28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਐਲ.ਪੀ.ਯੂ. ਦੀ ਸਭ ਤੋਂ ਵੱਡੀ ਤਰਜੀਹ-ਡਾ. ਰਸ਼ਮੀ ਮਿੱਤਲ

ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਐਲ.ਪੀ.ਯੂ. ਦੀ ਸਭ ਤੋਂ ਵੱਡੀ ਤਰਜੀਹ-ਡਾ. ਰਸ਼ਮੀ ਮਿੱਤਲ

Ad Position 21
No active advertisement
ਅਜੀਤ ਡੈਸਕ 29-09-2026

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਪ੍ਰੋ. ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਯੂਨੀਵਰਸਿਟੀ ’ਚ ਵਾਪਰੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ, ਸਨਮਾਨ ਤੇ ਭਲਾਈ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹੈ । ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਉਨ੍ਹਾਂ ਕਿਹਾ ਕਿ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਐਲ.ਪੀ.ਯੂ. ਆਪਣੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀ ਸੁਰੱਖਿਆ, ਸਿੱਖਿਆ ਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਰਸ਼ਮੀ ਮਿੱਤਲ ਨੇ ਕਿਹਾ ਕਿ ਬੀਤੇ ਕੱਲ੍ਹ ਦੀਆਂ ਘਟਨਾਵਾਂ ਨਾਲ ਉਨ੍ਹਾਂ ਦਾ ਮਨ ਬਹੁਤ ਦੁਖੀ ਹੈ ਤੇ ਅਜਿਹੀਆਂ ਘਟਨਾਵਾਂ ਨਹੀਂ ਸੀ ਵਾਪਰਨੀਆਂ ਚਾਹੀਦੀਆਂ। ਜਦਕਿ ਯੂਨੀਵਰਸਿਟੀ ’ਚ ਵਿਦਿਆਰਥੀ ਤੇ ਪ੍ਰਬੰਧਕ ਇਕ ਪਰਿਵਾਰ ਦੀ ਤਰ੍ਹਾਂ ਰਹਿੰਦੇ ਹਨ ਤੇ ਕਦੇ ਵੀ ਅਜਿਹੀ ਸਥਿਤੀ ਨਹੀਂ ਬਣੀ। ਉਨ੍ਹਾਂ ਕਿਹਾ ਕਿ ਬੇਸ਼ੱਕ ਕੱਲ੍ਹ ਦੀਆਂ ਘਟਨਾਵਾਂ ’ਚ ਕੁੱਝ ਬਾਹਰੀ ਵਿਅਕਤੀ ਵੀ ਸ਼ਾਮਿਲ ਸਨ, ਪਰ ਉਹ ਇਹ ਸੋਚ ਵੀ ਨਹੀਂ ਸਕਦੇ ਕਿ ਉਨ੍ਹਾਂ ਦੇ ਆਪਣੇ ਵਿਦਿਆਰਥੀ ਇਸ ਤਰ੍ਹਾਂ ਦੁਕਾਨਾਂ ਦੀ ਲੁੱਟ ਕਰ ਸਕਦੇ ਹਨ, ਇਹ ਬਹੁਤ ਹੀ ਦੁਖਦਾਈ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ’ਤੇ ਵੀ ਅੱਖਾਂ ਬੰਦ ਕਰਕੇ ਯਕੀਨ ਨਾ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਪਹਿਲਾਂ ਤੱਥਾਂ ਦੀ ਪੜਤਾਲ ਕੀਤੀ ਜਾਣੀ ਚਾਹੀਦੀ ਸੀ ਤੇ ਜੇਕਰ ਅਜਿਹੀ ਕੋਈ ਗੱਲ ਉਨ੍ਹਾਂ ਦੇ ਧਿਆਨ ’ਚ ਆਈ ਵੀ ਸੀ ਤਾਂ ਉਸ ਨੂੰ ਪ੍ਰਬੰਧਕਾਂ ਦੇ ਧਿਆਨ ’ਚ ਲਿਆਉਣਾ ਚਾਹੀਦਾ ਸੀ। ਇਕ ਔਰਤ ਹੋਣ ਦੇ ਨਾਤੇ ਲੜਕੀਆਂ ਦੀ ਸੁਰੱਖਿਆ ਸੰਬੰਧੀ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਤੇ ਕਲਾਸਾਂ ਨੂੰ ਮੁਲਤਵੀ ਕਰਨ ਦਾ ਉਨ੍ਹਾਂ ਨੂੰ ਦੁੱਖ ਹੈ ਪਰ ਇਹ ਜ਼ਰੂਰੀ ਸੀ ਤਾਂ ਜੋ ਵਿਦਿਆਰਥੀ ਇਸ ਸਦਮੇ ’ਚੋਂ ਬਾਹਰ ਨਿਕਲ ਸਕਣ ਤੇ ਕੁੱਝ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਣ ਦਾ ਮੌਕਾ ਮਿਲੇ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਵਿਦਿਆਰਥੀ ਹਾਂ ਪੱਖੀ ਸੋਚ ਲੈ ਕੇ ਪਰਤਣਗੇ। 

Ad Position 22
No active advertisement
ਪਿਛਲੀ ਖ਼ਬਰ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ’ਤੇ ਬ੍ਰਿਜ ਭੂਸ਼ਣ ਨੂੰ ਨੋਟਿਸ ਅਗਲੀ ਖ਼ਬਰ ਚੋਣ ਕਮਿਸ਼ਨ ਦੀ ਆਲੋਚਨਾ ’ਤੇ ਚਿਰਾਗ ਨੇ ਕਾਂਗਰਸ ਨੂੰ ਘੇਰਿਆ
Ad Position 24