22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ‘ਆਪ’ ਸਰਕਾਰ ਕੱਢੇਗੀ 4 ਵਿਸ਼ਾਲ ਸ਼ੋਭਾ ਯਾਤਰਾਵਾਂ

ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ ਆਗਾਮੀ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ...

Ad Position 21
No active advertisement
ਅਜੀਤ ਡੈਸਕ 23-09-2026

ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ ਆਗਾਮੀ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸ਼ੁਰੂ ਕੀਤੇ ਗਏ ਰੋਡਮੈਪ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਫਲਸਫੇ ਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ਹਿਰਾਂ ਤੇ ਪੇਂਡੂ ਖੇਤਰਾਂ ਵਿਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਹੁ-ਪੱਖੀ ਉਪਰਾਲਿਆਂ ਵਿਚ ਪ੍ਰਭਾਵਸ਼ਾਲੀ ਡਰੋਨ ਸ਼ੋਅ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਅਕਾਦਮਿਕ ਸੈਮੀਨਾਰ, ਸਕੂਲਾਂ ਵਿਚ ਲੇਖ ਮੁਕਾਬਲੇ, ਗੁਰੂ ਸਾਹਿਬ ਦੀ ਪਵਿੱਤਰ ਬਾਣੀ ’ਤੇ ਵਿਚਾਰ-ਚਰਚਾਵਾਂ ਤੇ ਪੰਜਾਬ ਭਰ ਦੇ ਸ਼ਹਿਰਾਂ ਵਿਚ ਲਗਾਤਾਰ ਕੀਰਤਨ ਦਰਬਾਰ ਸ਼ਾਮਲ ਹਨ। ਇਸ ਸਬੰਧੀ ਅੱਜ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਤੈਅ ਕੀਤੇ ਗਏ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਸ਼ਹਿਰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋਵੇਗੀ ਤੇ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ। ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋਵੇਗੀ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਰਿੰਡਾ ਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਆਂਢੀ ਸੂਬੇ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ ਦੂਜੀਆਂ ਸ਼ੋਭਾ ਯਾਤਰਾਵਾਂ ਨਾਲ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਤੋਂ ਬਾਅਦ, ਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਪਵਿੱਤਰ ਸਿੱਖਿਆਵਾਂ ਤੇ ਵਿਰਾਸਤ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਦੇ ਪਹਿਲੇ ਪੜਾਅ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਚਾਵਲਾ ਮਾਮਲੇ ’ਚ ਸ਼ੋ੍ਮਣੀ ਕਮੇਟੀ ਵਲੋਂ ਚਾਰ-ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਦੋਵਾਂ ਸਦਨਾਂ ਨੂੰ ਮੁਲਤਵੀ ਕੀਤੇ ਜਾਣ ਦੇ 40 ਦਿਨ ਬਾਅਦ ਵੀ ਰਸਮੀ ਤੌਰ ’ਤੇ ਖ਼ਤਮ ਨਹੀਂ ਹੋਇਆ ਮੌਨਸੂਨ ਇਜਲਾਸ
Ad Position 24