24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਾਕਿ ਵਲੋਂ ਅਫ਼ਗਾਨਿਸਤਾਨ ਦੇ ਅੱਠ ਡਰੋਨ ਸੁੱਟਣ ਦਾ ਦਾਅਵਾ

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਸਰਹੱਦੀ ਤਣਾਅ ਹੋਰ ਡੂੰਘਾ ਹੋ ਗਿਆ ਹੈ। ਪਾਕਿਸਤਾਨੀ ਅਧਿਕਾਰੀਆਂ ਅਨੁਸਾਰ ਅਫ਼ਗਾਨ ਤਾਲਿਬਾਨ ਬਲਾਂ ਨੇ ਦੇਰ ਰਾਤ ਪਾਕਿ ਦੀਆਂ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ...

Ad Position 21
No active advertisement
ਅਜੀਤ ਡੈਸਕ 25-09-2026

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਸਰਹੱਦੀ ਤਣਾਅ ਹੋਰ ਡੂੰਘਾ ਹੋ ਗਿਆ ਹੈ। ਪਾਕਿਸਤਾਨੀ ਅਧਿਕਾਰੀਆਂ ਅਨੁਸਾਰ ਅਫ਼ਗਾਨ ਤਾਲਿਬਾਨ ਬਲਾਂ ਨੇ ਦੇਰ ਰਾਤ ਪਾਕਿ ਦੀਆਂ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਪਾਕਿ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਦਾਅਵਾ ਕੀਤਾ ਹੈ ਕਿ ਅਫ਼ਗਾਨ ਬਲਾਂ ਵਲੋਂ ਅਜਿਹਾ ਕੋਈ ਵੀ ਹਮਲਾ ਨਹੀਂ ਕੀਤਾ ਗਿਆ। ਦੂਜੇ ਪਾਸੇ, ਪਾਕਿਸਤਾਨ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਅਫ਼ਗਾਨਿਸਤਾਨ ਵਾਲੇ ਪਾਸਿਓਂ ਦਾਖ਼ਲ ਹੋਏ ਅੱਠ ਡਰੋਨਾਂ ਨੂੰ ਡੇਗਣ ਦਾ ਦਾਅਵਾ ਕੀਤਾ ਹੈ।  ਡਰੋਨ ਰੋਕੇ ਜਾਣ ਦੀ ਇਹ ਘਟਨਾ ਪਾਕਿਸਤਾਨੀ ਫ਼ੌਜ ਵਲੋਂ ਕੁੱਰਮ ਸੈਕਟਰ ’ਚ ਤਾਲਿਬਾਨ ਚੌਕੀਆਂ ’ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਸਾਹਮਣੇ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਪਾਕਿ ਵਲੋਂ ਅਫ਼ਗਾਨਿਸਤਾਨ ’ਚ 10 ਟਿਕਾਣਿਆਂ ’ਤੇ ਹਵਾਈ ਹਮਲੇ ਅਗਲੀ ਖ਼ਬਰ ਈ. ਡੀ. ਦੀ ਛਾਪੇਮਾਰੀ ਖ਼ਿਲਾਫ਼ ‘ਆਪ’ ਵਲੋਂ ਗਮਾਡਾ ਦਫ਼ਤਰ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ
Ad Position 24