10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮੰਤਰੀ ਮੰਡਲ ਵਲੋਂ 10,783 ਕਰੋੜ ਦੇ 8 ਰੇਲਵੇ ਪ੍ਰਾਜੈਕਟਾਂ ਨੂੰ ਮਨਜ਼ੂਰੀ

ਨਵੀਂ ਦਿੱਲੀ, 9 ਸਤੰਬਰ (ਉਪਮਾ ਡਾਗਾ ਪਾਰਥ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਦੀ ਕਮੇਟੀ ਨੇ ਬੁੱਧਵਾਰ ਨੂੰ ਰੇਲਵੇ ਦੇ 8 ਵੱਡੇ ਮਲਟੀ ਟ੍ਰੈਕਿੰਗ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ..

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਨਵੀਂ ਦਿੱਲੀ, 9 ਸਤੰਬਰ (ਉਪਮਾ ਡਾਗਾ ਪਾਰਥ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਦੀ ਕਮੇਟੀ ਨੇ ਬੁੱਧਵਾਰ ਨੂੰ ਰੇਲਵੇ ਦੇ 8 ਵੱਡੇ ਮਲਟੀ ਟ੍ਰੈਕਿੰਗ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ’ਚ 10,021 ਕਰੋੜ ਰੁਪਏ ਦੀ ਲਾਗਤ ਵਾਲੇ 5 ਪ੍ਰਾਜੈਕਟ ਸ਼ਾਮਿਲ ਹਨ ਜੋ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤੇਲੰਗਾਨਾ ’ਚ ਤਕਰੀਬਨ 17 ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਇਸ ਨਾਲ ਤਕਰੀਬਨ 540 ਕਿੱਲੋਮੀਟਰ ਦੇ ਹੋਰ ਰੇਲਵੇ ਟ੍ਰੈਕ ਵਿਛਾਏ ਜਾਣਗੇ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਝਾਰਖੰਡ, ਉਡੀਸ਼ਾ, ਮੱਧ ਪ੍ਰਦੇਸ਼ ਅਤੇ ਛਤੀਸਗੜ੍ਹ ਦੇ 14 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ 3 ਮਲਟੀ ਟ੍ਰੈਕਿੰਗ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ’ਚ ਤਕਰੀਬਨ 656 ਕਿੱਲੋਮੀਟਰ ਦਾ ਵਾਧਾ ਹੋਵੇਗਾ।

10,783 ਕਰੋੜ ਰੁਪਏ ਦੀਆਂ ਇਨ੍ਹਾਂ ਯੋਜਨਾਵਾਂ ਨੂੰ 2029-30 ਤੱਕ ਪੂਰਾ ਕਰਨ ਦਾ ਟੀਚਾ ਹੈ। ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ’ਚ ਖੜਗਪੁਰ-ਝਾਰਸੁਗੁਡਾ ਚੌਥੀ ਲਾਈਨ, ਕਟਨੀ-ਪਰੇੜਾ ਰੋਡ ਚੌਥੀ ਲਾਈਨ ਅਤੇ ਬਿਲਾਸਪੁਰ-ਪਰੇੜ ਰੋਡ ਤੀਜੀ ਲਾਈਨ ਦੇ ਪ੍ਰਾਜੈਕਟ ਸ਼ਾਮਿਲ ਹਨ। ਇਹ ਪ੍ਰਾਜੈਕਟ ਪ੍ਰਧਾਨ ਮੰਤਰੀ ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਤਹਿਤ ਬਣਾਏ ਗਏ ਹਨ। ਰੇਲ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ, ਝਾਰਖੰਡ, ਉਡੀਸ਼ਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਰਾਜਾਂ ਦੇ 14 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਤਿੰਨਾਂ ਪ੍ਰਾਜੈਕਟਾਂ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ’ਚ ਤਕਰੀਬਨ 656 ਕਿੱਲੋਮੀਟਰ ਦਾ ਵਾਧਾ ਹੋਵੇਗਾ ਅਤੇ 4790 ਪਿੰਡਾਂ ਨੂੰ ਬਿਹਤਰ ਸੰਪਰਕ ਮਿਲੇਗਾ।

ਆਰਥਿਕ ਮਾਮਲਿਆਂ ਦੀ ਕੇਂਦਰੀ ਮੰਤਰੀ ਮੰਡਲ ਦੀ ਕਮੇਟੀ ਨੇ 10,021 ਕਰੋੜ ਰੁਪਏ ਦੀ ਲਾਗਤ ਵਾਲੇ 5 ਮਲਟੀ ਟ੍ਰੈਕਿੰਗ ਪ੍ਰਾਜੈਕਟਾਂ ਨੂੰ ਵੀ ਹਰੀ ਝੰਡੀ ਦਿੱਤੀ। ਇਹ ਪ੍ਰਾਜੈਕਟਰ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤੇਲੰਗਾਨਾ ਦੇ 17 ਜ਼ਿਲ੍ਹਿਆਂ ’ਚ ਫੈਲੇ ਹਨ, ਜਿਨ੍ਹਾਂ ਨਾਲ ਭਾਰਤੀ ਰੇਲ ਦੇ ਮੌਜੂਦਾ ਨੈੱਟਵਰਕ ’ਚ ਤਕਰੀਬਨ 540 ਕਿੱਲੋਮੀਟਰ ਦਾ ਵਾਧਾ ਹੋਵੇਗਾ। ਇਸ ਨਾਲ 2121 ਪਿੰਡਾਂ ਦਾ ਰੇਲ ਸੰਪਰਕ ਬਿਹਤਰ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨਾਲ ਦੱਖਣੀ ਭਾਰਤ ਦੇ ਕਈ ਤੀਰਥ ਸਥਾਨਾਂ ਜਿਨ੍ਹਾਂ ’ਚ ਤਿਰੁਪਤੀ, ਸੁਬਰਮਣਿਆ ਸਵਾਮੀ ਮੰਦਰ, ਪਦਮਾਵਤੀ ਅੰਮਾਵਾਰੀ ਮੰਦਰ, ਕੋਲਾਰ ਗੋਲਡ ਫੀਲਡਸ, ਅਜਨੇਯਾਰ ਮੰਦਰ ਆਦਿ ਤੱਕ ਪਹੁੰਚ ਸੁਖਾਲੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਤੋਂ ਪਹਿਲਾਂ ਘਰੇਲੂ ਬਾਜ਼ਾਰ ’ਚ 2.5 ਲੱਖ ਟਨ ਖੰਡ ਵੇਚਣਗੀਆਂ ਕੰਪਨੀਆਂ ਅਗਲੀ ਖ਼ਬਰ ਦਿੱਲੀ ਇਮਾਰਤ ਹਾਦਸਾ : ਪੀ.ਜੀ. ਸੰਚਾਲਕ ਗ੍ਰਿਫ਼ਤਾਰ
Ad Position 24