14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਕੀਤੀ ਪੂਰੀ-ਸੌਂਦ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਕੀਤੀ ਪੂਰੀ-ਸੌਂਦ

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਲੁਧਿਆਣਾ, 14 ਸਤੰਬਰ (ਅਜੀਤ ਬਿਊਰੋ)-ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ ਸਾਲ ਬਿਜਲੀ ਮੰਗ ’ਚ ਹੋਏ ਭਾਰੀ ਵਾਧੇ ਦਰਮਿਆਨ ਹਾਸਿਲ ਹੋਈ ਹੈ । ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬੀਤੇ ਕੱਲ੍ਹ 13 ਸਤੰਬਰ ਸਵੇਰੇ 7 ਵਜੇ ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਬਿਜਲੀ ਦੀ ਘਾਟ ਕਾਰਨ ਕੋਈ ਵੀ ਬਿਜਲੀ ਕੱਟ ਨਹੀਂ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਚਾਰ ਮੁੱਖ ਖੇਤਰਾਂ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਲਈ ਨਿਰੰਤਰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਰਕਾਰ ਦੀ ਪਹਿਲਕਦਮੀ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇ ਸਨ ਅਤੇ ਹਮੇਸ਼ਾ ਰਹਿਣਗੇ। ਪਹਿਲਾਂ ਹੋਏ ਵਿਘਨ ਦੀ ਭਰਪਾਈ ਲਈ ਲਏ ਫੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ 2 ਤੋਂ 3 ਘੰਟੇ ਦੇ ਬਿਜਲੀ ਕੱਟਾਂ ਦੀ ਭਰਪਾਈ ਲਈ ਪੰਜਾਬ ਸਰਕਾਰ ਬੀਤੇ ਕੱਲ੍ਹ ਤੋਂ ਸਾਡੇ ਕਿਸਾਨਾਂ ਨੂੰ ਬਿਜਲੀ ਦੀ ਦੋ ਘੰਟੇ ਵਾਧੂ ਸਪਲਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੌਰਾਨ ਸਤੰਬਰ ਮਹੀਨੇ ’ਚ ਬਿਜਲੀ ਦੀ ਮੰਗ ਲਗਭਗ 13,100 ਮੈਗਾਵਾਟ ਰਹਿੰਦੀ ਸੀ, ਪਰ ਇਸ ਸਾਲ ਇਹ ਮੰਗ 16,600 ਮੈਗਾਵਾਟ ਤੱਕ ਪਹੁੰਚ ਗਈ। ਇਸ ਦਾ ਮਤਲਬ 3,500 ਮੈਗਾਵਾਟ ਵਾਧੂ ਬਿਜਲੀ ਮੰਗ ਸੀ। ਇਸ 3,500 ਮੈਗਾਵਾਟ ਦੀ ਵਾਧੂ ਮੰਗ ਦੇ ਬਾਵਜੂਦ ਪਾਵਰਕਾਮ ਨੇ ਇਸ ਚੁਣੌਤੀ ਨੂੰ ਸਫਲਤਾਪੂਰਵਕ ਨਿਪਟਾਇਆ। ਬਿਜਲੀ ਦੇ ਹਾਲੀਆ ਸੰਕਟ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਮੈਂ ਤਿੰਨ ਦਿਨ ਪਹਿਲਾਂ ਪ੍ਰੈੱਸ ਕਾਨਫਰੰਸ ਵਿਚ ਸਪੱਸ਼ਟ ਕਰ ਦਿੱਤਾ ਸੀ ਕਿ ਇਹ ਸੰਕਟ ਕੁਝ ਹੱਦ ਤੱਕ ਕੇਂਦਰ ਸਰਕਾਰ ਵਲੋਂ ਕੋਲੇ ਦੀ ਕੀਤੀ ਕਟੌਤੀ ਕਾਰਨ ਅਤੇ ਕੁਝ ਹੱਦ ਤੱਕ ਕੇਂਦਰ ਵਲੋਂ ਪੰਜਾਬ ਦਾ ਬਣਦਾ 1,000 ਮੈਗਾਵਾਟ ਬਿਜਲੀ ਦਾ ਹਿੱਸਾ ਨਾ ਦੇਣ ਕਾਰਨ ਪੈਦਾ ਹੋਇਆ ਸੀ।ਉਨ੍ਹਾਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਚੌਵੀ ਘੰਟੇ ਕੰਮ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਪਾਵਰ ਪਲਾਂਟ ਜਿਥੋਂ ਰਾਜ ਬਿਜਲੀ ਖਰੀਦਦਾ ਹੈ, ਤੋਂ 100 ਮੈਗਾਵਾਟ ਬਿਜਲੀ ਦੀ ਸਪਲਾਈ ਆਉਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਉਦਯੋਗਪਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੰਭੀਰ ਸੰਕਟ ਦਾ ਸਮਾਂ ਲੰਘ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਲੋਂ ਹੁਣ ਰਿਕਾਰਡ 17,423 ਮੈਗਾਵਾਟ ਮੰਗ ਪੂਰੀ ਕਰਨ ਦੇ ਨਾਲ ਹੀ ਸਾਰੇ 10 ਥਰਮਲ ਯੂਨਿਟ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੀ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਖੰਡ ਦੀ ਔਸਤ ਪ੍ਰਚੂਨ ਕੀਮਤ 60 ਰੁਪਏ ਪ੍ਰਤੀ ਕਿਲੋ ਤੋਂ ਹੇਠਾਂ ਆਈ ਅਗਲੀ ਖ਼ਬਰ ਖੰਡ ਦੀ ਔਸਤ ਪ੍ਰਚੂਨ ਕੀਮਤ 60 ਰੁਪਏ ਪ੍ਰਤੀ ਕਿਲੋ ਤੋਂ ਹੇਠਾਂ ਆਈ
Ad Position 24