06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਚਿਨ ਪਾਇਲਟ ਹੋਣਗੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 5 ਸਤੰਬਰ- ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਨੂੰ ਹਟਾ ਕੇ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਪੰਜਾਬ ਕਾਂਗਰਸ ਦੀ ਖਾਨਾਜੰਗੀ ਵਿਚਾਲੇ ਹਾਈ ਕਮਾਨ ਵਲੋਂ ਇਹ ਵੱਡਾ ਫੈਸਲਾ ਲਿਆ ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 5 ਸਤੰਬਰ- ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਨੂੰ ਹਟਾ ਕੇ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਪੰਜਾਬ ਕਾਂਗਰਸ ਦੀ ਖਾਨਾਜੰਗੀ ਵਿਚਾਲੇ ਹਾਈ ਕਮਾਨ ਵਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਤੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪਾਰਟੀ ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੀ ਖਾਨਾਜੰਗੀ ਨਾ ਖ਼ਤਮ ਕਰਵਾ ਪਾਉਣ ਕਾਰਨ ਕਾਂਗਰਸ ਹਾਈ ਕਮਾਨ ਖ਼ਾਸ ਕਰ ਰਾਹੁਲ ਗਾਂਧੀ ਭੁਪੇਸ਼ ਬਘੇਲ ਤੋਂ ਨਾਰਾਜ਼ ਚੱਲ ਰਹੇ ਸਨ, ਜਿਸ ਦੇ ਚੱਲਦੇ ਉਨ੍ਹਾਂ ਦੀ ਪੰਜਾਬ ਤੋਂ ਛੁੱਟੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਘਟਨਾਕ੍ਰਮ ਦੌਰਾਨ ਵੀ ਬਾਗ਼ੀ ਧੜੇ ਵਲੋਂ ਰਾਹੁਲ ਗਾਂਧੀ ਸਮੇਤ ਸੀਨੀਅਰ ਲੀਡਰਸ਼ਿਪ ਅੱਗੇ ਇਹ ਗੱਲ ਰੱਖੀ ਗਈ ਸੀ ਕਿ ਭੁਪੇਸ਼ ਬਘੇਲ ਇਕ ਤਰਫ਼ਾ ਰਿਪੋਰਟਾਂ ਦੇ ਰਹੇ ਹਨ। ਹੁਣ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਛੁੱਟੀ ਕਰਕੇ ਨਵਾਂ ਇੰਚਾਰਜ ਭੇਜ ਦੇਣਾ ਇਸ ਗੱਲ ਦਾ ਵੱਡਾ ਸੰਕੇਤ ਹੈ ਕਿ ਪੰਜਾਬ ਕਾਂਗਰਸ ਲੀਡਰਸ਼ਿਪ ਵਿਚ ਵੀ ਹਾਈ ਕਮਾਨ ਵਲੋਂ ਵੱਡੇ ਬਦਲਾਅ ਕਰਨ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੀ ਖਾਨਾਜੰਗੀ ਲੰਬੇ ਸਮੇਂ ਤੋਂ ਕਾਂਗਰਸ ਹਾਈ ਕਮਾਨ ਲਈ ਸਿਰਦਰਦੀ ਬਣੀ ਹੋਈ ਹੈ। ਇਸ ਨੂੰ ਲੈ ਕੇ ਹਾਈ ਕਮਾਨ ਵਲੋਂ ਦਿੱਲੀ ਸਮੇਤ ਪੰਜਾਬ ਵਿਚ ਕਈ ਤਰ੍ਹਾਂ ਦੇ ਪ੍ਰਯੋਗ ਅਤੇ ਮੀਟਿੰਗਾਂ ਕੀਤੀਆਂ ਗਈਆਂ, ਪਰ ਉਸ ਦਾ ਹੱਲ ਨਹੀਂ ਨਿਕਲ ਪਾਇਆ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਹਾਈ ਕਮਾਨ ਵਲੋਂ ਭੁਪੇਸ਼ ਬਘੇਲ ਨੂੰ ਪੰਜਾਬ ਦੀ ਖਾਨਾਜੰਗੀ ਖ਼ਤਮ ਕਰਾਉਣ ਲਈ ਕਈ ਮੌਕੇ ਦਿੱਤੇ ਗਏ, ਪਰ ਉਹ ਸਫਲ ਨਾ ਹੋ ਸਕੇ ਜਿਸ ਦੇ ਚਲਦੇ ਉਨ੍ਹਾਂ ਨੂੰ ਹਟਾ ਕੇ ਨਵੇਂ ਇੰਚਾਰਜ ਵਜੋਂ ਸਚਿਨ ਪਾਇਲਟ ਨੂੰ ਪੰਜਾਬ ਭੇਜਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਗ਼ੀ ਧੜਾ ਇਸ ਨੂੰ ਆਪਣੀ ਵੱਡੀ ਜਿੱਤ ਸਮਝ ਰਿਹਾ ਹੈ ਅਤੇ ਪੰਜਾਬ ਦੀ ਲੀਡਰਸ਼ਿਪ ਵਿਚ ਤਬਦੀਲੀ ਨੂੰ ਲੈ ਕੇ ਅਗਲਾ ਨਿਸ਼ਾਨਾ ਲਾਉਣ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ, ਪਰ ਦਿੱਲੀ ਦਰਬਾਰ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਕਾਂਗਰਸ ਹਾਈ ਕਮਾਨ ਲੀਡਰਸ਼ਿਪ ਵਿਚ ਤਬਦੀਲੀ ਲਈ ਰਾਜ਼ੀ ਤਾਂ ਹੈ, ਪਰ ਅਜੇ ਇਸ ਦੁਚਿੱਤੀ ਵਿਚ ਹੈ ਕਿ ਮੌਜੂਦਾ ਲੀਡਰਸ਼ਿਪ ਵਿਚ ਕਿਸ ਵਰਗ ਜਾਂ ਭਾਈਚਾਰੇ ਦੇ ਆਗੂ ਨੂੰ ਨੁਮਾਇੰਦਗੀ ਦਿੱਤੀ ਜਾਵੇ। ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਕਾਂਗਰਸ ਪ੍ਰਧਾਨ ਨੇ ਵੱਖ-ਵੱਖ ਰਾਜਾਂ ਲਈ ਜਨਰਲ ਸਕੱਤਰ ਅਤੇ ਇੰਚਾਰਜ ਵਜੋਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਰਣਦੀਪ ਸਿੰਘ ਸੂਰਜੇਵਾਲਾ ਨੂੰ ਗੁਜਰਾਤ ਦੇ ਜਨਰਲ ਸਕੱਤਰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ, ਹਾਲਾਂਕਿ ਉਹ ਕਰਨਾਟਕ ਦੇ ਇੰਚਾਰਜ ਬਣੇ ਰਹਿਣਗੇ। ਭੁਪੇਸ਼ ਬਘੇਲ ਨੂੰ ਅਸਾਮ ਦਾ ਇੰਚਾਰਜ ਲਗਾਇਆ ਗਿਆ ਹੈ। ਜਾਰੀ ਸੂਚੀ ਅਨੁਸਾਰ ਸੁਖਦੇਓ ਭਗਤ ਨੂੰ ਛੱਤੀਸਗੜ੍ਹ, ਡਾ. ਸਿਰਿਵੇਲਾ ਪ੍ਰਸਾਦ ਨੂੰ ਮਹਾਰਾਸ਼ਟਰ ਤੇ ਪੀ.ਵੀ. ਮੋਹਨ ਨੂੰ ਆਂਧਰਾ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਪਾਰਟੀ ਨੇ ਆਪਣੇ ਸਾਬਕਾ ਜਨਰਲ ਸਕੱਤਰਾਂ ਜਿਤੇਂਦਰ ਸਿੰਘ, ਰਮੇਸ਼ ਚੇਨੀਥਲਾ ਅਤੇ ਮਾਣਿਕਮ ਟੈਗੋਰ ਵਲੋਂ ਪਾਏ ਗਏ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ ਹੈ। ਇਸ ਨਵੇਂ ਫੇਰਬਦਲ ਤਹਿਤ ਮੁਕੁਲ ਵਾਸਨਿਕ ਪਹਿਲਾਂ ਵਾਂਗ ਹੀ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਤਰੀ ਮੰਡਲ ਵਲੋਂ ਝੋਨੇ ਦੀ ਖ਼ਰੀਦ ਨਾਲ ਸੰਬੰਧਿਤ ਤਿੰਨ ਅਹਿਮ ਨੀਤੀਆਂ ਪ੍ਰਵਾਨ ਪੰਜਾਬ ਕਸਟਮ ਮਿਲਿੰਗ ਪਾਲਿਸੀ ਤੇ... ਅਗਲੀ ਖ਼ਬਰ ਬਲੋਚ ਲਿਬਰੇਸ਼ਨ ਆਰਮੀ ਨੇ ਬਲੋਚਿਸਤਾਨ ’ਚ ਮਚਾਈ ਤਬਾਹੀ ਧਮਾਕਿਆਂ ’ਚ ਪਾਕਿ ਫ਼ੌਜ ਦੇ 25 ਜਵਾਨਾਂ ਦੀ ਮੌਤ
Ad Position 24