਰ ਪੁਲਿਸ ਲਾਈਨ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਜਿਨ੍ਹਾਂ ਚਾਰ ਪ੍ਰਮੁੱਖ ਅਧਿਕਾਰੀਆਂ ਤੇ ਮੁਲਾਜ਼ਮਾਂ ’ਤੇ ਇਹ ਵੱਡੀ ਗਾਜ਼ ਡਿੱਗੀ ਹੈ, ਉਨ੍ਹਾਂ ’ਚ ਸਭ ਤੋਂ ਮੋਹਰੀ ਨਾਂਅ ਡੀ.ਐਸ.ਪੀ. ਹਰਵਿੰਦਰ ਸਿੰਘ ਦਾ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਤੁਰੰਤ ਹਟਾ ਕੇ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਮੁਖੀ ਸੁਨਾਮ ਇੰਸਪੈਕਟਰ ਪ੍ਰਤੀਕ ਜਿੰਦਲ, ਥਾਣਾ ਮੁਖੀ ਚੀਮਾ ਮੰਡੀ ਸਬ-ਇੰਸਪੈਕਟਰ ਬਲਜੀਤ ਸਿੰਘ ਅਤੇ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਨੂੰ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਨਜੀਤ ਸਿੰਘ ਸ਼ੇਰੋ ਮਾਮਲਾ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੁਰਖੀਆਂ ’ਚ ਬਣਿਆ ਹੋਇਆ ਸੀ ਤੇ ਇਸ ਮਾਮਲੇ ਨੂੰ ਲੈ ਕੇ ਸਥਾਨਕ ਪੱਧਰ ’ਤੇ ਕਾਫ਼ੀ ਰੋਸ, ਗ਼ੁੱਸੇ ਤੇ ਤਣਾਅ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ। ਪੰਜਾਬ ਸਰਕਾਰ ਦਾ ਇਹ ਸਪੱਸ਼ਟ ਮੰਨਣਾ ਹੈ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤੀ ਨਾਲ ਕਾਇਮ ਰੱਖਣ ਤੇ ਆਮ ਲੋਕਾਂ ਦਾ ਪੁਲਿਸ ਵਿਭਾਗ ’ਤੇ ਵਿਸ਼ਵਾਸ ਬਣਾਈ ਰੱਖਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਤੇ ਜਵਾਬਦੇਹ ਹੋਵੇ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਪ੍ਰਤੀ ਜਾਗਰੂਕ ਕਰਨ ਅਧਿਆਪਕ-ਮੋਦੀ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨਾਲ ਕੀਤੀ ਮੁਲਾਕਾ... ਅਗਲੀ ਖ਼ਬਰ ਸੰਯੁਕਤ ਰਾਸ਼ਟਰ ਵਲੋਂ ਵਿਸ਼ਵ ਦੇ ਨਕਸ਼ੇ ’ਚ ਵੱਡੀ ਤਬਦੀਲੀ ਨੂੰ ਮਨਜ਼ੂਰੀ ਭਾਰਤ ਨੇ ਪ੍ਰਸਤਾਵ ਦੇ ਹੱਕ ’ਚ ਪਾਈ ਵੋਟ, ਅਮਰੀ...
Ad Position 24