18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਮਰੀਕਾ ਵਲੋਂ ਈਰਾਨੀ ਆਗੂਆਂ ਦੇ ਵੀਜ਼ੇ ਮਨਜ਼ੂਰ

ਵਾਸ਼ਿੰਗਟਨ, 17 ਸਤੰਬਰ (ਏਜੰਸੀ)-ਅਮਰੀਕਾ ਪ੍ਰਸ਼ਾਸਨ ਨੇ ਅਮਰੀਕਾ ਤੇ ਈਰਾਨ ਵਿਚਾਲੇ ਜੰਗ ਵਰਗੇ ਹਾਲਾਤ ਦੇ ਬਾਵਜੂਦ ਈਰਾਨ ਦੇ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਸਣੇ ਸਿਖਰਲੇ ਅਧਿਕਾਰੀਆਂ ਨੂੰ ਨਿਊਯਾਰਕ ਵਿਚ ਅਗਲੇ ਹਫ਼ਤੇ ....

Ad Position 21
No active advertisement
ਅਜੀਤ ਡੈਸਕ 18-09-2026

ਵਾਸ਼ਿੰਗਟਨ, 17 ਸਤੰਬਰ (ਏਜੰਸੀ)-ਅਮਰੀਕਾ ਪ੍ਰਸ਼ਾਸਨ ਨੇ ਅਮਰੀਕਾ ਤੇ ਈਰਾਨ ਵਿਚਾਲੇ ਜੰਗ ਵਰਗੇ ਹਾਲਾਤ ਦੇ ਬਾਵਜੂਦ ਈਰਾਨ ਦੇ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਸਣੇ ਸਿਖਰਲੇ ਅਧਿਕਾਰੀਆਂ ਨੂੰ ਨਿਊਯਾਰਕ ਵਿਚ ਅਗਲੇ ਹਫ਼ਤੇ ਹੋਣ ਵਾਲੀ ਸੰਯੁਕਤ ਰਾਸ਼ਟਰ (ਯੂ.ਐੱਨ) ਮਹਾਂਸਭਾ ਦੀ ਉੱਚ-ਪੱਧਰੀ ਬੈਠਕ ਵਿਚ ਸ਼ਾਮਿਲ ਹੋਣ ਲਈ ਵੀਜ਼ੇ ਮਨਜ਼ੂਰ ਕਰ ਦਿੱਤੇ ਹਨ। ਵੀਰਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਫ਼ਦ ’ਚ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਅਤੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਸ਼ਾਮਿਲ ਹਨ, ਜੋ ਵਿਸ਼ਵ ਪੱਧਰ ’ਤੇ ਅਹਿਮ ਮੁੱਦਿਆਂ ’ਤੇ ਆਪਣਾ ਪੱਖ ਰੱਖਣਗੇ। ਅਮਰੀਕੀ ਵਿਦੇਸ਼ ਵਿਭਾਗ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਦੇ ਮੁੱਖ ਮੇਜ਼ਬਾਨ ਦੇਸ਼ ਵਜੋਂ ਆਪਣੀਆਂ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਦੇ ਹੋਏ, ਈਰਾਨੀ ਸ਼ਾਸਨ ਦੇ ਇਸ ਮੁੱਖ ਵਫ਼ਦ ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਉੱਚ-ਪੱਧਰੀ ਹਫ਼ਤੇ ਵਿਚ ਹਿੱਸਾ ਲੈਣ ਦੀ ਖੁੱਲ੍ਹ ਦਿੱਤੀ ਗਈ ਹੈ। ਹਾਲਾਂਕਿ ਮੌਜੂਦਾ ਤਣਾਅ ਅਤੇ ਸਖ਼ਤ ਕੂਟਨੀਤਕ ਸੰਬੰਧਾਂ ਨੂੰ ਦੇਖਦੇ ਹੋਏ ਇਸ ਵਫ਼ਦ ਨੂੰ ਕਈ ਤਰ੍ਹਾਂ ਦੀਆਂ ਸਖ਼ਤ ਯਾਤਰਾ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ।

Ad Position 22
No active advertisement
ਪਿਛਲੀ ਖ਼ਬਰ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਟਾਟਾ ਸੰਨਜ਼ ਦੇ ਚੇਅਰਮੈਨ ਬਣੇ ਰਹਿਣਗੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਨੇ ਜਗਾਏ 21 ਹਜ਼ਾਰ ‘ਆਸ਼ੀਰਵਾਦ ਦੇ ਦੀਵੇ’
Ad Position 24