10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣੀਆਂ ਸੜਕਾਂ ਦੀ ਮਾੜੀ ਹਾਲਤ ਨੂੰ ਕੀਤਾ ਉਜਾਗਰ

ਰਾਏਬਰੇਲੀ (ਯੂ.ਪੀ.), 9 ਸਤੰਬਰ (ਏਜੰਸੀ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਥੇ ‘ਦਿਸ਼ਾ’ ਮੀਟਿੰਗ ਦੌਰਾਨ ਆਪਣੇ ਹਲਕੇ ਰਾਏਬਰੇਲੀ ਵਿਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐਮ.ਜੀ.ਐਸ.ਵਾਈ.) ਅਧੀਨ ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਰਾਏਬਰੇਲੀ (ਯੂ.ਪੀ.), 9 ਸਤੰਬਰ (ਏਜੰਸੀ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਥੇ ‘ਦਿਸ਼ਾ’ ਮੀਟਿੰਗ ਦੌਰਾਨ ਆਪਣੇ ਹਲਕੇ ਰਾਏਬਰੇਲੀ ਵਿਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐਮ.ਜੀ.ਐਸ.ਵਾਈ.) ਅਧੀਨ ਬਣੀਆਂ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ ਉਠਾਇਆ ਅਤੇ ਟੋਇਆਂ ਨਾਲ ਭਰੀਆਂ ਸੜਕਾਂ ਦੀਆਂ ਤਸਵੀਰਾਂ ਦਿਖਾਉਂਦੇ ਹੋਏ ਇਨ੍ਹਾਂ ਦੇ ਨਿਰਮਾਣ ਲਈ ਜ਼ਿੰਮੇਵਾਰ ਏਜੰਸੀਆਂ ਦੇ ਵੇਰਵੇ ਮੰਗੇ। ਰਾਏਬਰੇਲੀ ਦੇ ਦੋ ਦਿਨਾਂ ਦੌਰੇ ’ਤੇ ਆਏ ਰਾਹੁਲ ਨੇ ਕਾਂਗਰਸ ਦੇ ਅਮੇਠੀ ਤੋਂ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਤੇ ਹੋਰ ਚੁਣੇ ਹੋਏ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਨਾਲ ਕਲੈਕਟਰੇਟ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਵਿਚ ਹਿੱਸਾ ਲਿਆ ਤਾਂ ਜੋ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ ਜਾ ਸਕੇ। ਦਿਸ਼ਾ ਕਮੇਟੀ ਦੇ ਨਾਮਜ਼ਦ ਮੈਂਬਰ, ਉਮੇਸ਼ ਬਹਾਦਰ ਸਿੰਘ ਉਰਫ਼ ਬਬਲੂ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅਧਿਕਾਰੀਆਂ ਦੇ ਸਾਹਮਣੇ ਖਰਾਬ ਹੋਈਆਂ ਸੜਕਾਂ ਦੀਆਂ ਤਸਵੀਰਾਂ ਰੱਖੀਆਂ ਅਤੇ ਕਾਰਵਾਈ ਦੀ ਮੰਗ ਕਰਦੇ ਹੋਏ ਖਾਸ ਸੜਕਾਂ ਦੇ ਨਾਂਅ ਵੀ ਦਿੱਤੇ। ਉਨ੍ਹਾਂ ਨੇ ਕਿਹਾ ਕਿ ਕਾਰਜਕਾਰੀ ਇੰਜੀਨੀਅਰ ਨੇ ਮੀਟਿੰਗ ’ਚ ਭਰੋਸਾ ਦਿੱਤਾ ਕਿ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਸ਼ਹਿਰ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਸੁਨੀਲ ਸਿੰਘ ਭਦੌਰੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਭੂਮਾਉ ਗੈਸਟ ਹਾਊਸ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਅਤੇ ਕਈ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਇਮਾਰਤ ਹਾਦਸਾ : ਪੀ.ਜੀ. ਸੰਚਾਲਕ ਗ੍ਰਿਫ਼ਤਾਰ ਅਗਲੀ ਖ਼ਬਰ ਵਿਜੇ ਮਾਲਿਆ ਨੇ ਖ਼ੁਦ ਨੂੰ ‘ਭਗੌੜਾ’ ਕਹਿਣ ’ਤੇ ਪ੍ਰਗਟਾਇਆ ਇਤਰਾਜ਼ ਕੁਰਕ ਕੀਤੀ ਸੰਪਤੀ ’ਚੋਂ ਦੇਣਦਾਰੀਆਂ ਤੋਂ ਬਾਅਦ ਦੀ ਰ...
Ad Position 24