06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ਮੰਤਰੀ ਮੰਡਲ ਵਲੋਂ ਝੋਨੇ ਦੀ ਖ਼ਰੀਦ ਨਾਲ ਸੰਬੰਧਿਤ ਤਿੰਨ ਅਹਿਮ ਨੀਤੀਆਂ ਪ੍ਰਵਾਨ ਪੰਜਾਬ ਕਸਟਮ ਮਿਲਿੰਗ ਪਾਲਿਸੀ ਤੇ ‘ਅਨਾਜ ਲੇਬਰ ਤੇ ਕਾਰਟੇਜ ਨੀਤੀ 2025’ ਨੂੰ ਹਰੀ ਝੰਡੀ

ਚੰਡੀਗੜ੍ਹ, 5 ਸਤੰਬਰ (ਬਿਊਰੋ ਚੀਫ਼)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਚੰਡੀਗੜ੍ਹ, 5 ਸਤੰਬਰ (ਬਿਊਰੋ ਚੀਫ਼)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2021 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ’ਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

ਇਸ ਬਾਰੇ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਝੋਨੇ ਦੀ ਸੁਚਾਰੂ ਤੇ ਮੁਸ਼ਕਿਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਕੈਬਨਿਟ ਨੇ ‘ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ 2025-26’, ‘ਪੰਜਾਬ ਫੂਡਗ੍ਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ 2025’ ਤੇ ‘ਪੰਜਾਬ ਫੂਡਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2025’ ਨੂੰ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਆਗਾਮੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਇਕ-ਇਕ ਦਾਣੇ ਦੀ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਕੈਬਨਿਟ ਨੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਸੰਭਾਵੀ ਪ੍ਰਸ਼ਾਸਕੀ ਲੋੜਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੂੰ ਨੀਤੀਆਂ ਦੇ ਕਿਸੇ ਵੀ ਉਪਬੰਧ ’ਚ ਸੋਧ ਕਰਨ ਦਾ ਅਧਿਕਾਰ ਵੀ ਦਿੱਤਾ।

ਇਕ ਹੋਰ ਮਹੱਤਵਪੂਰਨ ਫੈਸਲੇ ’ਚ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2021 ’ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ ’ਚ ਨਿੱਜੀ ਸਹਾਇਕ ਤੋਂ ਨਿੱਜੀ ਸਕੱਤਰ ਵਜੋਂ ਤਰੱਕੀ ਲਈ ਉਪਬੰਧ ਸ਼ਾਮਿਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਚਮਕੌਰ ਸਾਹਿਬ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ ਨਵੀਆਂ ਸਿਰਜੀਆਂ ਗਈਆਂ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬ-ਡਵੀਜ਼ਨਲ ਹਸਪਤਾਲ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਅੱਪਗ੍ਰੇਡ ਕੀਤਾ ਗਿਆ ਸੀ।

ਕੈਬਨਿਟ ਨੇ ਸਿਵਲ ਸਰਜਨ ਦਫ਼ਤਰ, ਮਾਲੇਰਕੋਟਲਾ ਲਈ ਵੱਖ-ਵੱਖ ਕੈਡਰਾਂ ਦੀਆਂ 19 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਕ ਹੋਰ ਫੈਸਲੇ ’ਚ ਕੈਬਨਿਟ ਨੇ ਲੋਕਾਂ ਨੂੰ ਵਿਆਪਕ ਤੇ ਵਧੇਰੇ ਉੱਨਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨਲ ਹਸਪਤਾਲ, ਧੂਰੀ ਤੇ ਉਥੇ ਨਵੇਂ ਬਣੇ ਐਮ.ਸੀ.ਐਚ. ਸੈਂਟਰ ਵਿਖੇ ਵੱਖ-ਵੱਖ ਕੈਡਰਾਂ ਦੀਆਂ 119 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਮੈਡੀਕਲ ਅਫਸਰ (ਡੈਂਟਲ) ਦੀਆਂ 80 ਖਾਲੀ ਅਸਾਮੀਆਂ ਨੂੰ ਭਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ’ਚੋਂ 53 ਅਸਾਮੀਆਂ ਨੂੰ ਖਾਲੀ ਹੋਏ ਇੱਕ ਸਾਲ ਤੋਂ ਵੱਧ, ਜਦਕਿ 27 ਅਸਾਮੀਆਂ ਨੂੰ ਇੱਕ ਸਾਲ ਤੋਂ ਘੱਟ ਸਮਾਂ ਹੋ ਗਿਆ ਹੈ।

Ad Position 22
No active advertisement
ਅਗਲੀ ਖ਼ਬਰ ਸਚਿਨ ਪਾਇਲਟ ਹੋਣਗੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ
Ad Position 24