17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਰਤ ਆਪਣੀ ਆਬਾਦੀ ਦੀ ਸੁਰੱਖਿਆ ਨੂੰ ਸਭ ਤੋਂ ਉਪਰ ਰੱਖੇਗਾ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 17 ਸਤੰਬਰ (ਉਪਮਾ ਡਾਗਾ ਪਾਰਥ)- ਟਰੰਪ ਪ੍ਰਸ਼ਾਸਨ ਨੂੰ ਰੂਸ ਤੋਂ ਤੇਲ ਅਤੇ ਗੈਸ ਖਰੀਦਣ ਵਾਲੇ 5 ਸਭ ਤੋਂ ਵੱਡੇ ਖਰੀਦਦਾਰ ਦੇਸ਼ਾਂ ’ਤੇ 100 ਫ਼ੀਸਦੀ ਤੱਕ ਟੈਰਿਫ ਲਾਉਣ ਦਾ ਅਧਿਕਾਰ ਦੇਣ ਵਾਲੇ ਬਿੱਲ ਦੇ ਪਾਸ ਹੋਣ ’ਤੇ ...

Ad Position 21
No active advertisement
ਅਜੀਤ ਡੈਸਕ 18-09-2026

ਨਵੀਂ ਦਿੱਲੀ, 17 ਸਤੰਬਰ (ਉਪਮਾ ਡਾਗਾ ਪਾਰਥ)- ਟਰੰਪ ਪ੍ਰਸ਼ਾਸਨ ਨੂੰ ਰੂਸ ਤੋਂ ਤੇਲ ਅਤੇ ਗੈਸ ਖਰੀਦਣ ਵਾਲੇ 5 ਸਭ ਤੋਂ ਵੱਡੇ ਖਰੀਦਦਾਰ ਦੇਸ਼ਾਂ ’ਤੇ 100 ਫ਼ੀਸਦੀ ਤੱਕ ਟੈਰਿਫ ਲਾਉਣ ਦਾ ਅਧਿਕਾਰ ਦੇਣ ਵਾਲੇ ਬਿੱਲ ਦੇ ਪਾਸ ਹੋਣ ’ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਭਾਰਤ ਆਪਣੇ 1.4 ਅਰਬ ਲੋਕਾਂ ਲਈ ਊਰਜਾ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਦੇਸ਼ ਮੰਤਰਾਲੇ ਨੇ ਇਹ ਬਿਆਨ ਜਾਰੀ ਕਰ ਕੇ ਕਿਹਾ ਕਿ ਭਾਰਤ ਸਰਕਾਰ ਨੇ ਅਮਰੀਕਾ ਸੰਸਦ ’ਚ ‘ਦਿ ਲਿੰਡਸੇ ਓ ਗ੍ਰਾਹਮ ਸੈਕਸ਼ਨਿੰਗ ਰੂਸ ਐਂਡ ਈਰਾਨ ਐਕਟ ਆਫ਼ 2006’ ਦੇ ਪਾਸ ਹੋਣ ਦਾ ਨੋਟਿਸ ਲਿਆ ਹੈ। ਭਾਰਤ ਨੇ ਕਿਹਾ ਕਿ ਅਸੀਂ ਇਸ ਮਾਮਲੇ ’ਚ ਅੱਗੇ ਹੋਣ ਵਾਲੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੇ ਹਾਂ। ਬਿਆਨ ’ਚ ਅੱਗੇ ਕਿਹਾ ਗਿਆ ਕਿ ਜਿਵੇਂ ਕਿ ਪਹਿਲਾਂ ਵੀ ਕਈ ਮੌਕਿਆਂ ’ਤੇ ਕਿਹਾ ਗਿਆ ਹੈ ਕਿ ਭਾਰਤ ਆਪਣੇ 1.4 ਅਰਬ ਲੋਕਾਂ ਦੀ ਊਰਜਾ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਬਦਲੇ ਬਾਜ਼ਾਰ ਹਾਲਾਤਾਂ ਅਤੇ ਵੱਖ-ਵੱਖ ਸਰੋਤਾਂ ਤੋਂ ਸਪਲਾਈ ਦੇ ਆਧਾਰ ’ਤੇ ਭਾਰਤ ਅਜਿਹਾ ਕਰਨਾ ਜਾਰੀ ਰੱਖੇਗਾ। ਭਾਰਤ ਨੇ ਕਿਹਾ ਕਿ ਹਾਲ ਦੇ ਮਹੀਨਿਆਂ ’ਚ ਅਮਰੀਕੀ ਸਰਕਾਰ ਦੇ ਵੱਖ-ਵੱਖ ਨੁੰਮਾਇਦਿਆਂ ਨਾਲ ਉੱਚ ਪੱਧਰ ’ਤੇ ਇਸ ਮੁੱਦੇ ’ਤੇ ਚਰਚਾ ਹੋਈ।

Ad Position 22
No active advertisement
ਪਿਛਲੀ ਖ਼ਬਰ ਭਾਰਤ ’ਤੇ 100 ਫ਼ੀਸਦੀ ਟੈਰਿਫ ਲਗਾਉਣ ਦਾ ਟਰੰਪ ਦਾ ਰਸਤਾ ਸਾਫ਼ ਅਮਰੀਕੀ ਸੰਸਦ ਵਲੋਂ ਬਿੱਲ ਪਾਸ, ਟਰੰਪ ਦੇ ਦਸਤਖ਼ਤਾਂ ਦੀ... ਅਗਲੀ ਖ਼ਬਰ ਭਾਰਤ ’ਤੇ ਦੁਨੀਆ ਦਾ ਭਰੋਸਾ ਵਧਿਆ ਹੈ-ਮੋਦੀ * ਕਿਹਾ, ਦੇਸ਼ ਨੂੰ ਸੈਮੀਕੰਡਕਟਰ ਹੱਬ ਬਣਾਉਣ ਦੀ ਤਿਆਰੀ * ਭਾਰਤੀ ਚਿਪ ਦੀ ਵਿ...
Ad Position 24