17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਜਪਾ ਦੀਆਂ ਨਸ਼ਾ ਮੁਕਤ ਪੰਜਾਬ 4 ਯਾਤਰਾਵਾਂ ਦਾ ਆਗਾਜ਼ ਅੱਜ ਤੋਂ ਨਿਤਿਨ ਨਬੀਨ ਏਕਤਾ ਸਥਲ, ਮਾਧੋਪੁਰ (ਪਠਾਨਕੋਟ) ਤੋਂ ਪਹਿਲੀ ਯਾਤਰਾ ਕਰਨਗੇ ਰਵਾਨਾ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਜਾ ਰਹੀ ਲੋਕ ਲਹਿਰ ਦਾ ਅਗਾਜ਼, 4 ਨਸ਼ਾ ਮੁਕਤ ਪੰਜਾਬ ਯਾਤਰਾਵਾਂ ਨਾਲ ਅੱਜ (18 ਸਤੰਬਰ) ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਭਾਜਪਾ ਦੇ ਜਨਰਲ ...

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਜਾ ਰਹੀ ਲੋਕ ਲਹਿਰ ਦਾ ਅਗਾਜ਼, 4 ਨਸ਼ਾ ਮੁਕਤ ਪੰਜਾਬ ਯਾਤਰਾਵਾਂ ਨਾਲ ਅੱਜ (18 ਸਤੰਬਰ) ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਇੰਚਾਰਜ ਨਸ਼ਾ ਮੁਕਤ ਪੰਜਾਬ ਯਾਤਰਾ ਰਾਜੇਸ਼ ਕੁਮਾਰ ਬਾਘਾ ਨੇ ਦੱਸਿਆ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਤਹਿਤ ਕੀਤੀਆਂ ਜਾ ਰਹੀਆਂ ਯਾਤਰਾਵਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਪਹਿਲੀ ਯਾਤਰਾ ਨੂੰ ਰਵਾਨਾ ਕਰਨਗੇ, ਜੋ ਕਿ ਏਕਤਾ ਸਥਲ, ਮਾਧੋਪੁਰ, ਪਠਾਨਕੋਟ ਤੋਂ ਸ਼ੁਰੂ ਹੋਵੇਗੀ ਅਤੇ ਜਲੰਧਰ ਵਿਚ ਸਮਾਪਤ ਹੋਣ ਤੋਂ ਪਹਿਲਾਂ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ, ਜੀਰਾ, ਸੁਲਤਾਨਪੁਰ ਲੋਧੀ, ਭੁਲੱਥ, ਨਕੋਦਰ, ਸ਼ਾਹਕੋਟ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕਿਆਂ ਵਿਚੋਂ ਹੋ ਕੇ ਗੁਜ਼ਰੇਗੀ। ਦੂਜੀ ਯਾਤਰਾ (19 ਸਤੰਬਰ) ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਰਵਾਨਾ ਕਰਨਗੇ। ਯਾਤਰਾ ਨੂੰ ਰਵਾਨਾ ਕਰਨ ਤੋਂ ਪਹਿਲਾ ਮੁੱਖ ਮੰਤਰੀ ਰੇਖਾ ਗੁਪਤਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਇਹ ਯਾਤਰਾ ਜਲੰਧਰ ਵਿਚ ਸਮਾਪਤ ਹੋਣ ਤੋਂ ਪਹਿਲਾਂ ਸਮਰਾਲਾ, ਪਾਇਲ, ਖੰਨਾ, ਅਮਲੋਹ, ਫਤਹਿਗੜ੍ਹ ਸਾਹਿਬ, ਬੱਸੀ ਪਠਾਣਾ, ਡੇਰਾ ਬੱਸੀ, ਐਸ.ਏ.ਐਸ. ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੌਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚੋਂ ਹੋ ਕੇ ਗੁਜ਼ਰੇਗੀ। ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਵਿਖੇ ਸਾਦਿਕੀ ਬਾਰਡਰ (ਆਸਫਵਾਲਾ 1971 ਜੰਗੀ ਯਾਦਗਾਰ) ਤੋਂ ਸ਼ੁਰੂ ਹੋਵੇਗੀ। ਇਸ ਯਾਤਰਾ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਰਵਾਨਾ ਕਰਨਗੇ, ਜੋ ਕਿ ਜਲੰਧਰ ਵਿਚ ਸਮਾਪਤ ਹੋਣ ਤੋਂ ਪਹਿਲਾਂ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਉਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿਚੋਂ ਹੋ ਕੇ ਗੁਜ਼ਰੇਗੀ। ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ। ਇਸ ਯਾਤਰਾ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਵਾਨਾ ਕਰਨਗੇ। ਜਲੰਧਰ ਵਿਚ ਸਮਾਪਤ ਹੋਣ ਤੋਂ ਪਹਿਲਾਂ ਇਹ ਯਾਤਰਾ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿਚੋਂ ਹੋ ਕੇ ਗੁਜ਼ਰੇਗੀ। ਇਨ੍ਹਾਂ ਚਾਰੇ ਯਾਤਰਾਵਾਂ ਦੀ 30 ਸਤੰਬਰ ਨੂੰ ਜਲੰਧਰ ਸਮਾਪਤੀ ਹੋਵੇਗੀ ਅਤੇ ਭਾਜਪਾ ਵਲੋਂ ਜਲੰਧਰ ਵਿਚ ਇਕ ਜਨਤਕ ਰੈਲੀ ਕਰਵਾਈ ਜਾਵੇਗੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਧਾਰਾ 370 ਹਟਾਏ ਜਾਣ ਤੋਂ ਬਾਅਦ ਨਿਵੇਸ਼ ਦੀ ਉਮੀਦ ਜ਼ਮੀਨੀ ਹਕੀਕਤ ’ਚ ਨਹੀਂ ਬਦਲੀ-ਉਮਰ ਅਬਦੁੱਲਾ ਅੰਮ੍ਰਿਤਸਰ ’ਚ ਜੰਮੂ-ਕਸ਼ਮ... ਅਗਲੀ ਖ਼ਬਰ ਫ਼ੈਸਲਾ ਕਰੋ ਜਾਂ ਫਾਂਸੀ ਦਿਓ-ਭਾਈ ਰਾਜੋਆਣਾ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
Ad Position 24