09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਨੀਪੁਰੀ ਸੰਗੀਤਕਾਰ ਦੀ ਹੱਤਿਆ ’ਤੇ ਰਾਹੁਲ ਗਾਂਧੀ ਨੇ ਉੱਤਰ-ਪੂਰਬੀ ਭਾਈਚਾਰੇ ਦੀ ਸੁਰੱਖਿਆ ’ਤੇ ਉਠਾਏ ਸਵਾਲ ਇਹ ਸਿਆਸਤ ਕਰਨ ਦਾ ਸਮਾਂ ਨਹੀਂ-ਰਿਜਿਜੂ

ਨਵੀਂ ਦਿੱਲੀ, 8 ਸਤੰਬਰ (ਉਪਮਾ ਡਾਗਾ ਪਾਰਥ)- ਦਿੱਲੀ ’ਚ ਮਨੀਪੁਰੀ ਸੰਗੀਤਕਾਰ ਚੋਂਗਥਮ ਵਿਕਰਮ ਸਿੰਘ ਦੀ ਕੁੱਟ-ਕੁੱਟ ਕੇ ਹੱਤਿਆ ਦੇ ਮਾਮਲੇ ’ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੇ ਗ੍ਰਹਿ ....

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਨਵੀਂ ਦਿੱਲੀ, 8 ਸਤੰਬਰ (ਉਪਮਾ ਡਾਗਾ ਪਾਰਥ)- ਦਿੱਲੀ ’ਚ ਮਨੀਪੁਰੀ ਸੰਗੀਤਕਾਰ ਚੋਂਗਥਮ ਵਿਕਰਮ ਸਿੰਘ ਦੀ ਕੁੱਟ-ਕੁੱਟ ਕੇ ਹੱਤਿਆ ਦੇ ਮਾਮਲੇ ’ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ’ਤੇ ਸਵਾਲ ਉਠਾਏ। ਰਾਹੁਲ ਗਾਂਧੀ ਨੇ ਦਿੱਲੀ ’ਚ ਉੱਤਰ ਪੂਰਬੀ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਮਨੀਪੁਰ ਦੇ ਮਸ਼ਹੂਰ ਸੰਗੀਤਕਾਰ ਚੋਂਗਥਮ ਵਿਕਰਮ ਸਿੰਘ ਆਪਣੇ ਘਰ ਦੇ ਬਾਹਰ ਹੋ ਰਹੇ ਸ਼ੋਰ ਨੂੰ ਘੱਟ ਕਰਨ ਲਈ ਘਰੋਂ ਬਾਹਰ ਗਏ। ਇਲਜ਼ਾਮ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਰਾਹੁਲ ਗਾਂਧੀ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਕਈ ਘਟਨਾਵਾਂ ਤੋਂ ਬਾਅਦ ਦਿੱਲੀ ’ਚ ਰਹਿਣ ਵਾਲਾ ਉੱਤਰ ਪੂਰਬ ਦਾ ਹਰ ਪਰਿਵਾਰ ਦਾ ਇਕ ਹੀ ਸਵਾਲ ਕੀਤਾ ਕਿ ਕੀ ਉਹ ਇਥੇ ਸੁਰੱਖਿਅਤ ਹਨ? ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲਿਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਪੁੱਛਿਆ ਕਿ ਉੱਤਰ ਪੂਰਬ ਦੇ ਲੋਕਾਂ ਖ਼ਿਲਾਫ਼ ਕਥਿਤ ਤੌਰ ’ਤੇ ਵਧ ਰਹੀਆਂ ਅਜਿਹੀਆਂ ਘਟਨਾਵਾਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ?
ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਸ ਮਾਮਲੇ ’ਚ ਭਾਜਪਾ ਨੂੰ ਨਹੀਂ ਘੜੀਸਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਸਿਆਸਤ ਦਾ ਸਮਾਂ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਪੁਲਿਸ ਤਹਿਤ ਬਣਿਆ ਉੱਤਰ ਪੂਰਬ ਵਿਸ਼ੇਸ਼ ਪੁਲਿਸ ਸੈੱਲ ਦਾ ਲਗਾਤਾਰ ਸੰਪਰਕ ’ਚ ਰਹਿੰਦਾ ਹੈ ਅਤੇ ਕਿਸੇ ਵੀ ਘਟਨਾ ਦੀ ਸਥਿਤੀ ’ਚ ਫੌਰੀ ਕਾਰਵਾਈ ਕਰਦਾ ਹੈ। ਜ਼ਿਕਰਯੋਗ ਹੈ ਕਿ ਇਹ ਘਟਨਾ ਐਤਵਾਰ ਦੇਰ ਰਾਤ ਵਾਪਰੀ ਸੀ ਤੇ ਇਸ ਮਾਮਲੇ ’ਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਕ ਨਾਬਾਲਗ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬ੍ਰਿਕਸ ਸੰਮੇਲਨ ਕਾਰਨ 11 ਨੂੰ ਬੰਦ ਰਹਿਣਗੀਆਂ ਹੇਠਲੀਆਂ ਅਦਾਲਤਾਂ ਤੇ ਦਿੱਲੀ ਹਾਈ ਕੋਰਟ ਅਗਲੀ ਖ਼ਬਰ ਕਾਇਰ ਕਹੇ ਜਾਣ ਨਾਲੋਂ ਮੌਤ ਨੂੰ ਤਰਜੀਹ-ਜੱਜ ਦਿਵਾਕਰ
Ad Position 24