15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

1984 ਦੇ ਸਿੱਖ ਕਤਲੇਆਮ ਬਾਰੇ ਕਾਂਗਰਸ ਅੱਜ ਵੀ ਜਵਾਬ ਦੇਣ ਤੋਂ ਇਨਕਾਰੀ ਕਿਉਂ-ਚੀਮਾ

ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਵਲੋਂ ਅੱਜ ਪਾਰਟੀ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਦੀ ਮੌਤ ਦੇ ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

 ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਵਲੋਂ ਅੱਜ ਪਾਰਟੀ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਪੰਜਾਬ ਸਰਕਾਰ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਿਸ਼ਾਨੇ ’ਤੇ ਲਿਆ ਗਿਆ ਪਰ ਇਸੇ ਦੌਰਾਨ ਪੱਤਰਕਾਰਾਂ ਵਲੋਂ ਸਚਿਨ ਪਾਇਲਟ ਤੋਂ 1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਕੀਤੇ ਸਵਾਲਾਂ ਦੇ ਜਵਾਬ ਤੋਂ ਉਹ ਟਾਲ਼ਾ ਵੱਟਦੇ ਨਜ਼ਰ ਆਏ, ਜਿਸ ਮਗਰੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਚਿਨ ਪਾਇਲਟ ਨੂੰ ਨਿਸ਼ਾਨੇ ’ਤੇ ਲੈ ਲਿਆ। ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ ਵਿਚ ਸਚਿਨ ਪਾਇਲਟ ਵਲੋਂ ਜਵਾਬ ਨਾ ਦੇਣ ’ਤੇ ਸਵਾਲ ਖੜੇ ਕੀਤੇ ਹਨ । ਉਨ੍ਹਾਂ ਆਪਣੇ ਟਵਿਟਰ ਖਾਤੇ ਉੱਤੇ ਸਚਿਨ ਪਾਇਲਟ ਦੀ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਕਿ ‘1984 ਦੇ ਸਿੱਖ ਕਤਲੇਆਮ ਬਾਰੇ ਕਾਂਗਰਸ ਅੱਜ ਵੀ ਜਵਾਬ ਦੇਣ ਤੋਂ ਇਨਕਾਰੀ ਕਿਉਂ ਹੈ ? ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੂੰ ਇਸ ਸਬੰਧੀ ਜਵਾਬ ਦੇਣਾ ਚਾਹੀਦਾ ਸੀ ਕਿ ਕਾਂਗਰਸ ਪਾਰਟੀ ਵਿਚ 1984 ਬਾਰੇ ਖੌਫ ਕਿਉਂ ਹੈ ?

Ad Position 22
No active advertisement
ਪਿਛਲੀ ਖ਼ਬਰ ਭਾਰਤ ਤੇ ਚੀਨ ਵਲੋਂ ਵਪਾਰਕ ਚਿੰਤਾਵਾਂ ’ਤੇ ਗੱਲਬਾਤ ਸ਼ੁਰੂ ਭਵਿੱਖ ’ਚ ਹੋਰ ਮੀਟਿੰਗਾਂ ਹੋਣ ਦੀ ਉਮੀਦ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਵਪਾਰ ਸਮਝੌਤਾ 19 ਅਕਤੂਬਰ ਤੋਂ ਲਾਗੂ ਹੋਣ ਦੀ ਸੰਭਾਵਨਾ
Ad Position 24