09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸੁਖਬੀਰ ਨੂੰ ਮੁੜ ਪੇਸ਼ ਹੋਣ ਲਈ ਨੋਟਿਸ 11 ਨੂੰ ਚੰਡੀਗੜ੍ਹ ’ਚ ਹੋਵੇਗੀ ਪੁੱਛਗਿੱਛ

ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁੜ 11 ਸਤੰਬਰ ਨੂੰ ਚੰਡੀਗੜ੍ਹ ’ਚ ਪੇਸ਼ ਹੋਣ ਸਬੰਧੀ ਨੋਟਿਸ ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁੜ 11 ਸਤੰਬਰ ਨੂੰ  ਚੰਡੀਗੜ੍ਹ ’ਚ ਪੇਸ਼ ਹੋਣ ਸਬੰਧੀ ਨੋਟਿਸ ਭੇਜਿਆ ਹੈ। 2015 ’ਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਦੇ ਸਿਲਸਿਲੇ ਵਿਚ ਸੁਖਬੀਰ ਸਿੰਘ ਬਾਦਲ ਇਸ ਤੋਂ ਪਹਿਲਾਂ 20 ਜੁਲਾਈ ਨੂੰ ਚੰਡੀਗੜ੍ਹ ਸਥਿਤ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫ਼ਿਸਰਜ਼ ਇੰਸਟਿਚਿਊਟ ਵਿਖੇ ਐਸ.ਆਈ.ਟੀ ਸਾਹਮਣੇ ਪੇਸ਼ ਹੋਏ ਸਨ। ਸੁਖਬੀਰ ਸਿੰਘ ਬਾਦਲ ਨੇ ਉਸ ਸਮੇਂ ਲਗਭਗ 2 ਘੰਟੇ ਤੱਕ ਚੱਲੀ ਪੁੱਛਗਿੱਛ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਹੋਣ ਦੇ ਨਾਤੇ ਉਹ ਹਰ ਜਾਂਚ ਵਿਚ ਪੂਰਾ ਸਹਿਯੋਗ ਦੇ ਰਹੇ ਹਨ ਤੇ ਉਨ੍ਹਾਂ ਦੀ ਹਮੇਸ਼ਾ ਇਹੀ ਇੱਛਾ ਰਹੀ ਹੈ ਕਿ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ’ਚ ਲਿਆਂਦਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਐਸ.ਆਈ.ਟੀ ਦਾ ਗਠਨ ਦੋਸ਼ੀਆਂ ਨੂੰ ਬੇਨਕਾਬ ਕਰਨ ਲਈ ਨਹੀਂ, ਸਗੋਂ ਸਿਆਸੀ ਲੜਾਈ ਲੜਨ ਲਈ ਕੀਤਾ ਗਿਆ ਹੈ। ਇਸ ਮਾਮਲੇ ਨੂੰ 11 ਸਾਲ ਬੀਤ ਚੁੱਕੇ ਹਨ ਪਰ ਜਾਂਚ ਅਜੇ ਤੱਕ ਮੁਕੰਮਲ ਨਹੀਂ ਹੋਈ।

ਉਨ੍ਹਾਂ ਇਸ ਸਾਰੀ ਕਾਰਵਾਈ ਨੂੰ ਬੇ-ਮਤਲਬ ਅਤੇ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਸੀ ਕਿ ਨਾ ਸ਼੍ਰੋਮਣੀ ਅਕਾਲੀ ਦਲ (ਬ) ਡਰਨ ਵਾਲਾ ਹੈ ਅਤੇ ਨਾ ਹੀ ਝੁਕਣ ਵਾਲਾ ਹੈ। ਜ਼ਿਕਰਯੋਗ ਹੈ ਕਿ ਅਕਤੂਬਰ 2015 ’ਚ ਫ਼ਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਚੱਲ ਰਹੇ ਧਰਨੇ ਦੌਰਾਨ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ’ਚ 2 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਜ਼ਖ਼ਮੀ ਹੋਏ ਸਨ। ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਤੇ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਕੋਲ ਸੀ। ਇਸ ਕਾਰਨ ਵਿਰੋਧੀ ਪਾਰਟੀਆਂ, ਪੀੜਤ ਪਰਿਵਾਰਾਂ ਤੇ ਵੱਖ-ਵੱਖ ਸੰਗਠਨਾਂ ਨੇ ਉਸ ਵੇਲੇ ਦੀ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਏ ਸਨ। ਇਸ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਵਲੋਂ ਸੁਖਬੀਰ ਸਿੰਘ ਬਾਦਲ ਤੋਂ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਤੇ ਜਾਂਚ ਅਜੇ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਐਸ.ਆਈ.ਟੀ ਨੂੰ ਦਿੱਤੇ ਆਪਣੇ ਬਿਆਨ ’ਚ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ ਸੀ ਤੇ ਇਸ ਸਬੰਧੀ ਵੀਡੀਓ ਰਿਕਾਰਡਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ ਹੈ।

Ad Position 22
No active advertisement
ਪਿਛਲੀ ਖ਼ਬਰ ਮਕਬੂਜ਼ਾ ਕਸ਼ਮੀਰ ਵਿਚ ਪਾਕਿ ਫ਼ੌਜ ਵਲੋਂ ਘੇਰਾਬੰਦੀ ਸਕੂਲ ਤੇ ਹਸਪਤਾਲ ਬੰਦ, ਜ਼ਰੂਰੀ ਵਸਤਾਂ ਦੀ ਸਪਲਾਈ ’ਤੇ ਰੋਕ, ਇੰਟਰਨੈੱਟ ਸ... ਅਗਲੀ ਖ਼ਬਰ ਪੰਜਾਬ ਦੌਰੇ ਤੋਂ ਪਹਿਲਾਂ ਸਚਿਨ ਪਾਇਲਟ ਵਲੋਂ ਰਾਹੁਲ ਤੇ ਪ੍ਰਿਅੰਕਾ ਨਾਲ ਮੁਲਾਕਾਤ
Ad Position 24