02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਲਾਲ ਚੰਦ ਕਟਾਰੂਚੱਕ ਨੇ ਬਟਾਲਾ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਕਿਹਾ, ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ

ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ...

Ad Position 21
No active advertisement
ਅਜੀਤ ਡੈਸਕ 02-10-2026

ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀਆਂ ਢੇਰੀਆਂ ਦੀ ਖ਼ਰੀਦ ਕਰਵਾਈ। ਇਸ ਮੌਕੇ ਡਿਪਟੀ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ ਰਜਨੀਸ਼ ਕੁਮਾਰੀ, ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਮਾਨਿਕ ਮਹਿਤਾ, ਚੇਅਰਮੈਨ ਰਵਿੰਦਰ ਸਿੰਘ, ਅਮਨਜੀਤ ਸਿੰਘ ਡੀ.ਐੱਫ.ਐੱਸ.ਸੀ. ਗੁਰਦਾਸਪੁਰ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਸਮੇਤ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨ ਫਸਲਾਂ ਦੀ ਖ਼ਰੀਦ ਸਫਲਤਾਪੂਰਵਕ ਕਰਵਾਈ ਹੈ ਤੇ ਇਹ ਸੀਜ਼ਨ ਵੀ ਸਫ਼ਲਤਾਪੂਰਵਕ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨ ਦੀ ਫ਼ਸਲ ਦਾ ਦਾਣਾ-ਦਾਣਾ ਨਿਰਵਿਘਨ ਖ਼ਰੀਦਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਫਸਲ ਸੁਕਾ ਕੇ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਕਟਾਰੂਚੱਕ ਨੇ ਦੱਸਿਆ ਕਿ ਸੂਬੇ ’ਚ ਅੱਜ ਤੋਂ ਸ਼ੁਰੂ ਹੋਏ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਦੀ ਮਨਜ਼ੂਰੀ ਦੇ ਰੂਪ ’ਚ ਵੱਡੀ ਰਾਹਤ ਦਿੱਤੀ ਗਈ ਹੈ। ਇਸ ਨਾਲ ਸੂਬਾ ਸਰਕਾਰ ਵਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਅਨਲੋਡਿੰਗ ਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਉਹ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੀ ਮਿਲੇ। ਉਪਰੰਤ ਉਨ੍ਹਾਂ ਡੀ.ਐੱਫ.ਐੱਸ.ਸੀ. ਸਮੇਤ ਸੰਬੰਧਿਤ ਖ਼ਰੀਦ ਏਜੰਸੀਆਂ ਵਾਲਿਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

Ad Position 22
No active advertisement
ਪਿਛਲੀ ਖ਼ਬਰ 9 ਸਾਲਾਂ ਦੀ ਹਿਰਾਸਤ ਮਗਰੋਂ ਜਗਤਾਰ ਸਿੰਘ ਜੌਹਲ ਜ਼ਮਾਨਤ ’ਤੇ ਰਿਹਾਅ ਅਗਲੀ ਖ਼ਬਰ ਵਿਕਾਸ ਪ੍ਰਭਾਕਰ ਹੱਤਿਆ ਮਾਮਲਾ ਯੂ.ਏ.ਈ. ਤੋਂ ਵਾਪਸ ਭੇਜੇ ਹਰਵਿੰਦਰ ਕੁਮਾਰ ਨੂੰ ਐਨ.ਆਈ.ਏ. ਨੇ ਹਿਰਾਸਤ ’ਚ ਲਿਆ
Ad Position 24