09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰਾਘਵ ਚੱਢਾ ਦਾ ਨਾਂਅ ਦਿੱਲੀ ਦੀ ਵੋਟਰ ਸੂਚੀ ’ਚ ਕੀਤਾ ਗਿਆ ਸ਼ਾਮਿਲ

ਨਵੀਂ ਦਿੱਲੀ, 8 ਸਤੰਬਰ (ਪੀ. ਟੀ. ਆਈ.)-ਚੋਣ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂਅ ਦਿੱਲੀ ਦੀ ਵੋਟਰ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ ਜੋ ਕਿ ਰਾਸ਼ਟਰੀ ਰਾਜਧਾਨੀ ਦੀਆਂ ਵੋਟਰ ਸੂਚੀਆਂ ਦੇ ਚੱਲ ਰਹੇ ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਨਵੀਂ ਦਿੱਲੀ, 8 ਸਤੰਬਰ (ਪੀ. ਟੀ. ਆਈ.)-ਚੋਣ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂਅ ਦਿੱਲੀ ਦੀ ਵੋਟਰ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ ਜੋ ਕਿ ਰਾਸ਼ਟਰੀ ਰਾਜਧਾਨੀ ਦੀਆਂ ਵੋਟਰ ਸੂਚੀਆਂ ਦੇ ਚੱਲ ਰਹੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਦੇ ਤਹਿਤ ਸੋਧੀ ਜਾ ਰਹੀ ਹੈ। ਆਪ ਆਗੂਆਂ ਨੇ ਇਕ ਪ੍ਰੈਸ ਕਾਨਫਰੰਸ ’ਚ ਇਹ ਮੁੱਦਾ ਉਠਾਇਆ ਤੇ ਦੋਸ਼ ਲਗਾਇਆ ਕਿ ਚੱਢਾ ਦਾ ਨਾਂਅ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੀਆਂ ਵੋਟਰ ਸੂਚੀਆਂ ’ਚ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਸ਼ਾਮਲ ਕੀਤਾ ਗਿਆ। ਚੋਣ ਅਧਿਕਾਰੀਆਂ ਨੇ ਕਿਹਾ ਕਿ ਚੱਢਾ ਦਾ ਨਾਂਅ ਅੱਪਡੇਟ ਪ੍ਰਕਿਰਿਆ ਰਾਹੀਂ ਦਿੱਲੀ ਦੀਆਂ ਵੋਟਰ ਸੂਚੀਆਂ ’ਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦਾ ਨਾਂਅ ਪੰਜਾਬ ਦੀਆਂ ਸੂਚੀਆਂ ਤੋਂ ਹਟਾ ਦਿੱਤਾ ਗਿਆ ਸੀ, ਜਿੱਥੋਂ ਉਨ੍ਹਾਂ ਦੀ ਪਿਛਲੀ ਪਾਰਟੀ ‘ਆਪ’ ਨੇ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ ਸੀ। ‘ਮੰਗਲਵਾਰ ਤੱਕ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਵਿਚ ਵੋਟਰ ਸੂਚੀਆਂ ’ਚ ਨਾਂਅ ਸ਼ਾਮਲ ਕਰਨ ਲਈ ਕੁੱਲ 700 ਫਾਰਮਾਂ ਨੂੰ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਵਲੋਂ ਮਨਜ਼ੂਰੀ ਦਿੱਤੀ ਗਈ ਸੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਚੱਢਾ ਦਾ ਨਾਂਅ ਉਨ੍ਹਾਂ ’ਚ ਸ਼ਾਮਲ ਸੀ।

Ad Position 22
No active advertisement
ਪਿਛਲੀ ਖ਼ਬਰ ਯੂ.ਏ.ਈ. ਨੇ ਨੇਤਨਯਾਹੂ ਨੂੰ ਹਮਾਸ ਦੀ ਵੱਡੀ ਕਾਰਵਾਈ ਬਾਰੇ ਦਿੱਤੀ ਸੀ ਚਿਤਾਵਨੀ ਅਗਲੀ ਖ਼ਬਰ ਬੰਗਲਾਦੇਸ਼ ਦੇ ਰਾਸ਼ਟਰਪਤੀ ਵਲੋਂ ਗੱਲਬਾਤ ਰਾਹੀਂ ਭਾਰਤ ਨਾਲ ਲੰਬਿਤ ਮੁੱਦਿਆਂ ਨੂੰ ਜਲਦ ਹੱਲ ਕਰਨ ਦੀ ਅਪੀਲ
Ad Position 24