ਵਾਸ਼ਿੰਗਟਨ, 28 ਸਤੰਬਰ (ਪੀ.ਟੀ.ਆਈ.)-ਐਫ. ਬੀ. ਆਈ. ਨੇ ਸੋਮਵਾਰ ਨੂੰ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੇ 10 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ’ ਦੀ ਸੂਚੀ ’ਚ ਸ਼ਾਮਿਲ ਕੀਤਾ ਤੇ ਉਸਦੀ ਗ੍ਰਿਫ਼ਤਾਰੀ ’ਚ ਮਦਦ ਕਰਨ ਵਾਲੀ ਜਾਣਕਾਰੀ ਲਈ 10 ਲੱਖ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ। ਐਫ.ਬੀ.ਆਈ. ਨੇ ਕਿਹਾ ਕਿ ਸਤਿੰਦਰਜੀਤ ਸਿੰਘ ‘ਲਾਰੈਂਸ ਬਿਸ਼ਨੋਈ ਸੰਗਠਿਤ ਅਪਰਾਧ ਸਮੂਹ’ ’ਚ ਸ਼ਮੂਲੀਅਤ ਲਈ ਲੋੜੀਂਦਾ ਹੈ; ਇਹ ਸਮੂਹ ਦੱਖਣੀ ਕੈਲੀਫੋਰਨੀਆ ਅਤੇ ਪੂਰੇ ਅਮਰੀਕਾ ਤੇ ਕੈਨੇਡਾ ’ਚ ਕਈ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ’ਚ ਸ਼ਾਮਿਲ ਦੱਸਿਆ ਜਾਂਦਾ ਹੈ। ਜਾਂਚ ਏਜੰਸੀ ਨੇ ਚਿਤਾਵਨੀ ਦਿੱਤੀ ਕਿ ਗੋਲਡੀ ਬਰਾੜ ਨੂੰ ਹਥਿਆਰਬੰਦ, ਖਤਰਨਾਕ ਅਤੇ ਫਰਾਰ ਹੋਣ ਦੀ ਫਿਰਾਕ ’ਚ ਰਹਿਣ ਵਾਲਾ ਵਿਅਕਤੀ ਮੰਨਿਆ ਜਾਣਾ ਚਾਹੀਦਾ ਹੈ। ਐਫ. ਬੀ. ਆਈ. ਨੇ ਕਿਹਾ ਕਿ ਗੋਲਡੀ ਬਰਾੜ ਸਿਆਸੀ ਅਤੇ ਧਾਰਮਿਕ ਸ਼ਖਸੀਅਤਾਂ ਦੇ ਕਤਲ, ਗੋਲੀਬਾਰੀ, ਹੱਤਿਆਵਾਂ, ਅਗਵਾ, ਫਿਰੌਤੀ, ਹਮਲਿਆਂ ਅਤੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ’ਚ ਸ਼ਾਮਿਲ ਹੈ। ਉਹ ਅਮਰੀਕਾ ’ਚ ਰਹਿੰਦਾ ਹੈ ਅਤੇ ਉੱਤਰੀ ਅਮਰੀਕਾ ’ਚ ਇਸ ਸਮੂਹ ਦਾ ਆਗੂ ਹੈ। 1 ਜੁਲਾਈ ਨੂੰ, ਅਮਰੀਕਾ ਦੀ ਜ਼ਿਲ੍ਹਾ ਅਦਾਲਤ (ਸੈਂਟਰਲ ਡਿਸਟ੍ਰਿਕਟ ਆਫ਼ ਕੈਲੀਫੋਰਨੀਆ) ਨੇ ਸਤਿੰਦਰਜੀਕਤ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।
ਐਫ਼.ਬੀ.ਆਈ. ਨੇ ਗੈਂਗਸਟਰ ਗੋਲਡੀ ਬਰਾੜ ਨੂੰ 10 ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ’ਚ ਕੀਤਾ ਸ਼ਾਮਿਲ
ਐਫ਼.ਬੀ.ਆਈ. ਨੇ ਗੈਂਗਸਟਰ ਗੋਲਡੀ ਬਰਾੜ ਨੂੰ 10 ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ’ਚ ਕੀਤਾ ਸ਼ਾਮਿਲ
ਅਜੀਤ ਡੈਸਕ
29-09-2026