27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਰਤ-ਅਮਰੀਕਾ ਵਪਾਰ ਸਮਝੌਤਾ ਜਲਦ, ਸੰਬੰਧਾਂ ਨੂੰ ਮਿਲੇਗੀ ਨਵੀਂ ਉੱਚਾਈ

ਨਿਊਯਾਰਕ, 26 ਸਤੰਬਰ (ਪੀ. ਟੀ. ਆਈ.)-ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ ਲਗਭਗ 90 ਫ਼ੀਸਦੀ ਪੂਰਾ ਹੋ ਚੁੱਕਾ ਹੈ ਤੇ ਕੁਝ ਅੰਤਿਮ ਮੁੱਦਿਆਂ ’ਤੇ ...

Ad Position 21
No active advertisement
ਅਜੀਤ ਡੈਸਕ 27-09-2026

ਨਿਊਯਾਰਕ, 26 ਸਤੰਬਰ (ਪੀ. ਟੀ. ਆਈ.)-ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ ਲਗਭਗ 90 ਫ਼ੀਸਦੀ ਪੂਰਾ ਹੋ ਚੁੱਕਾ ਹੈ ਤੇ ਕੁਝ ਅੰਤਿਮ ਮੁੱਦਿਆਂ ’ਤੇ ਗੱਲਬਾਤ ਜਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਸਮਝੌਤਾ ਜਲਦ ਹੋ ਸਕਦਾ ਹੈ ਤੇ ਇਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਨਵੀਂ ਉਚਾਈ ਮਿਲੇਗੀ। ਅਧਿਕਾਰੀ ਨੇ ਕਿਹਾ ਕਿ ਅਕਤੂਬਰ ’ਚ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੀ ਭਾਰਤ ਯਾਤਰਾ ਤੇ ਕਵਾਡ ਨਾਲ ਜੁੜੀਆਂ ਮੀਟਿੰਗਾਂ ਭਾਰਤ-ਅਮਰੀਕਾ ਭਾਈਵਾਲੀ ਦੀ ਵਧਦੀ ਮਹੱਤਤਾ ਨੂੰ ਦਰਸਾਉਂਦੀਆਂ ਹਨ। ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰੇ (ਆਈ.ਐੱਮ.ਈ.ਸੀ.) ਨੂੰ ਅਮਰੀਕਾ ਨੇ ਵੱਡੀ ਤਰਜੀਹ ਦੱਸਿਆ। ਅਧਿਕਾਰੀ ਨੇ ਕਿਹਾ ਕਿ ਮੱਧ ਪੂਰਬ ਦੀ ਅਸਥਿਰਤਾ ਕਾਰਨ ਪ੍ਰਾਜੈਕਟ ਪ੍ਰਭਾਵਿਤ ਹੋਇਆ ਹੈ, ਪਰ ਖੇਤਰ ’ਚ ਸਥਿਰਤਾ ਆਉਣ ’ਤੇ ਇਸ ਨੂੰ ਮੁੜ ਤੇਜ਼ੀ ਮਿਲ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ‘ਇੰਡੀਆ’ ਗੱਠਜੋੜ ਦੀ ਅਹਿਮ ਮੀਟਿੰਗ 30 ਨੂੰ ਅਗਲੀ ਖ਼ਬਰ ਟਰੰਪ ਨੇ ਹੋਰਮੁਜ਼ ਜਲਮਾਰਗ ਦੇ ਨਾਂਅ ‘ਟਰੰਪ ਸਟ੍ਰੇਟ’ ਵਾਲਾ ਨਕਸ਼ਾ ਕੀਤਾ ਸਾਂਝਾ
Ad Position 24