ਚੰਡੀਗੜ੍ਹ, 15 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਮੀਨਾਕਸ਼ੀ ਗੋਇਲ ਤੇ ਇਤਿਹਾਸ ਵਿਭਾਗ ਦੇ ਚੇਅਰਮੈਨ ਪ੍ਰੋ. ਜਸਵੀਰ ਸਿੰਘ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ, ਸਿਲੇਬਸ ਵਿਚੋਂ ਹਟਾਏ ਗਏ ਸਿੱਖ ਇਤਿਹਾਸ ਨਾਲ ਸੰਬੰਧਿਤ ਸਾਰੇ ਵਿਸ਼ਿਆਂ ਨੂੰ ਮੁੜ ਬਹਾਲ ਕਰਨ ਅਤੇ ਉਨ੍ਹਾਂ ਨੂੰ ਮੁੜ ਲਾਜ਼ਮੀ ਕਰਨ ਦੀ ਮੰਗ ਨੂੰ ਪ੍ਰਸ਼ਾਸਨ ਵਲੋਂ ਸਹਿਮਤੀ ਦੇ ਦਿੱਤੀ ਗਈ ਹੈ। ਪੰਜਾਬ ਯੂਨੀਵਰਸਿਟੀ ਨੇ ਪੰਜਾਬ ਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਸਾਰੇ ਮਹੱਤਵਪੂਰਨ ਵਿਸ਼ਿਆਂ ਨੂੰ ਮੁੜ ਸਿਲੇਬਸ ’ਚ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਪੰਥ, ਮੀਰੀ-ਪੀਰੀ, ਸ੍ਰੀ ਅਕਾਲ ਤਖ਼ਤ ਸਾਹਿਬ, ਮਿਸਲਾਂ, ਦਲ ਖ਼ਾਲਸਾ, ਮਹਾਰਾਜਾ ਰਣਜੀਤ ਸਿੰਘ, ਐਂਗਲੋ-ਸਿੱਖ ਯੁੱਧ, ਸਿੰਘ ਸਭਾ ਲਹਿਰ, ਜਲ੍ਹਿਆਂਵਾਲਾ ਬਾਗ, ਗ਼ਦਰ ਲਹਿਰ, ਪੰਜਾਬੀ ਸੂਬਾ ਲਹਿਰ ਆਦਿ ਮਹੱਤਵਪੂਰਨ ਵਿਸ਼ੇ ਮੁੜ ਸ਼ਾਮਿਲ ਕੀਤੇ ਗਏ ਹਨ। ਇਸ ਮੌਕੇ ਵਿਦਿਆਰਥੀ ਜੱਥੇਬੰਦੀ ਸੱਥ, ਸੋਈ, ਸਟੂਡੈਂਟ ਫ਼ਰੰਟ ਤੇ ਹੋਰ ਜੱਥੇਬੰਦੀਆਂ ਨੇ ਪ੍ਰਸਾਸ਼ਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਵਿਦਿਆਰਥੀਆਂ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨ ਲਈ ਜ਼ਿੰਮੇਵਾਰ ਅਥਾਰਟੀ ਦਾ ਧੰਨਵਾਦ ਪ੍ਰਗਟ ਕੀਤਾ। ਇਸ ਤੋਂ ਬਾਅਦ ਸੱਥ ਨੇ ਪੀ.ਯੂ. ਦੇ ਸੰਘੀ ਪ੍ਰਸਾਸ਼ਨ ਨੂੰ ਇਹ ਚੇਤਾਵਨੀ ਦਿੱਤੀ ਕਿ ਆਪਣੀ ਇੰਨ੍ਹਾਂ ਹਰਕਤਾਂ ਤੋਂ ਬਾਜ਼ ਆ ਜਾਣ ਤੇ ਜਦ ਤੱਕ ਜਥੇਬੰਦੀ ਸੱਥ ਪੰਜਾਬ ਯੂਨੀਵਰਸਿਟੀ ਵਿਚ ਮੌਜੂਦ ਹੈ, ਇਨ੍ਹਾਂ ਦੀ ਇਹੋ ਜਿਹੀਆਂ ਘਟੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ।
ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਸਿੱਖ ਤੇ ਪੰਜਾਬ ਇਤਿਹਾਸ ਦੇ ਵਿਸ਼ੇ ਮੁੜ ਸ਼ੁਰੂ ਕਰਨ ਦੀ ਸਹਿਮਤੀ
ਚੰਡੀਗੜ੍ਹ, 15 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਮੀਨਾਕਸ਼ੀ ਗੋਇਲ ਤੇ ਇਤਿਹਾਸ ਵਿਭਾਗ ਦੇ ਚੇਅਰਮੈਨ ਪ੍ਰੋ. ਜਸਵੀਰ ਸਿੰਘ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ, ਸਿਲੇਬਸ ਵਿਚੋਂ ਹਟਾਏ ਗਏ ਸਿੱਖ ਇਤਿਹਾਸ ਨਾਲ ਸੰਬੰਧਿਤ ਸਾਰੇ ਵਿਸ਼ਿਆਂ ਨੂੰ ...
ਅਜੀਤ ਡੈਸਕ
16-09-2026