06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਪ੍ਰਤੀ ਜਾਗਰੂਕ ਕਰਨ ਅਧਿਆਪਕ-ਮੋਦੀ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)-ਅਧਿਆਪਕ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜ ’ਚ ਅਧਿਆਪਕਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਨਸ਼ੇ ਦੀ ਬੁਰਾਈ ਪ੍ਰਤੀ ਜਾਗਰੂਕ ਕਰਨ ਤੇ ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)-ਅਧਿਆਪਕ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜ ’ਚ ਅਧਿਆਪਕਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਨਸ਼ੇ ਦੀ ਬੁਰਾਈ ਪ੍ਰਤੀ ਜਾਗਰੂਕ ਕਰਨ ਤੇ ਉਨ੍ਹਾਂ ਦੇ ‘ਸਕਰੀਨ ਟਾਈਮ’ ਨੂੰ ਘੱਟ ਕਰਨ ’ਚ ਮਦਦ ਕਰਨ। ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਪੋਸਟ ਰਾਹੀਂ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਸਮਾਜ ’ਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਬਕਾ ਰਾਸ਼ਟਰਪਤੀ ਤੇ ਸਿੱਖਿਆ ਸ਼ਾਸਤਰੀ ਡਾ. ਐੱਸ. ਰਾਧਾਕ੍ਰਿਸ਼ਨਨ ਨੂੰ ਵੀ ਸ਼ਰਧਾਂਜਲੀ ਦੇਣ ਦਿੱਤੀ, ਜਿਨ੍ਹਾਂ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਬੀਤੀ ਦੇਰ ਸ਼ਾਮ ਮੋਦੀ ਨੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ 48 ਅਧਿਆਪਕਾਂ ਨਾਲ ਗੱਲਬਾਤ ਕੀਤੀ ਤੇ ਸਮਾਜ ਦੇ ਸਾਰੇ ਲੋਕਾਂ ਨੂੰ ਵਿਦਿਆਰਥੀਆਂ ਨੂੰ ਰਚਨਾਤਮਕ ਗਤੀਵਿਧੀਆਂ ਵਲ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਮੋਦੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਹੁਨਰ ਦੀ ਪਛਾਣ ਕਰਨ, ਕਿਤਾਬਾਂ-ਸਿਲੇਬਸ ਤੋਂ ਅੱਗੇ ਵਧ ਕੇ ਵਿਦਿਆਰਥੀਆਂ ਨੂੰ ਜਾਣਨ, ਬਚਪਨ ਨੂੰ ਬਚਾ ਕੇ ਰੱਖਣ, ਡਿਜੀਟਲ ਸਕਰੀਨ ਦੀ ਆਦਤ ’ਤੇ ਕੰਟਰੋਲ ਕਰਨ ਬਾਰੇ ਚਰਚਾ ਵੀ ਕੀਤੀ। ਉਨ੍ਹਾਂ ਅਧਿਆਪਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੇ ਬਚਪਨ ਨੂੰ ਖ਼ਤਮ ਨਹੀਂ ਹੋਣ ਦੇਣਾ ਚਾਹੀਦਾ ਤੇ ਇਸ ’ਚ ਅਧਿਆਪਕ ਹੀ ਵੱਡਾ ਯੋਗਦਾਨ ਦੇ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ’ਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ ਅਧਿਆਪਕ-ਰਾਸ਼ਟਰਪਤੀ ਅਗਲੀ ਖ਼ਬਰ ਮੋਹਨਜੀਤ ਸਿੰਘ ਮਾਮਲੇ ’ਚ ਡੀ.ਐਸ.ਪੀ. ਦੀ ਬਦਲੀ ਥਾਣਾ ਮੁਖੀ ਸਮੇਤ 3 ਪੁਲਿਸ ਅਧਿਕਾਰੀ ਲਾਈਨ ਹਾਜ਼ਰ
Ad Position 24