ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-‘ਇੰਡੀਆ’ ਗਠਜੋੜ ਦੀ ਅਗਲੀ ਅਹਿਮ ਬੈਠਕ 30 ਸਤੰਬਰ ਨੂੰ ਨਵੀਂ ਦਿੱਲੀ ਵਿਖੇ ਹੋਏਗੀ। ਇਹ ਮੀਟਿੰਗ ਮੁੱਖ ਤੌਰ ’ਤੇ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਨੂੰ ਲੈ ਕੇ ਪੈਦਾ ਹੋਏ ਵਿਵਾਦਾਂ ’ਤੇ ਚਰਚਾ ਕਰਨ ਲਈ ਸੱਦੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਵਿਵਾਦਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਆਪਣੀ ਅਗਲੀ ਰਣਨੀਤੀ ਤੈਅ ਕਰਨਗੀਆਂ। ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਨਾਲ ਜੁੜੇ ਖ਼ਦਸ਼ਿਆਂ ਅਤੇ ਮੁੱਦਿਆਂ ’ਤੇ ਸਾਂਝਾ ਰੁਖ਼ ਅਖ਼ਤਿਆਰ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਕਾਂਗਰਸ, ਤ੍ਰਿਣਮੂਲ ਕਾਂਗਰਸ , ਸਮਾਜਵਾਦੀ ਪਾਰਟੀ ਅਤੇ ਖੱਬੇ ਪੱਖੀ ਪਾਰਟੀਆਂ ਸਮੇਤ ‘ਇੰਡੀਆ’ ਗਠਜੋੜ ਦੇ ਕਈ ਚੋਟੀ ਦੇ ਆਗੂ ਸ਼ਾਮਿਲ ਹੋ ਸਕਦੇ ਹਨ। ਇਸ ਬੈਠਕ ਤੋਂ ਪਹਿਲਾਂ, 29 ਸਤੰਬਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਵੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿਚ ਇਸੇ ਰਣਨੀਤੀ ’ਤੇ ਚਰਚਾ ਕੀਤੀ ਜਾਵੇਗੀ।
‘ਇੰਡੀਆ’ ਗੱਠਜੋੜ ਦੀ ਅਹਿਮ ਮੀਟਿੰਗ 30 ਨੂੰ
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ)-‘ਇੰਡੀਆ’ ਗਠਜੋੜ ਦੀ ਅਗਲੀ ਅਹਿਮ ਬੈਠਕ 30 ਸਤੰਬਰ ਨੂੰ ਨਵੀਂ ਦਿੱਲੀ ਵਿਖੇ ਹੋਏਗੀ। ਇਹ ਮੀਟਿੰਗ ਮੁੱਖ ਤੌਰ ’ਤੇ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ...
ਅਜੀਤ ਡੈਸਕ
27-09-2026