25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਰਾਬ ਪੀ ਕੇ ਜਹਾਜ਼ ਉਡਾਉਣ ਦੀ ਕੋਸ਼ਿਸ਼ ’ਚ ਏਅਰ ਇੰਡੀਆ ਦਾ ਪਾਇਲਟ ਕਾਬੂ

ਨਵੀਂ ਦਿੱਲੀ, 25 ਸਤੰਬਰ (ਪੀ. ਟੀ. ਆਈ.)-ਏਅਰ ਇੰਡੀਆ ਨੇ ਇਸੇ ਮਹੀਨੇ ਦੇ ਸ਼ੁਰੂ ਵਿੱਚ ਜ਼ਿਊਰਿਖ ਹਵਾਈ ਅੱਡੇ ’ਤੇ ਰਾਜਧਾਨੀ ਦਿੱਲੀ ਲਈ ਉਡਾਣ ਭਰਨ ਤੋਂ ਪਹਿਲਾਂ ‘ਬ੍ਰੈਥ ਐਨਾਲਾਈਜ਼ਰ’ (ਅਲਕੋਹਲ) ਟੈਸਟ ਵਿੱਚ ਫ਼ੇਲ੍ਹ ਹੋਣ ਵਾਲੇ ਆਪਣੇ ਇੱਕ ਪਾਇਲਟ ਨੂੰ ਮੁਅੱਤਲ ..

Ad Position 21
No active advertisement
ਅਜੀਤ ਡੈਸਕ 26-09-2026

ਨਵੀਂ ਦਿੱਲੀ, 25 ਸਤੰਬਰ (ਪੀ. ਟੀ. ਆਈ.)-ਏਅਰ ਇੰਡੀਆ ਨੇ ਇਸੇ ਮਹੀਨੇ ਦੇ ਸ਼ੁਰੂ ਵਿੱਚ ਜ਼ਿਊਰਿਖ ਹਵਾਈ ਅੱਡੇ ’ਤੇ ਰਾਜਧਾਨੀ ਦਿੱਲੀ ਲਈ ਉਡਾਣ ਭਰਨ ਤੋਂ ਪਹਿਲਾਂ ‘ਬ੍ਰੈਥ ਐਨਾਲਾਈਜ਼ਰ’ (ਅਲਕੋਹਲ) ਟੈਸਟ ਵਿੱਚ ਫ਼ੇਲ੍ਹ ਹੋਣ ਵਾਲੇ ਆਪਣੇ ਇੱਕ ਪਾਇਲਟ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ ਏਅਰਲਾਈਨ ਵੱਲੋਂ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਯਕੀਨੀ ਬਣਾਉਣ ਅਤੇ ਉਲੰਘਣਾਵਾਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।ਇਹ ਘਟਨਾ 6 ਸਤੰਬਰ ਨੂੰ ਵਾਪਰੀ ਸੀ। ਇਸ ਤੋਂ ਕੁਝ ਦਿਨ ਪਹਿਲਾਂ ਹੀ ਏਅਰ ਇੰਡੀਆ ਨੇ ਫੂਕੇਟ-ਦਿੱਲੀ ਉਡਾਣ ਦੇ ਪਾਇਲਟ-ਇਨ-ਕਮਾਂਡ ਦੀਆਂ ਸੇਵਾਵਾਂ ਨਸ਼ੇ ਦੇ ਸੇਵਨ ਦੇ ਟੈਸਟ ’ਚ ਪਾਜ਼ੇਟਿਵ ਆਉਣ ਤੋਂ ਬਾਅਦ ਸਮਾਪਤ ਕਰ ਦਿੱਤੀਆਂ ਸਨ।ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਕਤ ਪਾਇਲਟ ਨੇ 6 ਸਤੰਬਰ ਨੂੰ ਜ਼ਿਊਰਿਖ ਤੋਂ ਦਿੱਲੀ ਲਈ ਏਅਰ ਇੰਡੀਆ ਦੀ ਉਡਾਣ ਏ.ਆਈ.151 ਚਲਾਉਣੀ ਸੀ। ਹਵਾਈ ਅੱਡੇ ’ਤੇ ਉਸ ਦੇ ਮੂੰਹੋਂ ਸ਼ਰਾਬ ਦੀ ਬਦਬੂ ਆ ਰਹੀ ਸੀ, ਜਿਸ ਤੋਂ ਬਾਅਦ ਏਅਰਲਾਈਨ ਅਧਿਕਾਰੀਆਂ ਨੇ ਖ਼ੁਦ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਅਤੇ ਬਣਦੀ ਕਾਰਵਾਈ ਕੀਤੀ ਗਈ। ਹਾਲਾਂਕਿ ਇਸ ਮਾਮਲੇ ’ਤੇ ਏਅਰ ਇੰਡੀਆ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਸ਼ੁਰੂਆਤੀ ਬ੍ਰੈਥ ਐਨਾਲਾਈਜ਼ਰ ਟੈਸਟ ਦੀ ਰਿਪੋਰਟ ਮਿਲਦਿਆਂ ਹੀ ਪਾਇਲਟ ਨੂੰ ਤੁਰੰਤ ਉਡਾਣ ਡਿਊਟੀ ਤੋਂ ਹਟਾ ਦਿੱਤਾ ਗਿਆ ਅਤੇ ਡਾਕਟਰੀ ਜਾਂਚ ਲਈ ਭੇਜਿਆ ਗਿਆ। ਇਸ ਤੋਂ ਬਾਅਦ ਪਾਇਲਟ ਨੂੰ ਇੱਕ ਯਾਤਰੀ ਵਜੋਂ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਅੰਤਿਮ ਮੈਡੀਕਲ ਰਿਪੋਰਟ ਆਉਣ ਤੇ ਜਾਂਚ ਪੂਰੀ ਹੋਣ ਤੱਕ ਉਹ ਮੁਅੱਤਲ ਰਹੇਗਾ। ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅਪਰਾਧਿਕ ਕਾਰਵਾਈ ਨੂੰ ਲੈ ਕੇ ਸੁਪਰੀਮ ਕੋਰਟ ’ਚ ਪਟੀਸ਼ਨ ਐਸ.ਆਈ.ਆਰ. ਨਾਲ ਜੁੜੇ ਫ਼ੈਸਲਿਆਂ ਦੀ ਜਾਂਚ ਕਰਾਉਣ ਦੀ ਮੰਗ ਅਗਲੀ ਖ਼ਬਰ ਪੰਜਾਬ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ, ਚਾਰ ਸਾਲਾਂ ’ਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ-ਭਗਵੰਤ ਮਾਨ 6.3...
Ad Position 24