22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੇਂਦਰ ਤੇ ਸੂਬਾ ਸਰਕਾਰਾਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ-ਪ੍ਰਿਅੰਕਾ ਗਾਂਧੀ

ਵਾਇਨਾਡ (ਕੇਰਲ), 22 ਸਤੰਬਰ (ਪੀ.ਟੀ.ਆਈ.)-ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਿੱਲੀ ਤੇ ਬਿਹਾਰ ’ਚ ਔਰਤਾਂ ਨਾਲ ਹਾਲ ਹੀ ’ਚ ਵਾਪਰੀਆਂ ਜਿਨਸੀ ਹਿੰਸਾ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਜਿਹੇ ‘ਭਿਆਨਕ’ ਹਮਲੇ ਨਾ ਸਿਰਫ਼ ...

Ad Position 21
No active advertisement
ਅਜੀਤ ਡੈਸਕ 23-09-2026

ਵਾਇਨਾਡ (ਕੇਰਲ), 22 ਸਤੰਬਰ (ਪੀ.ਟੀ.ਆਈ.)-ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਿੱਲੀ ਤੇ ਬਿਹਾਰ ’ਚ ਔਰਤਾਂ ਨਾਲ ਹਾਲ ਹੀ ’ਚ ਵਾਪਰੀਆਂ ਜਿਨਸੀ ਹਿੰਸਾ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਜਿਹੇ ‘ਭਿਆਨਕ’ ਹਮਲੇ ਨਾ ਸਿਰਫ਼ ਵਧ ਰਹੇ ਹਨ, ਸਗੋਂ ਔਰਤਾਂ ਵਿਰੁੱਧ ਹਿੰਸਾ ਵੀ ਹੋਰ ਗੰਭੀਰ ਤੇ ਹਿੰਸਕ ਹੁੰਦੀ ਜਾ ਰਹੀ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਔਰਤਾਂ ਬਿਨਾਂ ਕਿਸੇ ਡਰ ਦੇ ਸੜਕਾਂ ‘ਤੇ ਆ-ਜਾ ਸਕਣ। ਵਾਡਰਾ ਨੇ ਔਰਤਾਂ ਵਿਰੁੱਧ ਅਪਰਾਧਾਂ ਦੀਆਂ ਘਟਨਾਵਾਂ ਨੂੰ ‘ਭਿਆਨਕ’ ਕਰਾਰ ਦਿੰਦਿਆਂ ਕਿਹਾ ਕਿ ਔਰਤਾਂ ਲਈ ਸੁਰੱਖਿਆ ਹਮੇਸ਼ਾ ਇਕ ਚਿੰਤਾ ਦਾ ਵਿਸ਼ਾ ਰਹੀ ਹੈ, ਪਰ ਹੁਣ ਹਾਲਾਤ ਹੋਰ ਵੀ ਗੰਭੀਰ ਹੁੰਦੇ ਜਾ ਰਹੇ ਹਨ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘’ਇਹ ਭਿਆਨਕ ਹੈ। ਔਰਤਾਂ ਵਿਰੁੱਧ ਅਪਰਾਧ ਲਗਾਤਾਰ ਵੱਧ ਰਹੇ ਹਨ। ਔਰਤਾਂ ਲਈ ਹਮੇਸ਼ਾ ਸੁਰੱਖਿਆ ਦੀ ਸਮੱਸਿਆ ਰਹੀ ਹੈ ਤੇ ਹੁਣ ਉਨ੍ਹਾਂ ਵਿਰੁੱਧ ਹਿੰਸਾ ਲਗਾਤਾਰ ਹੋਰ ਵੱਧਦੀ ਤੇ ਗੰਭੀਰ ਹੁੰਦੀ ਜਾ ਰਹੀ ਹੈ। ਜੇਕਰ ਅਸੀਂ ਆਪਣੀਆਂ ਸੜਕਾਂ ‘ਤੇ ਔਰਤਾਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕਦੇ ਤਾਂ ਵੱਡੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦੀ ਗੱਲ ਕਰਨ ਦਾ ਕੋਈ ਮਤਲਬ ਨਹੀਂ ਹੈ। ਪਿਛਲੇ ਕੁਝ ਹਫ਼ਤਿਆਂ ਦੌਰਾਨ ਕੌਮੀ ਰਾਜਧਾਨੀ ਦਿੱਲੀ ’ਚ ਨਾਬਾਲਗ ਲੜਕੀਆਂ ਨਾਲ ਜਿਨਸੀ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।

Ad Position 22
No active advertisement
ਪਿਛਲੀ ਖ਼ਬਰ 72ਵੇਂ ਕੌਮੀ ਫ਼ਿਲਮ ਪੁਰਸਕਾਰ : ਅਨੰਤ ਨਾਗ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਕਾਰਤਿਕ ਆਰੀਅਨ, ਮਾਮੂਟੀ ਤੇ ਯਾਮੀ ਗੌਤਮ ਬਣੇ... ਅਗਲੀ ਖ਼ਬਰ ਵਾਈਟ ਹਾਊਸ ’ਚ ਟਰੰਪ ਟੀ.ਵੀ. ਲਾਂਚ
Ad Position 24