25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬ੍ਰਿਜ ਭੂਸ਼ਣ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਮਹਿਲਾ ਪਹਿਲਵਾਨਾਂ ਵਲੋਂ ਚੁਣੌਤੀ

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਚਾਰ ਮਹਿਲਾ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਦਿੱਲੀ ਦੀ ਰਾਊਜ਼ ਐਵਨਿਊ ਸੈਸ਼ਨ ਕੋਰਟ ...

Ad Position 21
No active advertisement
ਅਜੀਤ ਡੈਸਕ 26-09-2026

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਚਾਰ ਮਹਿਲਾ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਦਿੱਲੀ ਦੀ ਰਾਊਜ਼ ਐਵਨਿਊ ਸੈਸ਼ਨ ਕੋਰਟ ਵਿਚ ਚੁਣੌਤੀ ਦਿੱਤੀ ਹੈ। ਪਹਿਲਵਾਨਾਂ ਵਲੋਂ ਦਾਇਰ ਕੀਤੀ ਗਈ ਇਸ ਅਪੀਲ ’ਤੇ ਪਹਿਲੀ ਸੁਣਵਾਈ ਸਨਿਚਰਵਾਰ ਨੂੰ ਸਪੈਸ਼ਲ ਜੱਜ ਦਿਗ ਵਿਨੈ ਸਿੰਘ ਦੀ ਅਦਾਲਤ ਵਿਚ ਹੋਣ ਦੀ ਉਮੀਦ ਹੈ। ਮਹਿਲਾ ਪਹਿਲਵਾਨਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ 3 ਅਗਸਤ 2026 ਨੂੰ ਮੈਜਿਸਟ੍ਰੇਟ ਅਦਾਲਤ ਵਲੋਂ ਸੁਣਾਇਆ ਗਿਆ ਫ਼ੈਸਲਾ ਗ਼ਲਤ ਧਾਰਨਾਵਾਂ ਤੇ ਪੁਰਾਣੀ ਸੋਚ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਰਵਾਇਤੀ ਤੇ ਰੂੜੀਵਾਦੀ ਸੋਚ ’ਤੇ ਆਧਾਰਿਤ ਹੈ, ਜੋ ਪੀੜਤ ਔਰਤਾਂ ਤੋਂ ਇਕ ਨਿਸ਼ਚਿਤ ਤਰ੍ਹਾਂ ਦੇ ਵਿਹਾਰ ਦੀ ਹੀ ਉਮੀਦ ਕਰਦਾ ਹੈ। ਮਹਿਲਾ ਪਹਿਲਵਾਨਾਂ ਮੁਤਾਬਕ, ਅਦਾਲਤ ਨੇ ਇਹ ਪਰਖਣ ਦੀ ਕੋਸ਼ਿਸ਼ ਕੀਤੀ ਕਿ ਇਕ ਪੀੜਤਾ ਨੂੰ ਕਿਵੇਂ ਵਿਵਹਾਰ ਕਰਨਾ ਚਾਹੀਦਾ ਹੈ, ਜੋ ਕਿ ਕਾਨੂੰਨੀ ਤੌਰ ’ਤੇ ਸਹੀ ਨਹੀਂ ਹੈ। ਪਹਿਲਵਾਨਾਂ ਦਾ ਕਹਿਣਾ ਹੈ ਕਿ ਹੇਠਲੀ ਅਦਾਲਤ ਨੇ ਗਵਾਹਾਂ ਤੇ ਸਬੂਤਾਂ ਦੀ ਪੂਰੀ ਤਸਵੀਰ ਦੇਖਣ ਦੀ ਬਜਾਏ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਕੇਸ ਨੂੰ ਪੂਰੀ ਤਰ੍ਹਾਂ ਖ਼ਾਰਜ ਕਰ ਦਿੱਤਾ। ਪਟੀਸ਼ਨ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਨਾਲ-ਨਾਲ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਦੇ ਬਰੀ ਹੋਣ ਨੂੰ ਵੀ ਇਸ ਅਪੀਲ ਵਿਚ ਚੁਣੌਤੀ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪਾਕਿ-ਅਫ਼ਗਾਨ ਸਰਹੱਦ ’ਤੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਵਧਿਆ ਤਣਾਅ ਪਾਕਿਸਤਾਨੀ ਫ਼ੌਜ ਦੀ ਕਾਰਵਾਈ ’ਚ ਕਈ ਤਾਲਿਬਾ... ਅਗਲੀ ਖ਼ਬਰ ਵਿਰੋਧੀ ਧਿਰਾਂ ‘ਧਾਂਦਲੀ ਵਾਲੀਆਂ’ ਚੋਣਾਂ ਦਾ ਬਾਈਕਾਟ ਕਰਨ-ਦੀਪਕੇ
Ad Position 24