19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੰਮ੍ਰਿਤਸਰ ’ਚ ਏ.ਐਸ.ਆਈ. ਹੱਤਿਆ ਮਾਮਲਾ ਪੁਲਿਸ ਮੁਕਾਬਲੇ ’ਚ ਇਕ ਮੁਲਜ਼ਮ ਹਲਾਕ-ਇਕ ਫ਼ਰਾਰ

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਖੇ ਏ.ਐਸ.ਆਈ. ਹਰਜੀਤ ਸਿੰਘ ਦੀ ਹੱਤਿਆ ਕਰਨ ਦੇ ਮਾਮਲੇ ’ਚ ਅੱਜ ਪੁਲਿਸ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਇਕ ਮੁਲਜ਼ਮ ਮਾਰਿਆ ਗਿਆ, ਜਦੋਂ ਕਿ ਦੂਜਾ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਦੇਰ ...

Ad Position 21
No active advertisement
ਅਜੀਤ ਡੈਸਕ 20-09-2026

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਖੇ ਏ.ਐਸ.ਆਈ. ਹਰਜੀਤ ਸਿੰਘ ਦੀ ਹੱਤਿਆ ਕਰਨ ਦੇ ਮਾਮਲੇ ’ਚ ਅੱਜ ਪੁਲਿਸ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਇਕ ਮੁਲਜ਼ਮ ਮਾਰਿਆ ਗਿਆ, ਜਦੋਂ ਕਿ ਦੂਜਾ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਦੇਰ ਰਾਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਜਦੋਂ ਪਿੰਡ ਥਾਂਦੇ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਐਕਟਿਵਾ ਸਵਾਰ ਵਿਅਕਤੀਆਂ ਨੂੰ ਰੋਕਿਆ ਗਿਆ, ਜਿਨ੍ਹਾਂ ਨੇ ਪੁਲਿਸ ਪਾਰਟੀ ’ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਦੋਸ਼ੀਆਂ ਨੇ 4 ਗੋਲੀਆਂ ਚਲਾਈਆਂ, ਜਿਸ ਦੌਰਾਨ ਛਾਤੀ ’ਚ ਗੋਲੀ ਵੱਜਣ ਨਾਲ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ, ਪਰ ਬੁਲੇਟ ਪਰੂਫ ਜੈਕੇਟ ਪਾਈ ਹੋਣ ਕਰਕੇ ਉਸ ਦਾ ਬਚਾਅ ਹੋ ਗਿਆ। ਇਸ ਦੌਰਾਨ ਪੁਲਿਸ ਵਲੋਂ ਕੀਤੀ ਜਵਾਬੀ ਕਾਰਵਾਈ ’ਚ ਇਕ ਦੋਸ਼ੀ ਦੀਪਕ ਸਿੰਘ ਵਾਸੀ ਪਿੰਡ ਮੂਲੇ ਚੱਕ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।  

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਵਲੋਂ ਲੁਧਿਆਣਾ ਵਿਖੇ ‘ਚੋਣ ਪੈਂਫਲਿਟ’ ਜਾਰੀ ‘ਆਪ’ ਸਰਕਾਰ ਨੇ ਆਪਣੇ ਵਾਅਦਿਆਂ ਤੋਂ ਵੱਧ ਕੀਤਾ ਕੰਮ-ਮੁੱਖ ਮੰਤਰ... ਅਗਲੀ ਖ਼ਬਰ ਜੰਮੂ ’ਚ ਬੀ.ਐਸ.ਐਫ. ਦੀ ਗੱਡੀ ਪਲਟੀ-5 ਜਵਾਨ ਜ਼ਖ਼ਮੀ
Ad Position 24