22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੋਦੀ ਨੇ ਦੁੱਖ ਪ੍ਰਗਟਾਇਆ

ਮੋਦੀ ਨੇ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 22-09-2026

ਨਵੀਂ ਦਿੱਲੀ, 21 ਸਤੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ ਦੇ ਸ਼ਾਸਕ ਦੇ ਭਰਾ ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ ਦੀ ਮੌਤ ’ਤੇ ਸੋਗ ਪ੍ਰਗਟਾਇਆ ਤੇ ਕਿਹਾ ਕਿ ਸਮਾਜ ਸੇਵਾ ਲਈ ਉਨ੍ਹਾਂ ਦੇ ਯਤਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ, ਸੰਯੁਕਤ ਅਰਬ ਅਮੀਰਾਤ ਦੇ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਛੋਟੇ ਭਰਾ ਸਨ। ਮੀਡੀਆ ਰਿਪੋਰਟਾਂ ਅਨੁਸਾਰ, 1950 ਵਿੱਚ ਜਨਮੇ ਸ਼ੇਖ ਅਹਿਮਦ, ਦੁਬਈ ਦੇ ਸਾਬਕਾ ਸ਼ਾਸਕ ਮਰਹੂਮ ਸ਼ੇਖ ਰਾਸ਼ਿਦ ਬਿਨ ਸਈਦ ਅਲ ਮਕਤੂਮ ਦੇ ਸਭ ਤੋਂ ਛੋਟੇ ਪੁੱਤਰ ਸਨ।

Ad Position 22
No active advertisement
ਪਿਛਲੀ ਖ਼ਬਰ ਜਸਟਿਸ ਯਸ਼ਵੰਤ ਵਰਮਾ ਦੀ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਦੁਬਈ ਦੇ ਸ਼ਾਸਕ ਦੇ ਛੋਟੇ ਭਰਾ ਸ਼ੇਖ ਅਹਿਮਦ ਬਿਨ ਰਾਸ਼ਿਦ ਦਾ ਦਿਹਾਂਤ
Ad Position 24