01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬ ’ਚ 15 ਦਿਨਾਂ ਦੌਰਾਨ ਹੀ 59 ਥਾਵਾਂ ’ਤੇ ਲਾਈ ਪਰਾਲੀ ਨੂੰ ਅੱਗ-ਇਕ ਕਿਸਾਨ ’ਤੇ ਐਫ.ਆਈ.ਆਰ. 30 ਲੱਖ ਹੈਕਟੇਅਰ ਰਕਬੇ ’ਚ ਹੋਈ ਝੋਨੇ ਦੀ ਬਿਜਾਈ, 18 ਮਿਲੀਅਨ ਟਨ ਨਿਕਲੇਗੀ ਪਰਾਲੀ

ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਅੰਦਰ ਝੋਨੇ ਦੀ ਵਾਢੀ ਦਾ ਸੀਜ਼ਨ ਲੰਘੀ 15 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਵਾਢੀ ਸ਼ੁਰੂ ਹੋਣ ਦੇ ਨਾਲ ਹੀ ਖੇਤਾਂ ’ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਆਉਣੇ ਸ਼ੁਰੂ ਹੋ ....

Ad Position 21
No active advertisement
ਅਜੀਤ ਡੈਸਕ 02-10-2026

ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਅੰਦਰ ਝੋਨੇ ਦੀ ਵਾਢੀ ਦਾ ਸੀਜ਼ਨ ਲੰਘੀ 15 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਵਾਢੀ ਸ਼ੁਰੂ ਹੋਣ ਦੇ ਨਾਲ ਹੀ ਖੇਤਾਂ ’ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਆਉਣੇ ਸ਼ੁਰੂ ਹੋ ਚੁੱਕੇ ਹਨ। 15 ਤੋਂ 30 ਸਤੰਬਰ ਤੱਕ 15 ਦਿਨਾਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ 59 ਮਾਮਲੇ ਸਾਹਮਣੇ ਆ ਚੁੱਕੇ ਹਨ। ਬੇਸ਼ੱਕ ਇਹ ਮਾਮਲੇ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹਨ ਪਰ ਹਾਲੇ ਵੀ ਕਈ ਕਿਸਾਨ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਪ੍ਰਤੀ ਜਾਗਰੂਕ ਨਹੀਂ ਹੋ ਰਹੇ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਸਾਲ ਪੰਜਾਬ ਅੰਦਰ 30 ਲੱਖ ਹੈਕਟੇਅਰ ਰਕਬੇ ’ਚ ਝੋਨੇ ਦੀ ਬਿਜਾਈ ਕੀਤੀ ਗਈ ਹੈ ਅਤੇ ਇਸ ਦਾ 20.10 ਮਿਲੀਅਨ ਟਨ ਉਤਪਾਦਨ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਸ ਵਾਰ 18.80 ਮਿਲੀਅਨ ਟਨ ਪਰਾਲੀ ਨਿਕਲੇਗੀ, ਜਿਸ ਦੇ ਪ੍ਰਬੰਧਨ ਲਈ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਪਰਾਲੀ ਨੂੰ ਖੇਤਾਂ ’ਚ ਖਪਾਉਣ ਦਾ ਟੀਚਾ 10.15 ਮਿਲੀਅਨ ਟਨ ਰੱਖਿਆ ਗਿਆ ਹੈ ਜਦੋਂਕਿ 7.80 ਮਿਲੀਅਨ ਟਨ ਪਰਾਲੀ ਦੀ ਵਰਤੋਂ ਇਸ ਤੋਂ ਬਣਨ ਵਾਲੇ ਉਤਪਾਦਾਂ, ਬਾਲਣ ਅਤੇ ਪਸ਼ੂਆਂ ਦੀ ਖੁਰਾਕ ਲਈ ਕੀਤੀ ਜਾਣੀ ਹੈ। ਜੇਕਰ ਸੂਬੇ ’ਚ ਜ਼ਿਲ੍ਹਾਵਾਰ ਪਰਾਲੀ ਦੀ ਅੱਗ ਦੇ 30 ਸਤੰਬਰ ਤੱਕ ਆਏ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਹਾਲੇ ਤੱਕ 10 ਜ਼ਿਲ੍ਹਿਆਂ ਅੰਦਰ ਹੀ ਇਹ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਹਰ ਸਾਲ ਵਾਂਗ ਇਸ ਵਾਰ ਵੀ ਅੰਮ੍ਰਿਤਸਰ ਹੁਣ ਤੱਕ 35 ਮਾਮਲਿਆਂ ਨਾਲ ਮੋਹਰੀ ਹੈ, ਜਦੋਂਕਿ ਤਰਨ ਤਾਰਨ 9 ਮਾਮਲਿਆਂ ਨਾਲ ਦੂਜੇ ਨੰਬਰ ’ਤੇ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ’ਚ 5, ਗੁਰਦਾਸਪੁਰ ’ਚ 3, ਮੋਗਾ ’ਚ 2 ਅਤੇ ਫਰੀਦਕੋਟ, ਫਾਜ਼ਿਲਕਾ, ਹੁਸ਼ਿਆਰਪੁਰ, ਪਟਿਆਲਾ ਤੇ ਸ਼ਹੀਦ ਭਗਤ ਸਿੰਘ ਨਗਰ ’ਚ ਕ੍ਰਮਵਾਰ 1-1 ਮਾਮਲਾ ਸਾਹਮਣੇ ਆਇਆ ਹੈ। ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿਥੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਤੇ ਕੈਂਪ ਲਾਏ ਜਾ ਰਹੇ ਹਨ, ਉਥੇ ਹੀ ਪ੍ਰਦੂਸ਼ਣ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵਲੋਂ ਅੱਗ ਦੇ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਰਣਧੀਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੇ ਖੇਤਾਂ ਵਿਚ ਤੇ ਬਾਹਰ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਵਿਭਾਗ ਵਲੋਂ ਜਾਰੀ ਕਾਰਵਾਈ ਰਿਪੋਰਟ (ਏ.ਟੀ.ਆਰ.) ਸੈਟੇਲਾਈਟ ਰਾਹੀਂ ਜਾਣਕਾਰੀ ਮੁਤਾਬਕ 15 ਦਿਨਾਂ ਦੌਰਾਨ ਸੂਬੇ ’ਚ 59 ਥਾਵਾਂ ’ਤੇ ਅੱਗ ਲੱਗਣ ਦੇ ਮਾਮਲੇ ਦੱਸੇ ਗਏ ਹਨ। ਗਠਿਤ ਟੀਮਾਂ ਵਲੋਂ 46 ਥਾਵਾਂ ’ਤੇ ਜਾ ਕੇ ਕੀਤੀ ਪੜਤਾਲ ’ਚ ਖੇਤਾਂ ’ਚ ਪਰਾਲੀ ਸਾੜਨ ਦੇ 16 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 12 ਮਾਮਲਿਆਂ ’ਚ ਸੰਬੰਧਿਤ ਕਿਸਾਨਾਂ ਨੂੰ 60,000 ਰੁਪਏ ਵਾਤਾਵਰਣ ਮੁਆਵਜ਼ਾ (ਜੁਰਮਾਨਾ) ਲਾਇਆ ਗਿਆ ਹੈ। ਇਸ ਦੇ ਨਾਲ ਹੀ 9 ਕਿਸਾਨਾਂ ਦੇ ਜ਼ਮੀਨੀ ਰਿਕਾਰਡ ’ਚ ਰੈੱਡ ਐਂਟਰੀਆਂ ਪਾਈਆਂ ਗਈਆਂ ਅਤੇ ਪਟਿਆਲਾ ’ਚ ਇਕ ਕਿਸਾਨ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਾਏ ਗਏ ਨੋਡਲ ਅਫਸਰਾਂ ’ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਲਾਪ੍ਰਵਾਹੀ ਵਰਤਣ ਵਾਲੇ 4 ਨੋਡਲ ਅਫਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। 

Ad Position 22
No active advertisement
ਪਿਛਲੀ ਖ਼ਬਰ ਵਪਾਰਕ ਸਿਲੰਡਰ ਦੀ ਕੀਮਤ ’ਚ 62.50 ਰੁਪਏ ਦਾ ਵਾਧਾ ਏ.ਟੀ.ਐਫ਼. ਦੀ ਕੀਮਤ ਵੀ ਵਧੀ ਅਗਲੀ ਖ਼ਬਰ 9 ਸਾਲਾਂ ਦੀ ਹਿਰਾਸਤ ਮਗਰੋਂ ਜਗਤਾਰ ਸਿੰਘ ਜੌਹਲ ਜ਼ਮਾਨਤ ’ਤੇ ਰਿਹਾਅ
Ad Position 24