09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਿੱਲੀ ਯੂਨੀਵਰਸਿਟੀ ’ਚ ਹੋਰ ਹੋਸਟਲ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਪਟੀਸ਼ਨ

ਨਵੀਂ ਦਿੱਲੀ, 8 ਸਤੰਬਰ (ਜਗਤਾਰ ਸਿੰਘ)-ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿਚ ਵਾਪਰੇ ਇਮਾਰਤ ਹਾਦਸੇ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਲਈ ਹਰ ਕਾਲਜ ਵਿਚ ਹੋਸਟਲ ਦੀ ਸਹੂਲਤ ਦੇਣ ਦਾ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਨਵੀਂ ਦਿੱਲੀ, 8 ਸਤੰਬਰ (ਜਗਤਾਰ ਸਿੰਘ)-ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿਚ ਵਾਪਰੇ ਇਮਾਰਤ ਹਾਦਸੇ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਲਈ ਹਰ ਕਾਲਜ ਵਿਚ ਹੋਸਟਲ ਦੀ ਸਹੂਲਤ ਦੇਣ ਦਾ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਇਸ  ਮੁੱਦੇ ’ਤੇ ਪਹਿਲਾਂ ਹੀ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਜਾ ਚੁੱਕੀ ਹੈ। ਇਸ ਨੂੰ ਧਿਆਨ ’ਚ ਰੱਖਦੇ ਹੋਏ ਹਾਈ ਕੋਰਟ ਨੇ ਤੁਰੰਤ ਸੂਚੀਬੱਧ ਕਰਨ ਤੋਂ ਮਨਾ ਕਰ ਦਿੱਤਾ। ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਤੇਜਸ ਕਰਿਆ ਦੀ ਬੈਂਚ ਦੇ ਸਾਹਮਣੇ ਇਹ ਮਾਮਲਾ ਰੱਖਿਆ ਗਿਆ ਸੀ ,ਜਿਸ ਵਿਚ ਵਕੀਲ ਨੇ ਇਸ ਪਟੀਸ਼ਨ ਨੂੰ ਮੰਗਲਵਾਰ ਨੂੰ ਹੀ ਲਿਸਟ ਕਰਨ ਦੀ ਮੰਗ ਕੀਤੀ ਸੀ। ਬੈਂਚ ਨੇ ਕਿਹਾ ਕਿ ਪਟੀਸ਼ਨ ਬੁੱਧਵਾਰ 9 ਸਤੰਬਰ ਨੂੰ ਆਪਣੇ ਆਪ ਸੂਚੀਬੱਧ ਹੋ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਚੀਨ ਫ਼ੌਜਾਂ ਦੀ ਸਰਹੱਦ ’ਤੇ ਉੱਚ-ਪੱਧਰੀ ਗੱਲਬਾਤ ਅਰੁਣਾਚਲ ’ਚ ਦੋ ਫਲੈਗ ਮੀਟਿੰਗਾਂ ਅਗਲੀ ਖ਼ਬਰ ਜਿਨਸੀ ਸ਼ੋਸ਼ਣ ਮਾਮਲੇ ’ਚ ਪੀੜਤਾ ਦੀ ਪਛਾਣ ਜ਼ਾਹਰ ਕਰਨ ’ਤੇ ਹਾਈ ਕੋਰਟ ਨੇ ਕੇਂਦਰ ਨੂੰ ਲਾਈ ਫਟਕਾਰ
Ad Position 24