17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ਆਪ’ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

ਚੰਡੀਗੜ੍ਹ, 16 ਸਤੰਬਰ (ਅਜਾਇਬ ਸਿੰਘ ਔਜਲਾ) - ਪਿਛਲੇ ਦਿਨੀਂ ਹੋਈ ਗੁਲਜ਼ਾਰ ਸਿੰਘ ਦੀ ਮੌਤ ਨਾਲ ਸੰਬੰਧਤ ਮਾਮਲੇ ’ਚ ‘ਆਪ’ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ‘ਲਾਸ਼ਾਂ ’ਤੇ ਸਿਆਸਤ’ ਕਰ ਰਹੀ ਹੈ ਅਤੇ ਇਸ ਮਾਮਲੇ ਨਾਲ ...

Ad Position 21
No active advertisement
ਅਜੀਤ ਡੈਸਕ 17-09-2026

ਚੰਡੀਗੜ੍ਹ, 16 ਸਤੰਬਰ (ਅਜਾਇਬ ਸਿੰਘ ਔਜਲਾ) - ਪਿਛਲੇ ਦਿਨੀਂ ਹੋਈ ਗੁਲਜ਼ਾਰ ਸਿੰਘ ਦੀ ਮੌਤ ਨਾਲ ਸੰਬੰਧਤ ਮਾਮਲੇ ’ਚ ‘ਆਪ’ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ‘ਲਾਸ਼ਾਂ ’ਤੇ ਸਿਆਸਤ’ ਕਰ ਰਹੀ ਹੈ ਅਤੇ ਇਸ ਮਾਮਲੇ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਮਾਮਲਾ ਇਸ ਵੇਲੇ ਅਦਾਲਤ ਵਿਚ ਹੈ, ਇਸ ਲਈ ਮੈਂ ਇਸ ’ਤੇ ਜ਼ਿਆਦਾ ਟਿੱਪਣੀ ਨਹੀਂ ਕਰਾਂਗਾ। ਪਰਿਵਾਰ ਦਾ ਅਸਲ ਬਿਆਨ ਪਹਿਲਾਂ ਹੀ ਜਨਤਕ ਹੋ ਚੁੱਕਾ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਖਰੜ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਪਲਟਵਾਰ ਕੀਤਾ ਹੈ

। ਉਨ੍ਹਾਂ ਨੇ ਪੰਜਾਬ ਵਿਚ ਸਿਆਸੀ ਮਾਰਚ ਕੱਢਣ ਤੋਂ ਪਹਿਲਾਂ ਭਾਜਪਾ ਨੂੰ ਤਿੰਨ ਬੁਨਿਆਦੀ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ ਕਿ ਉਹ ਗੁਜਰਾਤ ਅਤੇ ਰਾਜਸਥਾਨ ਨਾਲ ਜੁੜੀਆਂ ਨਸ਼ਿਆਂ ਦੀਆਂ ਖੇਪਾਂ ਨੂੰ ਰੋਕਣ ਵਿਚ ਕਿਉਂ ਅਸਫਲ ਰਹੀ ਹੈ, ਜਦੋਂ 55 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦੀ ਪੱਟੀ ਬੀ.ਐਸ.ਐਫ. ਅਧੀਨ ਆਉਂਦੀ ਹੈ ਤਾਂ ਉਹ ਪੰਜਾਬ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਉਹ ਪੰਜਾਬ ਦਾ ਪਾਣੀ ਹਰਿਆਣਾ ਤੇ ਰਾਜਸਥਾਨ ਵੱਲ ਕਿਉਂ ਵਹਾਉਣਾ ਚਾਹੁੰਦੀ ਹੈ? ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਭਾਸ਼ਣ ਦੇਣ ਦੀ ਕੋਸ਼ਿਸ਼ ਕਰਨ ਤੋਂ ਪਹਿਲਾਂ ਆਪਣੇ ਸ਼ਾਸਨ ਵਾਲੇ ਰਾਜਾਂ ਵਿਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗਠਜੋੜ ਕਰਕੇ ਕਾਲੇ ਕਾਨੂੰਨ ਵਾਪਸ ਕਿਉਂ ਲਿਆਉਣਾ ਚਾਹੁੰਦੀ ਹੈ?  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ  2007 ਤੋਂ 2017 ਦਰਮਿਆਨ, ਜਦੋਂ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਸੀ, ਉਦੋਂ ਸੂਬੇ ਵਿਚ ਨਸ਼ੇ ਦੀ ਸਮੱਸਿਆ ਦਾ ਵੱਡੇ ਪੱਧਰ ’ਤੇ ਪਾਸਾਰ ਹੋਇਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ, ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਸ਼ੁਰੂ ਕਰਨ ਸਮੇਤ ਪੰਜਾਬ ਪੁਲਿਸ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕੀਤਾ ਹੈ। 

 

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਭਾਰਤੀ ਜਹਾਜ਼ਾਂ ’ਤੇ ਪਾਬੰਦੀ ਹੋਰ ਵਧਾਈ ਅਗਲੀ ਖ਼ਬਰ 2029 ਤੱਕ ਦੇਸ਼ ਨੂੰ ਨਸ਼ਾ ਮੁਕਤ ਕਰ ਦਿਆਂਗੇ-ਐਨ.ਸੀ.ਬੀ. ਤਸਕਰੀ ਤੋਂ ‘ਡਰੱਗ ਮਨੀ’ ਤੱਕ ਨਿਸ਼ਾਨੇ ’ਤੇ, ਵਿੱਤੀ ਕੜੀਆਂ ਦੀ ਹੋ...
Ad Position 24