02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਕਾਸ ਪ੍ਰਭਾਕਰ ਹੱਤਿਆ ਮਾਮਲਾ ਯੂ.ਏ.ਈ. ਤੋਂ ਵਾਪਸ ਭੇਜੇ ਹਰਵਿੰਦਰ ਕੁਮਾਰ ਨੂੰ ਐਨ.ਆਈ.ਏ. ਨੇ ਹਿਰਾਸਤ ’ਚ ਲਿਆ

ਨਵੀਂ ਦਿੱਲੀ, 1 ਅਕਤੂਬਰ (ਜਗਤਾਰ ਸਿੰਘ)- ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਪੰਜਾਬ ਦੇ ਨੰਗਲ ’ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਹੱਤਿਆ ਦੇ ਮਾਮਲੇ ’ਚ ਮੁਲਜ਼ਮ ਹਰਵਿੰਦਰ ....

Ad Position 21
No active advertisement
ਅਜੀਤ ਡੈਸਕ 02-10-2026

ਨਵੀਂ ਦਿੱਲੀ, 1 ਅਕਤੂਬਰ (ਜਗਤਾਰ ਸਿੰਘ)- ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਪੰਜਾਬ ਦੇ ਨੰਗਲ ’ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਹੱਤਿਆ ਦੇ ਮਾਮਲੇ ’ਚ ਮੁਲਜ਼ਮ ਹਰਵਿੰਦਰ ਕੁਮਾਰ ਉਰਫ਼ ਸੋਨੂ ਬਰਨਾਲਾ ਨੂੰ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਤੋਂ ਭੇਜੇ ਜਾਣ ਤੋਂ ਬਾਅਦ ਹਿਰਾਸਤ ਵਿਚ ਲੈ ਲਿਆ ਹੈ। ਯੂ.ਏ.ਈ. ਦੇ ਅਧਿਕਾਰੀਆਂ ਵਲੋਂ ਹਰਵਿੰਦਰ ਕੁਮਾਰ ਉਰਫ਼ ਸੋਨੂ ਬਰਨਾਲਾ ਨੂੰ ਭਾਰਤੀ ਜਾਂਚ ਏਜੰਸੀਆਂ ਦੇ ਹਵਾਲੇ ਕੀਤਾ ਗਿਆ, ਜਿਸ ਤੋਂ ਬਾਅਦ ਐਨ.ਆਈ.ਏ. ਨੇ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ। ਜਾਂਚ ਮੁਤਾਬਕ ਸੋਨੂ ਬਰਨਾਲਾ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਉਹ ਇਸ ਹੱਤਿਆ ਕਾਂਡ ਦੇ ਦੋਸ਼ੀਆਂ ਨੂੰ ਲਾਜਿਸਟਿਕ ਸਹਾਇਤਾ ਅਤੇ ਫੰਡ ਮੁਹੱਈਆ ਕਰਵਾਉਣ ਵਿਚ ਸ਼ਾਮਿਲ ਸੀ। ਗ੍ਰਹਿ ਮੰਤਰਾਲੇ ਮੁਤਾਬਿਕ ਇਹ ਕਤਲ ਪਾਕਿਸਤਾਨ ’ਚ ਬੈਠੇ ਬੀ.ਕੇ.ਆਈ. ਦੇ ਮੁਖੀ ਵਧਾਵਾ ਸਿੰਘ ਉਰਫ਼ ਬੱਬਰ ਦੇ ਇਸ਼ਾਰੇ ’ਤੇ ਪੰਜਾਬ ਵਿਚ ਫਿਰਕੂ ਅਸ਼ਾਂਤੀ ਫੈਲਾਉਣ ਦੇ ਮਕਸਦ ਨਾਲ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦੀ 13 ਅਪ੍ਰੈਲ 2024 ਨੂੰ ਨੰਗਲ ਸਥਿਤ ਉਸ ਦੀ ਦੁਕਾਨ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਨ.ਆਈ.ਏ. ਇਸ ਮਾਮਲੇ ਵਿਚ ਪਹਿਲਾਂ ਹੀ ਸ਼ੂਟਰਾਂ ਸਮੇਤ ਕਈ ਹੋਰ ਮੁਲਜ਼ਮਾਂ ਖ਼ਿਲਾਫ਼ ਦੋਸ਼-ਪੱਤਰ ਦਾਇਰ ਕਰ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਕਿਹਾ, ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰ... ਅਗਲੀ ਖ਼ਬਰ ਰਾਸ਼ਟਰਪਤੀ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
Ad Position 24