ਨਵੀਂ ਦਿੱਲੀ, 22 ਸਤੰਬਰ (ਪੀ.ਟੀ.ਆਈ)-ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਆਸਥਾ ਕੁੰਜ ਪਾਰਕ ਵਿਚ 17 ਸਾਲਾ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਮੁਲਜ਼ਮਾਂ ਨੇ ਖੁਦ ਨੂੰ ਪੁਲਿਸ ਕਰਮਚਾਰੀ ਦੱਸ ਕੇ ਲੜਕੀ ਅਤੇ ਉਸ ਦੇ 17 ਸਾਲਾ ਦੋਸਤ ਨੂੰ ਧਮਕਾਇਆ ਅਤੇ ਲੜਕੀ ਨੂੰ ਬੰਦੂਕ ਦੀ ਨੋਕ ’ਤੇ ਪਾਰਕ ਦੇ ਇੱਕ ਸੁੰਨਸਾਨ ਹਿੱਸੇ ਵਿਚ ਲੈ ਗਏ ਅਤੇ ਉਸ ਨਾਲ ਜਬਰ ਜਨਾਹ ਕੀਤਾ। ਗ੍ਰਿਫ਼ਤਾਰ ਮੁਲਜ਼ਮਾਂ ਵਿਚ ਆਸਿਫ਼ ਤੋਂ ਇਲਾਵਾ ਵਕੀਲ ਹੇਮੰਤ ਅਤੇ ਉਸ ਦਾ ਭਰਾ ਮੁਕੇਸ਼ ਸ਼ਾਮਿਲ ਹਨ। ਪੁਲਿਸ ਅਨੁਸਾਰ ਮੰਗਲਵਾਰ ਤੜਕੇ ਆਸਿਫ਼ ਨੂੰ ਅਮਰ ਕਾਲੋਨੀ ਦੇ ਡੀ.ਐੱਮ. ਦਫ਼ਤਰ ਰੋਡ ਨੇੜੇ ਰੋਕਣ ਦੀ ਕੋਸ਼ਿਸ਼ ਦੌਰਾਨ ਉਸ ਨੇ ਪੁਲਿਸ ਟੀਮ ’ਤੇ ਤਿੰਨ ਗੋਲੀਆਂ ਚਲਾਈਆਂ। ਪੁਲਿਸ ਨੇ ਸਵੈ-ਰੱਖਿਆ ਵਿਚ ਦੋ ਗੋਲੀਆਂ ਚਲਾਈਆਂ, ਜਿਨ੍ਹਾਂ ’ਚੋਂ ਇੱਕ ਆਸਿਫ਼ ਦੀ ਸੱਜੀ ਲੱਤ ਵਿਚ ਲੱਗੀ। ਬਾਕੀ ਦੇ ਦੋ ਮੁਲਜ਼ਮਾਂ ਨੂੰ ਉਨ੍ਹਾਂ ਦੇ ਸ੍ਰੀਨਿਵਾਸਪੁਰੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਬੀ.ਐਨ.ਐਸ. ਅਤੇ ਪੋਕਸੋ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।
ਦਿੱਲੀ ’ਚ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦੇ ਦੋਸ਼ ’ਚ 3 ਗ੍ਰਿਫ਼ਤਾਰ
ਨਵੀਂ ਦਿੱਲੀ, 22 ਸਤੰਬਰ (ਪੀ.ਟੀ.ਆਈ)-ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਆਸਥਾ ਕੁੰਜ ਪਾਰਕ ਵਿਚ 17 ਸਾਲਾ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਮੁਲਜ਼ਮਾਂ ਨੇ ਖੁਦ ਨੂੰ ਪੁਲਿਸ ...
ਅਜੀਤ ਡੈਸਕ
23-09-2026