ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਸੰਬੰਧੀ ਮੀਡੀਆ ਰਿਪੋਰਟਾਂ ਤੇ ਵਿਦਿਆਰਥੀਆਂ ਵਲੋਂ ਕੀਤੇ ਗਏ ਵਿਰੋਧ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਵਲੋਂ 28 ਸਤੰਬਰ 2026 ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨੂੰ ਪੱਤਰ ਜਾਰੀ ਕਰਕੇ 30 ਸਤੰਬਰ ਤੱਕ ਰਿਪੋਰਟ ਮੰਗੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਮਹਿਲਾਵਾਂ ਦੇ ਅਧਿਕਾਰਾਂ, ਸਨਮਾਨ ਤੇ ਸੁਰੱਖਿਆ ਨਾਲ ਸੰਬੰਧਿਤ ਮਾਮਲਿਆਂ ਦਾ ਖੁਦ ਨੋਟਿਸ ਲੈਣ ਦਾ ਅਧਿਕਾਰ ਕਮਿਸ਼ਨ ਕੋਲ ਹੈ। ਕਮਿਸ਼ਨ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਐਲ.ਪੀ.ਯੂ. ’ਚ ਘਟਨਾ ਅਤੇ ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਕੀਤੇ ਗਏ ਵਿਰੋਧ ਦਾ ਵੀ ਨੋਟਿਸ ਲਿਆ ਗਿਆ ਹੈ।
ਮਹਿਲਾ ਕਮਿਸ਼ਨ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ, ਕੱਲ੍ਹ ਤੱਕ ਰਿਪੋਰਟ ਤਲਬ
ਮਹਿਲਾ ਕਮਿਸ਼ਨ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ, ਕੱਲ੍ਹ ਤੱਕ ਰਿਪੋਰਟ ਤਲਬ
ਅਜੀਤ ਡੈਸਕ
29-09-2026