ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ, ਜਿਥੇ ਚੁਣੇ ਹੋਏ ਨੁਮਾਇੰਦੇ ਵੀ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਜਿੰਨੇ ਕਤਲ ‘ਆਪ’ ਸਰਕਾਰ ਦੇ ਰਾਜ ਵਿਚ ਹੋਏ ਹਨ ਅਜੇ ਤੱਕ ਕਿਸੇ ਵੀ ਸਰਕਾਰ ਦੇ ਰਾਜ ਸਮੇਂ ਨਹੀਂ ਹੋਏ। ਉਨ੍ਹਾਂ ਨੇ ਕਿਹਾ ਕਿ ਇਕ ਤਰਫ਼ ਨਸ਼ਾ ਵਿਰੋਧੀ ਮੁਹਿੰਮ ਚੱਲ ਰਹੀ ਹੈ, ਦੂਸਰੇ ਪਾਸੇ ਨਸ਼ਾ ਵੇਚਣ ਵਾਲਿਆਂ ਨੂੰ ਨਸ਼ਰ ਕਰਨ ਵਾਲਿਆਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਸੁਖਬੀਰ ਅਤੇ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਅਕਾਲੀ ਆਗੂ ਨਵਦੀਪ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ...
ਅਜੀਤ ਡੈਸਕ
27-09-2026