18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਹਰਬੀਰ ਸਿੰਘ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਤੰਬਰ 2025 ’ਚ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ 5 ਸਾਲਾ ਬੱਚੇ ਹਰਬੀਰ ਸਿੰਘ ਨੂੰ ਅਗਵਾ ਕਰਕੇ ਉਸ ਦਾ ਜਿਨਸੀ ਸ਼ੋਸ਼ਣ ਅਤੇ ਕਤਲ ਕਰਨ ਵਾਲੇ ਮਾਮਲੇ ‘ਚ ਵਧੀਕ ਤੇ ਜ਼ਿਲ੍ਹਾ ਸੈਸ਼ਨ ...

Ad Position 21
No active advertisement
ਅਜੀਤ ਡੈਸਕ 19-09-2026

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਤੰਬਰ 2025 ’ਚ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ 5 ਸਾਲਾ ਬੱਚੇ ਹਰਬੀਰ ਸਿੰਘ ਨੂੰ ਅਗਵਾ ਕਰਕੇ ਉਸ ਦਾ ਜਿਨਸੀ ਸ਼ੋਸ਼ਣ ਅਤੇ ਕਤਲ ਕਰਨ ਵਾਲੇ ਮਾਮਲੇ ‘ਚ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਦੋਸ਼ੀ ਪਾਏ ਗਏ ਮਨਕੇ ਯਾਦਵ ਨੂੰ ਫਾਂਸੀ ਦੀ ਸਜ਼ਾ ਦੇ ਹੁਕਮ ਸੁਣਾਏ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਵਾਸੀ ਪ੍ਰਵਾਸੀ ਮਜ਼ਦੂਰ ਮਨਕੇ ਯਾਦਵ ਨੂੰ ਸਜ਼ਾ ਸੁਣਾਏ ਜਾਣ ਸਮੇਂ ਉਸ ਨੂੰ ਮਾਨਸਾ ਜੇਲ੍ਹ ਤੋਂ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸਜ਼ਾ ਦੇ ਹੁਕਮ ਦੇਣ ਸਬੰਧੀ ਸੁਣਵਾਈ ਹੋਈ, ਜਿਸ ਉਪਰੰਤ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ। ਜ਼ਿਕਰਯੋਗ ਹੈ ਕਿ 9 ਸਤੰਬਰ 2025 ਨੂੰ ਹਰਬੀਰ ਸਿੰਘ ਵਾਸੀ ਮੁਹੱਲਾ ਨਿਊ ਦੀਪ ਨਗਰ ਹੁਸ਼ਿਆਰਪੁਰ ਵਿਖੇ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਤਾਂ ਦੋਸ਼ੀ ਮਨਕੇ ਯਾਦਵ ਉਸ ਨੂੰ ਸਕੂਟਰੀ ‘ਤੇ ਅਗਵਾ ਕਰਕੇ ਲੈ ਗਿਆ ਸੀ। ਅਗਲੇ ਦਿਨ ਬੱਚੇ ਦੀ ਲਾਸ਼ ਪੁਰਹੀਰਾਂ ਸਥਿਤ ਸ਼ਮਸ਼ਾਨਘਾਟ ਤੋਂ ਬਰਾਮਦ ਹੋਈ ਸੀ। ਪੋਸਟਮਾਰਟਮ ਦੌਰਾਨ ਬੱਚੇ ਨਾਲ ਜਿਨਸੀ ਸ਼ੋਸ਼ਣ ਅਤੇ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ। ਪੁਲਿਸ ਨੇ ਜਾਂਚ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਨੂੰ ਉੱਡਦਾ ਨਹੀਂ ਉੱਭਰਦਾ ਪੰਜਾਬ ਚਾਹੀਦਾ-ਨਿਤਿਨ ਨਬੀਨ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ ‘ਨਸ਼ਾ ਮੁਕਤ ਪੰਜਾਬ ਯਾ... ਅਗਲੀ ਖ਼ਬਰ ਨਿਠਾਰੀ ਕਾਂਡ ਦੇ ਦੋਸ਼ੀ ਸੁਰਿੰਦਰ ਕੋਲੀ ਵਲੋਂ ਖੁਦਕੁਸ਼ੀ
Ad Position 24