14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਇਮੀਗ੍ਰੇਸ਼ਨ ਪ੍ਰਕਿਰਿਆ ’ਚ ਲਾਪ੍ਰਵਾਹੀ ’ਤੇ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ, 14 ਸਤੰਬਰ (ਪੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਨਵੀਂ ਦਿੱਲੀ, 14 ਸਤੰਬਰ (ਪੀ.ਟੀ.ਆਈ)-ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਇਮੀਗ੍ਰੇਸ਼ਨ ਪ੍ਰਕਿਰਿਆ ਪੂਰੀ ਕੀਤੇ ਬਿਨ੍ਹਾਂ ਤਿੰਨ ਇਤਾਲਵੀ ਯਾਤਰੀਆਂ ਦੇ ਦਿੱਲੀ ਤੋਂ ਮਿਊਨਿਖ ਜਾਣ ਵਾਲੀ ਉਡਾਣ ਫੜ ਲੈਣ ਦੇ ਮਾਮਲੇ ’ਚ ਕਥਿਤ ਪ੍ਰਕਿਰਿਆਤਮਕ ਖਾਮੀਆਂ ਲਈ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਵੀ ਘਟਨਾ ’ਤੇ ਵਿਚਾਰ ਕਰਨ ਲਈ ਮੰਗਲਵਾਰ ਨੂੰ ਸੰਬੰਧਿਤ ਧਿਰਾਂ ਦੀ ਮੀਟਿੰਗ ਸੱਦੀ ਹੈ। ਤਿੰਨੋਂ ਯਾਤਰੀਆਂ ਨੇ 4 ਸਤੰਬਰ ਨੂੰ ਅੰਮ੍ਰਿਤਸਰ ਤੋਂ ਦਿੱਲੀ ਦੀ ਉਡਾਣ ਲਈ ਸੀ ਅਤੇ ਇਸ ਤੋਂ ਬਾਅਦ ਦਿੱਲੀ ਤੋਂ ਲੁਫਥਾਂਸਾ ਦੀ ਮਿਊਨਿਖ ਉਡਾਣ ਫੜੀ। ਹਾਲਾਂਕਿ, ਉਨ੍ਹਾਂ ਨੇ ਦਿੱਲੀ ਹਵਾਈ ਅੱਡੇ ’ਤੇ ਲਾਜ਼ਮੀ ਇਮੀਗ੍ਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ। ਮੰਤਰਾਲੇ ਨੇ ਏਅਰ ਇੰਡੀਆ ਦੇ ਸੀ.ਈ.ਓ ਕੈਂਪਬੈਲ ਵਿਲਸਨ ਤੋਂ ਕਥਿਤ ਖਾਮੀਆਂ ਬਾਰੇ ਸਪਸ਼ਟੀਕਰਨ ਮੰਗਿਆ ਹੈ। ਏਅਰ ਇੰਡੀਆ ਵਲੋਂ ਇਸ ਮਾਮਲੇ ’ਤੇ ਕੋਈ ਟਿੱਪਣੀ ਨਹੀਂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਪ੍ਰਧਾਨ ਵਲੋਂ ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ ‘ਅਸ਼ੀਰਵਾਦ ਦਾ ਦੀਵਾ’ ਜਗਾਉਣ ਦੀ ਅਪੀਲ ਅਗਲੀ ਖ਼ਬਰ ਗੁਰੂਗ੍ਰਾਮ ਵਿਖੇ ‘ਹਿੱਟ ਐਂਡ ਰਨ’ ਦੀ ਵੀਡੀਓ ਵਾਇਰਲ- ਮਹਿਲਾ ਬਾਈਕਰ ਜ਼ਖ਼ਮੀ
Ad Position 24