21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ ਦਿਹਾਂਤ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਹੁਲ ਗਾਂਧੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਸੀ.ਐੱਨ.ਐੱਨ.-ਨਿਊਜ਼18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ ਐਤਵਾਰ ਤੜਕੇ ਮੁੰਬਈ ’ਚ ਦਿਹਾਂਤ ਹੋ ਗਿਆ। 46 ਸਾਲਾ ਪਾਇਲ ਮਹਿਤਾ ਮੁੰਬਈ ਦੇ ਦੌਰੇ ’ਤੇ ਸਨ, ਜਿੱਥੇ ਤੜਕੇ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ...

Ad Position 21
No active advertisement
ਅਜੀਤ ਡੈਸਕ 21-09-2026

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਸੀ.ਐੱਨ.ਐੱਨ.-ਨਿਊਜ਼18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ ਐਤਵਾਰ ਤੜਕੇ ਮੁੰਬਈ ’ਚ ਦਿਹਾਂਤ ਹੋ ਗਿਆ। 46 ਸਾਲਾ ਪਾਇਲ ਮਹਿਤਾ ਮੁੰਬਈ ਦੇ ਦੌਰੇ ’ਤੇ ਸਨ, ਜਿੱਥੇ ਤੜਕੇ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰੀ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਅੰਤਿਮ ਸਾਹ ਲਏ। ਪਾਇਲ ਮਹਿਤਾ ਨੂੰ ਸੰਸਦ, ਕੇਂਦਰ ਸਰਕਾਰ ਤੇ ਭਾਜਪਾ ਦੀ ਖ਼ਬਰਾਂ ਨੂੰ ਬਹੁਤ ਬਾਰੀਕੀ ਤੇ ਮਿਹਨਤ ਨਾਲ ਕਵਰ ਕਰਨ ਵਾਲੇ ਗੰਭੀਰ ਪੱਤਰਕਾਰ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ’ਤੇ ਦੇਸ਼ ਦੇ ਰਾਜਨੀਤਕ ਤੇ ਪੱਤਰਕਾਰੀ ਜਗਤ ’ਚ ਸੋਗ ਦੀ ਲਹਿਰ ਦੌੜ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸੀ ਆਗੂ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਲੋਕ ਸਭਾ ਸਪੀਕਰ ਓਮ ਬਿਰਲਾ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਸਮੇਤ ਕਈ ਕੇਂਦਰੀ ਮੰਤਰੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਪੋਸਟ ਕਰਦਿਆਂ ਲਿਖਿਆ ਕਿ ‘ਪਾਇਲ ਮਹਿਤਾ ਇਕ ਮਿਹਨਤੀ ਪੱਤਰਕਾਰ ਸਨ, ਜੋ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੇ ਤੇ ਉਨ੍ਹਾਂ ਦੀ ਰਿਪੋਰਟਿੰਗ ’ਚ ਕੌਮੀ ਮੁੱਦਿਆਂ ਦੀ ਡੂੰਘੀ ਸਮਝ ਝਲਕਦੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪਣੇ ਪੇਸ਼ੇਵਰ ਕੰਮ ਤੋਂ ਇਲਾਵਾ ਉਹ ਆਪਣੇ ਨਰਮ ਸੁਭਾਅ ਤੇ ਅਪਣੱਤ ਲਈ ਹਮੇਸ਼ਾ ਯਾਦ ਰੱਖੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਤੇਲੰਗਾਨਾ ਦੇ ਗੌਲੀਗੁਡਾ ਗੁਰਦੁਆਰੇ ’ਚ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਅਗਲੀ ਖ਼ਬਰ ਅੰਮ੍ਰਿਤਪਾਲ ਜੇਲ੍ਹ ਤੋਂ ਚੋਣ ਜਿੱਤ ਸਕਦਾ ਹੈ ਤਾਂ ਕਾਂਗਰਸੀ ਉਮੀਦਵਾਰ ਕਿਉਂ ਨਹੀਂ-ਮਹੂਆ ਮੋਇਤਰਾ
Ad Position 24