24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰ ਕੇ ਬਦਲਾ ਲੈ ਰਹੇ ਹਨ- ‘ਆਪ’

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ...

Ad Position 21
No active advertisement
ਅਜੀਤ ਡੈਸਕ 25-09-2026

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੇ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਈ.ਡੀ. ਦੀ ਕਾਰਵਾਈ ਨੇ ਪੂਰੇ ਪੰਜਾਬ ਵਿਚ ਤਿੰਨ ਦਿਨਾਂ ਤੋਂ ਸਰਕਾਰੀ ਕੰਮਕਾਜ ਨੂੰ ਪ੍ਰਭਾਵਿਤ ਕੀਤਾ ਹੈ, ਜਦੋਂ ਕਿ ਛਾਪੇਮਾਰੀ ’ਚ ਕੁਝ ਵੀ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਵਿਰੋਧੀ ਪਾਰਟੀਆਂ ਵਾਲੀ ਸਰਕਾਰਾਂ ਦੇ ਰਾਜਾਂ ਖ਼ਿਲਾਫ਼ ਈ.ਡੀ. ਆਮਦਨ ਕਰ ਵਿਭਾਗ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰਨਾ ਉਸ ਦਾ ਟਰੇਡਮਾਰਕ ਬਣ ਗਿਆ ਹੈ, ਪਰ ਪੰਜਾਬ ਡਰਨ ਵਾਲਾ ਨਹੀਂ ਹੈ ਅਤੇ ਤਿੰਨ ਕਰੋੜ ਪੰਜਾਬੀ ਭਾਜਪਾ ਨੂੰ ਲੋਕਤੰਤਰਿਕ ਤਰੀਕੇ ਨਾਲ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਈ.ਡੀ. ਅਧਿਕਾਰੀਆਂ ਦੇ ਰਵੱਈਏ ਨੇ ਵੀ ਗੰਭੀਰ ਚਿੰਤਾਵਾਂ ਖੜ੍ਹੀਆਂ ਕੀਤੀਆਂ ਹਨ। ‘ਆਪ’ ਮੰਤਰੀ ਦੇ ਇੱਕ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਦੌਰਾਨ ਈ.ਡੀ ਅਧਿਕਾਰੀਆਂ ਨੇ ਬੱਚਿਆਂ ਅਤੇ ਬਜ਼ੁਰਗ ਪਰਿਵਾਰਕ ਮੈਂਬਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਅਜਿਹੇ ਦਬਾਅ ਦੀਆਂ ਰਣਨੀਤੀਆਂ ਦੀ ਵਰਤੋਂ ਪੰਜਾਬ ਦੇ ਲੋਕਾਂ ਨੂੰ ਡਰਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਿਚ ਦੇਖਿਆ ਹੈ ਕਿ ਜਿਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ ਅਤੇ ਭਾਜਪਾ ਨੂੰ ਮਜ਼ਬੂਤ ਵਿਰੋਧੀ ਧਿਰ ਨਜ਼ਰ ਆਉਂਦੀ ਹੈ, ਉਥੇ ਕੇਂਦਰੀ ਏਜੰਸੀਆਂ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ’ਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਅਸਲੀ ਵੋਟਰਾਂ ਦੇ ਨਾਂ ਹਟਾਏ ਜਾ ਰਹੇ ਹਨ ਜਦਕਿ ਭਾਜਪਾ ਲਈ ਚੋਣ ਲਾਭ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਨਾ ਤਾਂ ਡਰੇਗੀ ਅਤੇ ਨਾ ਹੀ ਇਸ ਸਿਆਸੀ ਲੜਾਈ ਤੋਂ ਪਿੱਛੇ ਹਟੇਗੀ।

Ad Position 22
No active advertisement
ਪਿਛਲੀ ਖ਼ਬਰ ਈ. ਡੀ. ਦੀ ਛਾਪੇਮਾਰੀ ਖ਼ਿਲਾਫ਼ ‘ਆਪ’ ਵਲੋਂ ਗਮਾਡਾ ਦਫ਼ਤਰ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਹਤਰ ਭਵਿੱਖ ਲਈ ਅਮਰੀਕਾ ਤੇ ਚੀਨ ਮਿਲ ਕੇ ਕੰਮ ਕਰਨਗੇ-ਟਰੰਪ
Ad Position 24