ਭਾਜਪਾ ਪ੍ਰਧਾਨ ਵਲੋਂ ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ ‘ਅਸ਼ੀਰਵਾਦ ਦਾ ਦੀਵਾ’ ਜਗਾਉਣ ਦੀ ਅਪੀਲ
ਨਵੀਂ ਦਿੱਲੀ, 14 ਸਤੰਬਰ (ਉਪਮਾ ਡਾਗਾ ਪਾਰਥ)- ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਵੀਡੀਓ ਸੰਦੇਸ਼ ਜਾਰੀ ਕਰਕੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਲੋਕਾਂ ਨੂੰ ਆਪਣੇ ਘਰਾਂ ’ਚ ‘ਆਸ਼ੀਰਵਾਦ ਦਾ ਦੀਵਾ’ ਜਗਾਉਣ ਦੀ ਅਪੀਲ ਕੀਤੀ। ਨਿਤਿਨ ਨਬੀਨ ਨੇ ਵੀਡੀਓ ਸੰਦੇਸ਼ ’ਚ ਕਿਹਾ ਕਿ ਜਨਸੇਵਾ ਤੋਂ ਦੇਸ਼ ਸੇਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੂਲ ਟੀਚਾ ਰਿਹਾ।
ਨਵੀਂ ਦਿੱਲੀ, 14 ਸਤੰਬਰ (ਉਪਮਾ ਡਾਗਾ ਪਾਰਥ)- ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਵੀਡੀਓ ਸੰਦੇਸ਼ ਜਾਰੀ ਕਰਕੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਲੋਕਾਂ ਨੂੰ ਆਪਣੇ ਘਰਾਂ ’ਚ ‘ਆਸ਼ੀਰਵਾਦ ਦਾ ਦੀਵਾ’ ਜਗਾਉਣ ਦੀ ਅਪੀਲ ਕੀਤੀ। ਨਿਤਿਨ ਨਬੀਨ ਨੇ ਵੀਡੀਓ ਸੰਦੇਸ਼ ’ਚ ਕਿਹਾ ਕਿ ਜਨਸੇਵਾ ਤੋਂ ਦੇਸ਼ ਸੇਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੂਲ ਟੀਚਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਦੇਸ਼ ਦੀ ਵਾਗਡੋਰ ਸੰਭਾਲੀ ਤਾਂ ਦੇਸ਼ ਕਈ ਔਖੇ ਹਾਲਾਤ ’ਚੋਂ ਲੰਘ ਰਿਹਾ ਸੀ, ਉਸ ਵੇਲੇ ਉਨ੍ਹਾਂ ਦੇਸ਼ ਹਿਤ ’ਚ ਕਈ ਨਵੀਆਂ ਨੀਤੀਆਂ ਬਣਾਈਆਂ ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ’ਚ ਹਾਂ-ਪੱਖੀ ਬਦਲਾਅ ਆਏ। ਭਾਜਪਾ ਪ੍ਰਧਾਨ ਨੇ ਕੋਰੋਨਾ ਸਮੇਂ ਹਾਲਾਤ ਸੰਭਾਲਣ, ਸਟਾਰਟਅਪ ਇੰਡੀਆ, ਲਖਪਤੀ ਦੀਦੀ ਅਤੇ ਕਈ ਯੋਜਨਾਵਾਂ ਨੂੰ ਜ਼ਮੀਨ ’ਤੇ ਉਤਾਰਨ, ਨਕਸਲਵਾਦ ਨੂੰ ਖ਼ਤਮ ਕਰਨ ਅਤੇ ਸਰਹੱਦਾਂ ਨੂੰ ਸੁਰੱਖਿਅਤ ਰੱਖਣ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਅਪੀਲ ਕੀਤੀ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਸ਼ਾਮ 6 ਤੋਂ 7 ਦਰਮਿਆਨ ਆਪੋ-ਆਪਣੇ ਘਰਾਂ ’ਚ ਆਸ਼ੀਰਵਾਦ ਦਾ ਦੀਵਾ ਜਗਾ ਕੇ ਉਨ੍ਹਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰੋ।