08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਵਲੋਂ ਜੇਲ੍ਹ ’ਚ ਸੰਜੀਵ ਅਰੋੜਾ ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਵਲੋਂ ਜੇਲ੍ਹ ’ਚ ਸੰਜੀਵ ਅਰੋੜਾ ਨਾਲ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਗੁਰੂਗ੍ਰਾਮ, 7 ਸਤੰਬਰ (ਪੀ.ਟੀ.ਆਈ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿਚ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਪੁਲਿਸ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਕਰੀਬ 2 ਵਜੇ ਦਿੱਲੀ ਸਥਿਤ ਕਪੂਰਥਲਾ ਹਾਊਸ ਤੋਂ ਕਾਫ਼ਲੇ ਸਮੇਤ ਗੁਰੂਗ੍ਰਾਮ ਪਹੁੰਚੇ ਅਤੇ ਸੰਜੀਵ ਅਰੋੜਾ ਨਾਲ ਮੁਲਾਕਾਤ ਤੋਂ ਬਾਅਦ ਕਰੀਬ 2.40 ਵਜੇ ਜੇਲ੍ਹ ਤੋਂ ਰਵਾਨਾ ਹੋ ਗਏ। ਦੋਵਾਂ ਆਗੂਆਂ ਨੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਕੋਈ ਬਿਆਨ ਨਹੀਂ ਦਿੱਤਾ। ਜ਼ਿਕਰਯੋਗ ਹੈ ਕਿ 23 ਮਈ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਭੋਂਡਸੀ ਜੇਲ੍ਹ ਦਾ ਅਚਾਨਕ ਦੌਰਾ ਕੀਤਾ ਸੀ ਅਤੇ ਦੋਵਾਂ ਨੇ ਜੇਲ੍ਹ ਅੰਦਰ ਇੱਕ ਬੰਦ ਕਮਰੇ ਵਿਚ ਸੰਜੀਵ ਅਰੋੜਾ ਨਾਲ ਕਰੀਬ 20 ਮਿੰਟ ਮੁਲਾਕਾਤ ਕੀਤੀ ਸੀ। ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਤਿੰਨ ਮਹੀਨੇ ਬਾਅਦ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਸੰਜੀਵ ਅਰੋੜਾ ਨਾਲ ਜੇਲ੍ਹ ਅੰਦਰ ਕਰੀਬ 40 ਮਿੰਟ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਇਸ ਸਾਲ 9 ਮਈ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਕਥਿਤ ਮਨੀ ਲਾਂਡਰਿੰਗ ਅਤੇ 100 ਕਰੋੜ ਰੁਪਏ ਦੇ ਜਾਅਲੀ ਜੀ.ਐਸ.ਟੀ ਬਿਲਿੰਗ ਘਪਲੇ ਨਾਲ ਜੁੜੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਉਨ੍ਹਾਂ ਦੇ ਵਿਭਾਗ ਹੋਰ ਮੰਤਰੀਆਂ ਨੂੰ ਸੌਂਪ ਦਿੱਤੇ ਗਏ ਹਨ, ਪਰ ਉਹ ਅਜੇ ਵੀ ਭਗਵੰਤ ਮਾਨ ਮੰਤਰੀ ਮੰਡਲ ਵਿਚ ਮੰਤਰੀ ਹਨ।

Ad Position 22
No active advertisement
ਪਿਛਲੀ ਖ਼ਬਰ ਕਠੂਆ ’ਚ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 4 ਪੰਜਾਬੀ ਗ੍ਰਿਫ਼ਤਾਰ ਅਗਲੀ ਖ਼ਬਰ ਬਾਗ ਲਗਾਉਣ ਲਈ ਸੁਚੱਜੀ ਵਿਉਂਤਬੰਦੀ ਤੇ ਪ੍ਰਬੰਧਨ ਜ਼ਰੂਰੀ
Ad Position 24