26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੇਪਰ ਲੀਕ ਮਾਮਲਾ : ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜਾਂ ਤੋਂ 6 ਹਫ਼ਤਿਆਂ ਅੰਦਰ ਮੰਗਿਆ ਜਵਾਬ

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੇਪਰ ਲੀਕ ਮਾਮਲਿਆਂ ਵਿਚ ਸ਼ਾਮਲ ਮੁਲਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਚੱਲ-ਅਚੱਲ ਜਾਇਦਾਦ ਜ਼ਬਤ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਸੁਣਵਾਈ 6 ਹਫ਼ਤਿਆਂ ਲਈ ਮੁਲਤਵੀ ਕਰ ...

Ad Position 21
No active advertisement
ਅਜੀਤ ਡੈਸਕ 26-09-2026

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੇਪਰ ਲੀਕ ਮਾਮਲਿਆਂ ਵਿਚ ਸ਼ਾਮਲ ਮੁਲਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਚੱਲ-ਅਚੱਲ ਜਾਇਦਾਦ ਜ਼ਬਤ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਸੁਣਵਾਈ 6 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਜਸਟਿਸ ਪੀ. ਐੱਸ. ਨਰਸਿਮ੍ਹਾ ਅਤੇ ਜਸਟਿਸ ਆਲੋਕ ਅਰਾਧੇ ਦੀ ਬੈਂਚ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਮਾਮਲੇ ’ਤੇ ਆਪਣੇ ਜਵਾਬ ਦਾਖਲ ਕਰਨ ਲਈ 6 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਸਾਰੇ ਰਾਜਾਂ ਨੂੰ ਇਸ ਮਾਮਲੇ ਵਿਚ ਧਿਰ ਬਣਾਇਆ ਗਿਆ ਹੈ, ਇਸ ਲਈ ਸਾਰੀਆਂ ਦਲੀਲਾਂ ਤੇ ਜਵਾਬ ਪੂਰੇ ਕਰਨ ਲਈ ਸਮਾਂ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਅਕਤੂਬਰ-ਮਾਰਚ ਦੌਰਾਨ 7.86 ਲੱਖ ਕਰੋੜ ਰੁਪਏ ਉਧਾਰ ਲਵੇਗਾ ਅਗਲੀ ਖ਼ਬਰ ਭਾਰਤ ਡਬਲਯੂ.ਈ.ਐਫ. ਦੇ ਯਾਤਰਾ ਅਤੇ ਸੈਰ-ਸਪਾਟਾ ਸੂਚਕਾਂਕ ’ਚ 31ਵੇਂ ਸਥਾਨ ’ਤੇ ਪਹੁੰਚਿਆ ਜਾਪਾਨ ਸਿਖਰ ’ਤੇ
Ad Position 24